ਪੰਜਾਬ ਸਰਕਾਰ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਰਾਹੀਂ ਮਹਿਲਾ ਸਸ਼ਕਤੀਕਰਨ ਲਈ ਵਚਨਬੱਧ: ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਜਨਰਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1500 ਰੁਪਏ ਦੀ ਮਹੀਨਾਵਾਰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ ਵਿਧਾਇਕ ਧਾਲੀਵਾਲ ਵੱਲੋਂ ਬਾਕੀ ਰਹਿੰਦੇ ਯੋਗ ਲਾਭਪਾਤਰੀਆਂ ਨੂੰ ਤੁਰੰਤ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ

Spread the love
ਅਜਨਾਲਾ, 19 ਜੁਲਾਈ ( ਮਨਜੀਤ ਸਿੰਘ ਸ਼ੇਰਗਿੱਲ )  =ਹਲਕਾ ਅਜਨਾਲਾ ਦੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਔਰਤਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਵਿੱਤੀ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਇਤਿਹਾਸਕ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਨਵੀਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸੂਬਾ ਸਰਕਾਰ ਦੀ ਔਰਤਾਂ ਦੀ ਭਲਾਈ ਅਤੇ ਤਰੱਕੀ ਪ੍ਰਤੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੀਆਂ ਉਨ੍ਹਾਂ ਯੋਗ ਔਰਤਾਂ ਨੂੰ ਅਪੀਲ ਕੀਤੀ ਜਿਨ੍ਹਾਂ ਨੇ ਅਜੇ ਤੱਕ ਇਸ ਯੋਜਨਾ ਅਧੀਨ ਆਪਣੀ ਰਜਿਸਟ੍ਰੇਸ਼ਨ ਨਹੀਂ ਕਰਵਾਈ, ਉਹ ਤੁਰੰਤ ਆਪਣਾ ਨਾਮ ਦਰਜ ਕਰਵਾਉਣ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਇਸ ਮਹੱਤਵਪੂਰਨ ਸਕੀਮ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਕਿ ਇਸ ਇਤਿਹਾਸਕ ਯੋਜਨਾ ਤਹਿਤ ਆਮ ਵਰਗ ਦੀਆਂ ਯੋਗ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਅਤੇ ਅਨੁਸੂਚਿਤ ਜਾਤੀ ਦੀਆਂ ਯੋਗ ਔਰਤਾਂ ਨੂੰ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਹ ਰਕਮ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਦੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨ ਵਿੱਚ ਸਹਾਇਕ ਸਾਬਤ ਹੋਵੇਗੀ। ਧਾਲੀਵਾਲ ਨੇ ਕਿਹਾ ਕਿ ਇਸ ਵਿੱਤੀ ਸਹਾਇਤਾ ਦਾ ਮੁੱਖ ਉਦੇਸ਼ ਔਰਤਾਂ ਨੂੰ ਵਧੇਰੇ ਖੁਦਮੁਖਤਿਆਰੀ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਆਪਣੀਆਂ ਨਿੱਜੀ ਲੋੜਾਂ ਅਤੇ ਪਰਿਵਾਰ ਦੀ ਭਲਾਈ ਲਈ ਇਸ ਰਕਮ ਦੀ ਵਰਤੋਂ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਨੂੰ ਸਮਾਜਿਕ ਅਤੇ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਨਾਲ ਉਹ ਮਾਣ-ਸਨਮਾਨ, ਆਤਮ-ਵਿਸ਼ਵਾਸ ਅਤੇ ਸੁਰੱਖਿਆ ਨਾਲ ਆਪਣਾ ਜੀਵਨ ਬਤੀਤ ਕਰ ਸਕਣ। ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ, “ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਸਰਵਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਸਾਡਾ ਉਦੇਸ਼ ਅਜਿਹਾ ਸਮਾਜ ਸਿਰਜਣਾ ਹੈ, ਜਿੱਥੇ ਹਰ ਔਰਤ ਆਤਮਨਿਰਭਰ ਬਣੇ ਅਤੇ ਸਨਮਾਨ ਨਾਲ ਆਪਣਾ ਜੀਵਨ ਬਤੀਤ ਕਰੇ। ਪ੍ਰਸ਼ਾਸਨ ਹਰ ਪੱਧਰ ’ਤੇ ਔਰਤਾਂ ਦੀ ਤਰੱਕੀ, ਸੁਰੱਖਿਆ ਅਤੇ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।”
  • Related Posts

    ਵੌਕਸਰ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਖੇਡਾਂ ਵਿੱਚ ਜਿੱਤੇ 10 ਸੋਨੇ ਦੇ ਤਗਮੇ, ਸਰਕਾਰ ਕੋਲ ਨੌਕਰੀ ਦੀ ਕੀਤੀ ਮੰਗ

    Spread the love

    Spread the loveਬਰਨਾਲਾ, 20 ਜੁਲਾਈ 2026 (ਬਲਵੰਤ ਸਿੰਘ ਸਿੱਧੂ):=ਜ਼ਿਲ੍ਹਾ ਬਰਨਾਲਾ ਦੇ ਪ੍ਰਸਿੱਧ ਖਿਡਾਰੀ ਵੀਰਪਰਤਾਪ ਸਿੰਘ ਸਿੱਧੂ ਨੇ ਨੈਸ਼ਨਲ ਪੱਧਰ ਦੀਆਂ ਖੇਡ ਮੁਕਾਬਲਿਆਂ ਵਿੱਚ ਆਪਣਾ ਲੋਹਾ ਮਨਵਾਉਂਦਿਆਂ 10 ਸੋਨੇ ਦੇ ਤਗਮੇ (ਗੋਲਡ ਮੈਡਲ) ਜਿੱਤੇ ਹਨ।…

    ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਸਮਰਾਲਾ ਨੁਮਾਇੰਦਗੀ ਨੌਜਵਾਨਾਂ ਦੇ ਹੱਥਾਂ ਵਿੱਚ ਦੇਣ ਦੀ ਲੜੀ ਤਹਿਤ ਜਿੰਮੇਵਾਰੀਆਂ ਸੌਂਪੀਆਂ ਹਲਕਾ ਸਮਰਾਲਾ ਦੇ ਵਿਕਾਸ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਨੌਜਵਾਨਾਂ ਨੂੰ ਵੱਧ ਅਧਿਕਾਰ ਦਿੱਤੇ ਜਾਣਗੇ – ਪਰਮਜੀਤ ਸਿੰਘ ਢਿੱਲੋਂ 

    Spread the love

    Spread the loveਸਮਰਾਲਾ 20 ਜੁਲਾਈ (ਮੁਕੇਸ਼ ਵਰਮਾ) :  ਸ਼੍ਰੋਮਣੀ ਅਕਾਲੀ ਦਲ ਜੋ ਮੁੱਢ ਤੋਂ ਹੀ ਪੰਜਾਬ ਅਤੇ ਪੰਜਾਬੀਅਤ ਨਾਲ ਦਿਲੋਂ ਜੁੜਿਆ ਹੋਇਆ ਹੈ, ਜਿਸ ਨੇ ਹਮੇਸ਼ਾਂ ਪੰਜਾਬ ਦੀ ਭਲਾਈ ਅਤੇ ਵਿਕਾਸ…

    Leave a Reply

    Your email address will not be published. Required fields are marked *