ਬਾਬਾ ਜੀਵਨ ਸਿੰਘ ਵਿਰਾਸਤ ਜਥੇਬੰਦੀ ਦੀਆਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਜਾਰੀ

Spread the love
ਪੱਟੀ ਸਦੀਕ, 12 ਅਪ੍ਰੈਲ (ਬਲਕਰਨ ਸਿੰਘ ਮਸ਼ਾਲ)- ਬਾਬਾ ਜੀਵਨ ਸਿੰਘ ਵਿਰਾਸਤ ਜਥੇਬੰਦੀ ਦੀਆਂ ਲਗਾਤਾਰ ਮੀਟਿੰਗਾਂ ਦਾ ਸਿਲਸਿਲਾ ਚੱਲ ਰਿਹਾ ਹੈ। ਇਸ ਮੌਕੇ ਤੇ ਸਰਦਾਰ ਇਕਬਾਲ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆਂ ਕਿ ਆਪਣੀ ਕੌਮ ਨੂੰ ਅਗਾਂਹ ਵਧੂ ਸੰਦੇਸ਼ ਅਤੇ ਮਜਬੂਤ ਕਰਨ ਲਈ ਇਹ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕਰਦੇ ਆ ਕਿਹਾ ਕਿ ਇਹ ਮੀਟਿੰਗ ਹਰ ਐਤਵਾਰ ਨੂੰ ਹੋਇਆ ਕਰਨਗੀਆਂ ਤੇ ਇਸ ਦੇ ਵਿੱਚ ਵੱਧ ਤੋਂ ਵੱਧ ਸ਼ਾਮਿਲ ਹੋ ਕੇ ਆਪਣੀ ਕੌਮੀ ਜਥੇਬੰਦੀ ਨੂੰ ਵੱਧ ਤੋਂ ਵੱਧ ਕਾਮਯਾਬ ਕੀਤਾ ਜਾਵੇ। ਹਰੇਕ ਆਮ ਇਨਸਾਨ ਨੂੰ ਆਪਣੀ ਵੋਟ ਦੀ ਕੀਮਤ ਪਤਾ ਹੋਣੀ ਚਾਹੀਦੀ ਹੈ। ਅਤੇ ਕੌਮ ਪ੍ਰਤੀ ਵਫ਼ਾਦਾਰ ਰਹਿਣਾ ਲਈ ਹਮੇਸ਼ਾ ਜਾਗਦੇ ਰਹੋਂ। ਜੋ ਕੌਮਾ ਆਪਣਾ ਇਤਿਹਾਸ ਭੁੱਲ ਜਾਂਦੀਆਂ ਨੇ ਉਹ ਹਮੇਸ਼ਾ ਲਈ ਮਰ ਜਾਂਦੀਆਂ ਹਨ। ਇਸ ਲਈ ਆਪਣਾ ਇਤਿਹਾਸ ਕਦੀ ਨਾ ਭੁੱਲੋ ਤੇ ਆਪਣੇ ਹੱਕਾਂ ਲਈ ਲੜਨਾ ਸਿੱਖੋ। ਇਸ ਲਈ ਬਾਬਾ ਜੀਵਨ ਸਿੰਘ ਜੀ ਦੇ ਜੀਵਨ ਤੋਂ ਸਿੱਖਿਆ ਲੈਣੀ ਚਾਹੀਦੀ ਹੈ। ਉਨ੍ਹਾਂ ਆਪਣੇ ਗੁਰੂਆਂ ਪੀਰਾਂ ਦੇ ਦੱਸੇ ਹੋਏ ਮਾਰਗ ਰਾਹੀਂ ਆਪਣੀ ਕੌਮ ਨੂੰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੀਟਿੰਗ ਵਿੱਚ ਡਾ. ਕੁਲਦੀਪ ਸਿੰਘ ਰੰਗਰੇਟਾ, ਸ. ਇੱਕਬਾਲ ਸਿੰਘ, ਐਡਵੋਕੇਟ ਰਣਜੀਤ ਸਿੰਘ, ਸੱਜਣ ਸਿੰਘ ਐਸਆਈ ਰਿਟਾਇਰਡ, ਮਨਜੀਤ ਸਿੰਘ ਏਐਸਆਈ ਰਿਟਾਇਰਡ, ਡਾ.ਗੁਰਬਚਨ ਸਿੰਘ, ਪੁਸ਼ਪਿੰਦਰ ਸਿੰਘ, ਸ. ਤੇਜਾ ਸਿੰਘ ਖੂਬਣ, ਸ.ਅਮਰ ਸਿੰਘ ਧਰਮਪੁਰਾ ਆਦਿ ਮੈਂਬਰ ਸ਼ਾਮਿਲ ਰਹੇਂ।
  • Related Posts

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ਸੰਧੂ ਨੂੰ ਯੂਥ ਅਕਾਲੀ ਦਲ ਦੇ ਬਲਾਕ ਪ੍ਰਧਾਨ ਅਤੇ ਕਰਨਬੀਰ ਸਿੰਘ ਸਿੱਧੂ ਨੂੰ ਵਾਈਸ ਪ੍ਰਧਾਨ ਕੀਤਾ ਨਿਯੁਕਤ!

    Spread the love

    Spread the loveਮਮਦੋਟ 14ਸੰਤਬਰ (ਸ਼ਰਮਾ ) ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅੰਦਰ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਮਿਹਨਤੀ ਅਤੇ ਲਗਨ ਵਾਲੇ ਪਾਰਟੀ ਵਰਕਰਾਂ…

    Leave a Reply

    Your email address will not be published. Required fields are marked *