ਫਰੀਡਮ ਫਾਇਟਰ ਉਤਰਾਅਧਿਕਾਰੀ ਜਥੇਬੰਦੀ ਦੀ ਮਹੀਨਾਵਾਰ ਮੀਟਿੰਗ ਹੋਈ

Spread the love

ਸ਼੍ਰੀ ਮੁਕਤਸਰ ਸਾਹਿਬ, 06 ਜੂਨ ()- ਫਰੀਡਮ ਫਾਇਟਰ ਉਤਰਾਧਿਕਾਰੀ ਜਥੇਬੰਦੀ ਰਜ਼ਿ: ਜਿਲਾ ਇਕਾਈ ਸ੍ਰੀ ਮੁਕਤਸਰ ਦੀ ਮਹੀਨਾ ਵਾਰ ਮੀਟਿੰਗ ਜਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਲੋਟ ਦੀ ਯੋਗ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਹੋਈ। ਇਸ ਮੌਕੇ ਵਿਚਾਰ ਵਿਟਾਂਦਰਾ ਕਰਦਿਆਂ ਜਿਲਾ ਪ੍ਰਧਾਨ ਮਲੋਟ ਨੇ ਕਿਹਾ ਕਿ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਸੂਬੇ ਦੇ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕਰਨ ਦਾ ਸਮਾਂ ਮੰਗ ਰਹੇ ਹਨ, ਪਰ ਲਗਭਗ ਤਿੰਨ ਸਾਲ ਬੀਤਣ ’ਤੇ ਵੀ ਅੱਜ ਤੱਕ ਮੁੱਖ ਮੰਤਰੀ ਸਾਹਿਬ ਵਲੋਂ ਦੇਸ਼ ਭਗਤਾਂ ਦੇ ਵਾਰਿਸਾਂ ਨਾਲ ਮੀਟਿੰਗ ਕਰਨ ਲਈ ਸਮਾਂ ਨਹੀਂ ਦਿੱਤਾ ਗਿਆ। ਜਿਸ ਦੇ ਸਬੰਧ ਵਿੱਚ ਕੱਲ 6 ਜੂਨ ਨੂੰ ਗੁਰੂਦਵਾਰਾ ਟਾਹਲੀਆਣਾ ਸਾਹਿਬ ਰਾਏਕੋਟ ਜਿਲਾ ਲੁਧਿਆਣਾ ਵਿਖੇ ਸੂਬਾ ਪੱਧਰ ਮੀਟਿੰਗ ਰੱਖੀ ਗਈ ਹੈ। ਜਿਸ ਵਿੱਚ ਪੰਜਾਬ ਭਰ ਜਿਲ੍ਹਾ ਪ੍ਰਧਾਨ ਅਤੇ ਸਟੇਟ ਬਾਡੀ ਮੈਬਰ ਪਹੁੰਚ ਕਰ ਮੁੱਖ ਮੰਤਰੀ ਨਾਲ ਮੀਟਿੰਗ ਕਰਨ ਲਈ ਵਿਚਾਰ ਵਿਟਾਂਦਰਾ ਕਰਨਗੇ। ਇਸ ਮੌਕੇ ਸਟੇਟ ਬਾਡੀ ਮੈਬਰ ਜਸਕਰਨ ਸਿੰਘ ਬੁੱਟਰ, ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਸੰਧੂ, ਜਰਨਲ ਸਕੱਤਰ ਬਲਜਿੰਦਰ ਸਿੰਘ ਮਧੀਰ, ਜਿਲਾ ਖਜਾਨਚੀ ਕੁਲਵੰਤ ਸਿੰਘ ਭਲਾਈਆਣਾ, ਸਕੱਤਰ ਸੁਭਾਸ਼ ਬੱਬਰ, ਦਫਤਰ ਇੰਚਾਰਜ ਅਮਰਜੀਤ ਸਿੰਘ ਬਾਵਾ, ਸੁਖਦੇਵ ਸਿੰਘ, ਮੱਖਣ ਸਿੰਘ, ਗੁਰਦਾਸ ਸਿੰਘ, ਕਿਰਪਾਲ ਸਿੰਘ, ਜਗਸੀਰ ਸਿੰਘ, ਬਲਵੀਰ ਸਿੰਘ, ਰਾਜਿੰਦਰ ਵਰਮਾ, ਅਨਾਮਿਕਾ, ਮਨਜੀਤ ਕੌਰ ਅਤੇ ਬਲਵਿੰਦਰ ਕੌਰ ਮਿੱਡਾ ਮੈਬਰ ਆਦਿ।

  • Related Posts

    ਸਾਂਝਾ ਮੁਲਾਜ਼ਮ ਮੰਚ ਦੇ ਝੰਡੇ ਹੇਠ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਦਾ ਘਿਰਾਓ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ( ਮਨਪ੍ਰੀਤ ਮੋਨੂੰ ) – ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਢੇ…

    ਰਾਏ ਸਿੱਖ ਭਲਾਈ ਬੋਰਡ ਦੇ ਚੇਅਰਮੈਨ ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਪਿੰਡ ਜਲਾਲਵਾਲਾ ਤੋਂ ਜਨ-ਸੰਪਰਕ ਮੁਹਿੰਮ ਦਾ ਆਗਾਜ਼. ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਤਿਹਾਸਕ ਫੈਸਲਿਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ।

    Spread the love

    Spread the loveਫ਼ਿਰੋਜ਼ਪੁਰ 11 ਜੁਲਾਈ (ਅਸ਼ੋਕ ਭਾਰਦਵਾਜ) ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਮਜ਼ਬੂਤ ਦਾਅਵੇਦਾਰ ਅਤੇ ਰਾਏ ਸਿੱਖ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ੍ਰ. ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਅੱਜ ਹਲਕੇ…

    Leave a Reply

    Your email address will not be published. Required fields are marked *