ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਸੰਸਦ ਮੈਂਬਰ ਮੀਤ ਹੇਅਰ ਬਜ਼ੁਰਗਾਂ ਨੂੰ ਮਿਲੇ ਅਤੇ ਉਨ੍ਹਾਂ ਨਾਲ ਦੁਪਹਿਰ ਦਾ ਖਾਣਾ ਖਾਧਾ।ਇਸ ਮੌਕੇ ਬਜ਼ੁਰਗ ਬਲਵੀਰ ਸਿੰਘ, ਸੁਰੇਸ਼ ਰਾਣੀ, ਜਗਵਿੰਦਰ ਸਿੰਘ, ਮਲਕੀਤ ਕੌਰ ਨੇ ਆਪਣੀ ਹੱਡਬੀਤੀ ਦੱਸੀ ਅਤੇ ਭਾਵੁਕ ਹੋ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਬਾਂਹ ਫੜੀ ਹੈ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਨੇ ‘ਸਾਡੇ ਬਜ਼ੁਰਗ, ਸਾਡਾ ਮਾਣ’ ਮੁਹਿੰਮ ਤਹਿਤ ਰਾਜ ਪੱਧਰੀ ਸਿਹਤ ਚੈੱਕਅਪ ਕੈਂਪ ਦਾ ਦੌਰਾ ਕੀਤਾ ਅਤੇ 5 ਜ਼ਿਲ੍ਹਿਆਂ ਤੋਂ ਪੁੱਜੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਬਜ਼ੁਰਗਾਂ ਨੂੰ ਐਨਕਾਂ, ਪੈਨਸ਼ਨ/ ਸੀਨੀਅਰ ਸਿਟੀਜ਼ਨ ਕਾਰਡਾਂ ਦੀ ਵੰਡ ਕੀਤੀ।ਉਨ੍ਹਾਂ ਬਿਰਧ ਆਸ਼ਰਮ ਵਿਚ ਰਹਿਣ ਵਾਲੇ 7 ਬਜ਼ੁਰਗਾਂ ਅਤੇ ਡੇ ਕੇਅਰ ਵਾਲੇ 3 ਬਜ਼ੁਰਗਾਂ ਦਾ ਸਨਮਾਨ ਕੀਤਾ। ਇਸ ਮਗਰੋਂ ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਮੈਡਮ ਡਾ. ਸ਼ੇਨਾ ਅਗਰਵਾਲ ਵਲੋਂ ਮੁੱਖ ਮਹਿਮਾਨ ਅਤੇ ਬਾਕੀ ਮਹਿਮਾਨਾਂ ਅਤੇ ਹਾਜ਼ਰੀਨ ਦਾ ਸਵਾਗਤ ਕੀਤਾ ਗਿਆ। ਇਸ ਮਗਰੋਂ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਮੈਡਮ ਰਾਜੀ ਪੀ ਸ੍ਰੀਵਾਸਤਵ ਨੇ ਵੀ ਸੰਬੋਧਨ ਕੀਤਾ ਅਤੇ ਕਿਹਾ ਕਿ ਇਹ ਪ੍ਰੋਜੈਕਟ ਲੋੜਵੰਦ ਬਜ਼ੁਰਗਾਂ ਲਈ ਵਰਦਾਨ ਸਾਬਿਤ ਹੋਵੇਗਾ। ਇਸ ਮੌਕੇ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਨੇ ਕਿਹਾ ਕਿ ਸਰਕਾਰ ਨੇ ਬਿਰਧ ਆਸ਼ਰਮ ਵਿੱਚ ਹਰ ਸਹੂਲਤ ਬਜ਼ੁਰਗਾਂ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਅਤੇ ਕੈਬਨਿਟ ਮੰਤਰੀ ਡਾਕਟਰ ਬਲਜੀਤ ਕੌਰ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਬੇਸਹਾਰਾ ਬਜ਼ੁਰਗਾਂ ਨੂੰ ਆਸਰਾ ਦਿੱਤਾ ਹੈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਵਲੋਂ ਸਾਰੇ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਰਾਮ ਤੀਰਥ ਮੰਨਾ, ਚੇਅਰਮੈਨ ਤਰਸੇਮ ਸਿੰਘ ਕਾਹਨੇਕੇ, ਸ. ਹਰਿੰਦਰ ਸਿੰਘ ਧਾਲੀਵਾਲ, ਐੱਸ ਐੱਸ ਪੀ ਮੁਹੰਮਦ ਸਰਫਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ ਮੈਡਮ ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ ਸਤਵੰਤ ਸਿੰਘ, ਐੱਸਡੀਐਮ ਤਪਾ ਰਿਸ਼ਭ ਬਾਂਸਲ, ਐੱਸ ਡੀ ਐਮ ਗੁਰਬੀਰ ਸਿੰਘ ਕੋਹਲੀ, ਜੁਆਇੰਟ ਸਕੱਤਰ ਆਨੰਦ ਸਾਗਰ ਸ਼ਰਮਾ, ਵਧੀਕ ਮੁੱਖ ਸਕੱਤਰ ਵਿਮੀ ਭੁੱਲਰ ਆਈ ਏ ਐਸ, ਵਧੀਕ ਡਾਇਰੈਕਟਰ ਚਰਨਜੀਤ ਸਿੰਘ ਮਾਨ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਡਾ. ਤੇਅਵਾਸਪ੍ਰੀਤ ਕੌਰ, ਡਾ. ਲਵਲੀਨ ਵੜਿੰਗ, ਨਵੀਨ ਗੜਵਾਲ ਅਤੇ ਜਸਵੀਰ ਕੌਰ ਤੇ ਹੋਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…
Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

