ਫਗਵਾੜਾ ਦੇ ਕਰਮਜੀਤ ਸਿੰਘ ਬਿੱਟੂ ਬਣੇ ਪੰਜਾਬ ਕਾਂਗਰਸ ਐੱਸ.ਸੀ. ਵਿੰਗ ਦੇ ਸੂਬਾ ਸਕੱਤਰ ਪੰਜਾਬ ਕਾਂਗਰਸ ਦੇ ਇੰਚਾਰਜ ਰਵਿੰਦਰ ਰਾਓ ਦਲਵੀ ਅਤੇ ਐੱਸ.ਸੀ. ਵਿਭਾਗ ਦੇ ਇੰਚਾਰਜ ਸੁਧੀਰ ਚੌਧਰੀ ਨੇ ਸੌਂਪਿਆ ਨਿਯੁਕਤੀ ਪੱਤਰ

Spread the love
ਫਗਵਾੜਾ 24 ਜੁਲਾਈ (  ਪ੍ਰੀਤ ਕੌਰ ਪ੍ਰੀਤੀ    ) ਪੰਜਾਬ ਕਾਂਗਰਸ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਾਰਟੀ ਹਾਈਕਮਾਂਡ ਵੱਲੋਂ ਉੱਘੇ ਕਾਂਗਰਸੀ ਆਗੂ ਕਰਮਜੀਤ ਸਿੰਘ ਬਿੱਟੂ ਨੂੰ ਪੰਜਾਬ ਕਾਂਗਰਸ ਐੱਸ.ਸੀ. ਵਿੰਗ ਦਾ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਨਿਯੁਕਤੀ ਪੱਤਰ ਅੱਜ ਪੰਜਾਬ ਕਾਂਗਰਸ ਦੇ ਇੰਚਾਰਜ ਰਵਿੰਦਰ ਰਾਓ ਦਲਵੀ ਅਤੇ ਪੰਜਾਬ ਐੱਸ.ਸੀ. ਵਿਭਾਗ ਦੇ ਇੰਚਾਰਜ ਸੁਧੀਰ ਚੌਧਰੀ ਵੱਲੋਂ ਸ. ਕਰਮਜੀਤ ਸਿੰਘ ਬਿੱਟੂ ਨੂੰ ਸੌਂਪਿਆ ਗਿਆ। ਇਸ ਮੌਕੇ ਨਵੇਂ ਨਿਯੁਕਤ ਸੂਬਾ ਸਕੱਤਰ ਕਰਮਜੀਤ ਸਿੰਘ ਬਿੱਟੂ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ’ਤੇ ਉਹ ਪੂਰੀ ਤਰ੍ਹਾਂ ਖਰਾ ਉਤਰਨ ਦਾ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ਭਰ ਵਿੱਚ ਐੱਸ.ਸੀ. ਵਿੰਗ ਨੂੰ ਹੋਰ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਮਾਜ ਦੇ ਹਰ ਵਰਗ ਦੇ ਹੱਕਾਂ ਅਤੇ ਭਲਾਈ ਲਈ ਵਚਨਬੱਧ ਰਹੀ ਹੈ ਅਤੇ ਉਹ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਬਣਾਉਣ ਲਈ ਲਗਾਤਾਰ ਯਤਨਸ਼ੀਲ ਰਹਿਣਗੇ। ਇਸ ਮੌਕੇ ਐੱਸ.ਸੀ./ਐੱਸ.ਟੀ. ਵਿਭਾਗ ਜ਼ਿਲ੍ਹਾ ਕਪੂਰਥਲਾ ਦੇ ਚੇਅਰਮੈਨ ਚਰਨਜੀਤ ਸਿੰਘ ਹੰਸ ਅਤੇ ਵਿਨੋਦ ਜਖਮੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਤਸਵੀਰ: ਪੰਜਾਬ ਕਾਂਗਰਸ ਦੇ ਇੰਚਾਰਜ ਰਵਿੰਦਰ ਰਾਓ ਦਲਵੀ ਅਤੇ ਐੱਸ.ਸੀ. ਵਿਭਾਗ ਦੇ ਇੰਚਾਰਜ ਸੁਧੀਰ ਚੌਧਰੀ ਵੱਲੋਂ ਕਰਮਜੀਤ ਸਿੰਘ ਬਿੱਟੂ ਨੂੰ ਪੰਜਾਬ ਕਾਂਗਰਸ ਐੱਸ.ਸੀ. ਵਿੰਗ ਦੇ ਸੂਬਾ ਸਕੱਤਰ ਵਜੋਂ ਨਿਯੁਕਤੀ ਪੱਤਰ ਦਿੰਦੇ ਹੋਏ।

  • Related Posts

    ਦੋਰਾਹਾ ‘ਚ ਸਫਾਈ ਸੇਵਕਾਂ ਵੱਲੋਂ ਬਰਨਾਲਾ ਘਟਨਾ ਦੇ ਵਿਰੋਧ ‘ਚ ਭਗਵੰਤ ਮਾਨ ਸਰਕਾਰ ਦੇ ਪੁਤਲੇ ਫੂਕੇ, ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਸਹਿਰ ਚ ਵਾਟਰ ਸਪਲਾਈ ਕੱਟੀ, ਰੋਕੀਆਂ ਸੀਵਰੇਜ਼ ਮੋਟਰਾਂ; ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਨਾ ਹੋਣ ‘ਤੇ ਸੰਘਰਸ਼ ਤੇਜ਼ ਕਰਨ ਦੀ ਚੇਤਾਵਨੀ

    Spread the love

    Spread the love ਦੋਰਾਹਾ, 24 ਜੁਲਾਈ (ਗੁਰਦੀਪ ਸਿੰਘ ਸ਼ਾਹਪੁਰ)ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ‘ਤੇ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਦੋਰਾਹਾ ਦੇ ਸਫਾਈ ਸੇਵਕਾਂ ਨੇ ਸ਼ੁੱਕਰਵਾਰ ਨੂੰ ਪੰਜਾਬ ਸਰਕਾਰ ਅਤੇ ਸੰਬੰਧਿਤ…

    ਸਰਕਟ ਹਾਊਸ ਫਿਰੋਜ਼ਪੁਰ ਵਿਖੇ ਗੂੰਜਿਆ ਰਾਇ ਸਿੱਖ ਭਲਾਈ ਬੋਰਡ ਦੇ ਨਵੇਂ ਅਹੁਦੇਦਾਰਾਂ ਦਾ ਜੈਕਾਰਾ ਹੋਇਆ ਨਿੱਘਾ ਸਨਮਾਨ।

    Spread the love

    Spread the love ਫਿਰੋਜ਼ਪੁਰ, 24 ਜੁਲਾਈ (ਅਸ਼ੋਕ ਭਾਰਦਵਾਜ) ਸਰਕਟ ਹਾਊਸ ਫਿਰੋਜ਼ਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਰਾਇ ਸਿੱਖ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ. ਪ੍ਰਕਾਸ਼ ਸਿੰਘ ਵੜਵਾਲ ਦੀ ਅਗਵਾਈ ਹੇਠ…

    Leave a Reply

    Your email address will not be published. Required fields are marked *