ਯੁੱਧ ਨਸ਼ਿਆਂ ਵਿਰੁੱਧ: “ਪਿੰਡਾਂ ਦੇ ਪਹਿਰੇਦਾਰਾਂ” ਦਾ ਜ਼ਿਲ੍ਹਾ ਪੱਧਰੀ ਸਮਾਗਮ

Spread the love

ਬਰਨਾਲਾ, 1 ਮਈ (ਬਲਵਿੰਦਰ ਆਜ਼ਾਦ):- ਪੰਜਾਬ ਸਰਕਾਰ ਦੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ “ਪਿੰਡਾਂ ਦੇ ਪਹਿਰੇਦਾਰ” ਨਾਮ ‘ਤੇ ਬਣਾਈਆਂ ਕਮੇਟੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਭਲਕੇ 2 ਮਈ ਨੂੰ ਹੋਵੇਗੀ, ਜਿਸ ਰਾਹੀਂ ਨਸ਼ਿਆਂ ਦੇ ਖਾਤਮੇ ਲਈ ਸੰਜੀਦਗੀ ਅਤੇ ਇਕਜੁਟਤਾ ਨਾਲ ਕੰਮ ਕਰਨ ਦਾ ਸੁਨੇਹਾ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਦੱਸਿਆ ਕਿ ਇਸ ਸਮਾਗਮ ਵਿਚ ਸਿਹਤ ਅਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਬਾਗ਼ਬਾਨੀ, ਸੁਤੰਤਰਤਾ ਸੈਨਾਨੀ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਅਤੇ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਸ਼ਿਰਕਤ ਕਰਨਗੇ।  ਉਨ੍ਹਾਂ ਕਿਹਾ ਕਿ ਇਹ ਸਮਾਗਮ ਭਲਕੇ ਸਪਰਿੰਗ ਵਿਲਾ ਪੈਲੇਸ ਵਿਚ ਸਵੇਰੇ 11 ਵਜੇ ਸ਼ੁਰੂ ਹੋਵੇਗਾ ਜਿਸ ਵਿਚ ਸ਼ਹਿਰਾਂ ਤੋਂ ਐਮ ਸੀ ਸਾਹਿਬਾਨ, ਪਿੰਡਾਂ ਦੇ ਸਰਪੰਚ ਅਤੇ ਹੋਰ ਮੋਹਤਬਾਰ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਸਰਪੰਚ ਅਤੇ ਹੋਰ ਮੈਂਬਰ ਸ਼ਾਮਲ ਹਨ ਜੋ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਆਪਣੀ ਜ਼ਿੰਮੇਵਾਰੀ ਨਿਭਾਉਣਗੇ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਪੁਲੀਸ ਅਤੇ ਵੱਖ ਵੱਖ ਵਿਭਾਗਾਂ ਵਲੋਂ ਗਤੀਵਿਧੀਆਂ ਲਗਾਤਾਰ ਜਾਰੀ ਹਨ। ਉਨ੍ਹਾਂ ਹਰ ਜ਼ਿਲ੍ਹਾ ਵਾਸੀ ਨੂੰ ਇਸ ਮੁਹਿੰਮ ਵਿੱਚ ਸਹਿਯੋਗ ਦੇਣ ਦਾ ਸੱਦਾ ਦਿੱਤਾ।

  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *