ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ਨੂੰ ਸੜਕਾਂ ਦੇ ਵਿਕਾਸ ਲਈ ਵੱਡੀ ਸੌਗਾਤ- ਵਿਧਾਇਕ ਸੇਖੋਂ

Spread the love
ਫ਼ਰੀਦਕੋਟ, 7 ਜੁਲਾਈ:(ਗੁਰਦੀਪ ਸਿੰਘ ਢਿੱਲੋਂ ) ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ਰੀਦਕੋਟ ਹਲਕੇ ਵਿੱਚ ਸੜਕੀ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਪੇਂਡੂ ਖੇਤਰਾਂ ਦੇ ਲੋਕਾਂ ਨੂੰ ਬਿਹਤਰ, ਸੁਰੱਖਿਅਤ ਅਤੇ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਮਿਲੇਗੀ। ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਫ਼ਰੀਦਕੋਟ–ਬਸਤੀ ਗੋਬਿੰਦਸਰ–ਅਰਾਈਆਂਵਾਲਾ ਸੜਕ ਦੀ 6.30 ਕਿਲੋਮੀਟਰ ਲੰਬਾਈ ਦੇ ਨਵੀਨੀਕਰਨ ਅਤੇ ਚੌੜੀਕਰਨ ਲਈ 602.45 ਲੱਖ ਰੁਪਏ ਅਤੇ ਮਹਿਮੂਆਣਾ–ਬੀਹਲੇਵਾਲਾ–ਮੁਕਤਸਰ–ਫ਼ਿਰੋਜ਼ਪੁਰ ਰੋਡ ਨਾਲ ਜੁੜਦੀ 7.02 ਕਿਲੋਮੀਟਰ ਸੜਕ ਲਈ 668.41 ਲੱਖ ਰੁਪਏ ਦੀ ਰਕਮ ਪੰਜਾਬ ਸਰਕਾਰ ਵੱਲੋਂ ਮਨਜ਼ੂਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਮੌਜੂਦਾ ਚੌੜਾਈ 10 ਫੁੱਟ ਤੋਂ ਵਧਾ ਕੇ 18 ਫੁੱਟ ਕੀਤੀ ਜਾਵੇਗੀ, ਜਿਸ ਨਾਲ ਆਵਾਜਾਈ ਹੋਰ ਸੁਚਾਰੂ ਅਤੇ ਸੁਰੱਖਿਅਤ ਬਣੇਗੀ। ਇਸ ਨਾਲ ਨਾ ਸਿਰਫ਼ ਪਿੰਡਾਂ ਦੀ ਆਪਸੀ ਕਨੈਕਟੀਵਿਟੀ ਮਜ਼ਬੂਤ ਹੋਵੇਗੀ, ਸਗੋਂ ਕਿਸਾਨਾਂ ਨੂੰ ਆਪਣੀ ਉਪਜ ਮੰਡੀਆਂ ਤੱਕ ਪਹੁੰਚਾਉਣ, ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਰੋਜ਼ਾਨਾ ਆਵਾਜਾਈ ਨੂੰ ਵੀ ਵੱਡਾ ਲਾਭ ਮਿਲੇਗਾ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਇਸ ਮਹੱਤਵਪੂਰਨ ਵਿਕਾਸ ਕਾਰਜ ਲਈ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਆਧੁਨਿਕ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਫ਼ਰੀਦਕੋਟ ਹਲਕੇ ਦੇ ਸਰਵਪੱਖੀ ਵਿਕਾਸ ਲਈ ਅਜਿਹੇ ਲੋਕ-ਪੱਖੀ ਵਿਕਾਸ ਕਾਰਜ ਆਉਣ ਵਾਲੇ ਸਮੇਂ ਵਿੱਚ ਵੀ ਨਿਰੰਤਰ ਜਾਰੀ ਰਹਿਣਗੇ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *