ਬਾਲ ਭਿੱਖਿਆ ਰੋਕਣ ਲਈ ਟਾਸਕ ਫੋਰਸ ਟੀਮ ਵੱਲੋਂ ਕੀਤੀ ਗਈ ਚੈਕਿੰਗ

Spread the love

ਸ੍ਰੀ ਮੁਕਤਸਰ ਸਾਹਿਬ, 04 ਜੁਲਾਈ ()- ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚੋਂ ਬਾਲ ਭਿੱਖਿਆ ਦੀ ਸਮੱਸਿਆ ਨੂੰ ਜੜੋਂ ਮਿਟਾਉਣ ਲਈ ਵੱਖ-ਵੱਖ ਥਾਵਾਂ ‘ਤੇ ਚੈਕਿੰਗ ਕੀਤੀ ਗਈ। ਇਸ ਤਹਿਤ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸ੍ਰੀ ਮੁਕਤਸਰ ਸਾਹਿਬ ਵਿਖੇ ਰੇਲਵੇ ਸਟੇਸ਼ਨ, ਬੱਸ ਸਟੈਂਡ, ਸਬਜੀ ਮੰਡੀ, ਸਿਵਲ ਹਸਪਤਾਲ ਅਤੇ ਹੋਰ ਵੱਖ-ਵੱਖ ਥਾਵਾਂ ’ਤੇ ਬਾਲ ਭਿੱਖਿਆ ਰੋਕਣ ਲਈ ਬਾਲ ਭਿੱਖਿਆ ਰੋਕੋ ਟਾਸਕ ਫੋਰਸ ਟੀਮ ਦੁਆਰਾ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ 02 ਬੱਚੇ ਭੀਖ ਮੰਗਦੇ ਪਾਏ ਗਏ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ,ਸ੍ਰੀ ਮੁਕਤਸਰ ਸਾਹਿਬ ਡਾ. ਸ਼ਿਵਾਨੀ ਨਾਗਪਾਲ ਵੱਲੋਂ ਬੱਚਿਆਂ ਦੇ ਮਾਤਾ–ਪਿਤਾ ਨੂੰ ਦਫ਼ਤਰ ਵਿਖੇ ਬੁਲਾਇਆ ਗਿਆ ਅਤੇ ਬੱਚਿਆਂ ਦੇ ਪਿਤਾ ਨੇ ਦੱਸਿਆ ਕਿ ਉਹ ਵੀ ਪੈੱਨ ਵੇਚ ਕੇ ਆਪਣੇ ਘਰ ਦਾ ਗੁਜ਼ਾਰਾ ਕਰਦੇ ਹਨ ਅਤੇ ਉਹਨਾਂ ਨੂੰ ਸਮਝਾਇਆ ਗਿਆ ਬੱਚਿਆਂ ਨੂੰ ਭੀਖ ਦੇਣ ਦੀ ਬਜਾਏ ਆਪਾਂ ਸਭ ਨੂੰ ਉਹਨਾਂ ਨੂੰ ਸਿੱਖਿਆ ਨਾਲ ਜੋੜਨਾ ਚਾਹੀਦਾ ਹੈ ਅਤੇ ਬੱਚਿਆਂ ਨੂੰ ਸਕੂਲ ਭੇਜਿਆ ਜਾਵੇ ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਬੱਚੇ ਪੜ੍ਹ ਲਿਖ ਕੇ ਉੱਚੇ ਅਹੁਦਿਆਂ ’ਤੇ ਪੁਹੰਚ ਸਕਦੇ ਹਨ ਅਤੇ ਦੇਸ਼ ਦੇ ਚੰਗੇ ਨਾਗਰਿਕ ਬਣ ਸਕਦੇ ਹਨ। ਬੱਚਿਆਂ ਦੇ ਮਾਤਾ ਪਿਤਾ ਨੂੰ ਇਹ ਚਿਤਾਵਨੀ ਦਿੱਤੀ ਗਈ ਕਿ ਜੇਕਰ ਦੁਬਾਰਾ ਇਹ ਬੱਚੇ ਭੀਖ ਮੰਗਦੇ ਪਾਏ ਗਏ ਤਾਂ ਬੱਚਿਆਂ ਨੂੰ ਪ੍ਰਸ਼ਾਸਨਿਕ ਨਿਗਰਾਨੀ ਹੇਠ ਚਲਾਈਆਂ ਜਾ ਰਹੀਆਂ ਸੰਸਥਾਵਾਂ ਵਿੱਚ ਭੇਜ ਦਿੱਤਾ ਜਾਵੇਗਾ। ਬੱਚਿਆਂ ਦੇ ਮਾਤਾ –ਪਿਤਾ ਦੀ ਕਾਉਂਸਲਿੰਗ ਕਰਨ ਤੋਂ ਬਾਅਦ ਬੱਚਿਆਂ ਨੂੰ ਮਾਤਾ–ਪਿਤਾ ਨਾਲ ਭੇਜ ਦਿੱਤਾ ਗਿਆ। ਇਸ ਮੌਕੇ ਸੋਹਲਪ੍ਰੀਤ ਕੌਰ, ਬਾਲ ਸੁਰੱਖਿਆ ਅਫਸਰ ਸ੍ਰੀ ਮੁਕਤਸਰ ਸਾਹਿਬ, ਸੌਰਵ ਚਾਵਲਾ ਲੀਗਲ ਕਮ ਪ੍ਰੋਫੇਸ਼ਨ ਅਫਸਰ, ਸ੍ਰੀ ਮੁਕਤਸਰ ਸਾਹਿਬ, ਚਰਨਵੀਰ ਸਿੰਘ ਨੁਮਾਇੰਦਾ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ, ਜਸਵਿੰਦਰ ਕੌਰ ਪੁਲਿਸ ਕਾਂਸਟੇਬਲ, ਸ੍ਰੀ ਮੁਕਤਸਰ ਸਾਹਿਬ ਕਰਮਜੀਤ ਕੌਰ ਪੁਲਿਸ ਕਾਂਸਟੇਬਲ, ਸ੍ਰੀ ਮੁਕਤਸਰ ਸਾਹਿਬ ਹਾਜ਼ਰ ਸਨ।

  • Related Posts

    ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀਆ ਹੱਕਾਂ ਪ੍ਰਤੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਂਦਾ ਰਹੇਗਾ:-ਡਾ, ਇਕਬਾਲ ਸਿੰਘ ਢਿਲਵਾਂ, 

    Spread the love

    Spread the loveਤਪਾ ਮੰਡੀ 29 ਸਤੰਬਰ (ਗੋਲਡੀ ਵਿਆਸ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸੀਨੀਅਰ ਆਗੂ ਡਾ. ਇਕਬਾਲ ਸਿੰਘ ਢਿਲਵਾਂ, ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ…

    ਪੰਜਾਬ ‘ਚ ਅਮਨ-ਕਾਨੂੰਨ ਦੀ ਸਥਿਤੀ ਡਾਵਾਂਡੋਲ –ਸਾਬਕਾ ਵਿਧਾਇਕ ਪਿਰਮਲ ਸਿੰਘ ਧੌਲਾ ,     ਸਰਕਾਰ ‘ਤੇ ਸਾਧੇ ਤਿੱਖੇ ਨਿਸ਼ਾਨੇ

    Spread the love

    Spread the loveਤਪਾ ਮੰਡੀ,30 ਸਤੰਬਰ (ਗੋਲਡੀ ਵਿਆਸ)  ਪੰਜਾਬ ਵਿੱਚ ਲੁੱਟਾਂ-ਖੋਹਾਂ, ਕਤਲਾਂ, ਗੈਂਗਸਟਰਵਾਦ ਅਤੇ ਨਸ਼ਿਆਂ ਦੇ ਵਧ ਰਹੇ ਮਾਮਲਿਆਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ  ਤਪਾ ਸ਼ਹਿਰ ਵਿੱਚ ਪੰਜਾਬ ਸਰਕਾਰ ਵਿਰੁੱਧ…

    Leave a Reply

    Your email address will not be published. Required fields are marked *