ਬਿਜਲੀ ਕਾਮਿਆਂ ਵੱਲੋਂ ਸਫ਼ਲ ਹੜਤਾਲ ਕਰਕੇ ਮੁਲਕ ਪੱਧਰੀ ਹੜਤਾਲ ਨਾਲ ਪ੍ਰਗਟਾਈ ਇੱਕਮੁੱਠਤਾ 

Spread the love
ਬਰਨਾਲਾ 9 ਜੁਲਾਈ (ਬਲਵਿੰਦਰ ਆਜ਼ਾਦ / ਸੁਖਰਾਜ ਚਹਿਲ):- ਪਾਵਰਕੌਮ ਅੰਦਰ ਕੰਮ ਕਰਦੀਆਂ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ ਕੇਂਦਰੀ ਟ੍ਰੇਡ ਯੂਨੀਅਨਾਂ ਅਤੇ ਆਜ਼ਾਦ ਫੈਡਰੇਸ਼ਨਾਂ ਦੇ ਸੱਦੇ ‘ਤੇ ਇੱਕ ਰੋਜ਼ਾ ਮੁਕੰਮਲ ਹੜਤਾਲ ਕੀਤੀ ਗਈ। ਇਹ ਹੜਤਾਲ ਸਰਕਾਰ ਦੀਆਂ ਮਜ਼ਦੂਰ-ਮੁਲਾਜ਼ਮ ਵਿਰੋਧੀ ਅਤੇ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਦੇ ਵਿਰੋਧ ਵਿੱਚ ਕੀਤੀ ਗਈ। ਇਸ ਸਮੇਂ ਬਿਜਲੀ ਕਾਮਿਆਂ ਦੀਆਂ ਜਥੇਬੰਦੀਆਂ ਦੇ ਆਗੂਆਂ ਸਤਿੰਦਰਪਾਲ ਸਿੰਘ, ਗੁਰਲਾਭ ਸਿੰਘ, ਰਾਮਪਾਲ ਸਿੰਘ, ਹਰਬੰਸ ਸਿੰਘ ਦੀਦਾਰਗੜ੍ਹ, ਹਾਕਮ ਸਿੰਘ ਨੂਰ, ਜਗਤਾਰ ਸਿੰਘ ਖੇੜੀ, ਨਰਾਇਣ ਦੱਤ , ਰਜਿੰਦਰ ਪਾਲ ਸਿੰਘ ਆਦਿ ਆਗੂਆਂ ਨੇ ਦੇਸ਼ ਵਿਆਪੀ ਹੜਤਾਲ ਦੇ ਮਕਸਦ ਸਾਂਝੇ ਕਰਦਿਆਂ ਕਿਹਾ ਕਿ ਮਜ਼ਦੂਰ ਜਮਾਤ ਜਾਨ ਹੂਲਵੇਂ ਸੰਘਰਸ਼ਾਂ ਰਾਹੀਂ ਹਾਸਲ ਕੀਤੇ ਕਿਰਤ 44 ਕਿਰਤ ਕਾਨੂੰਨਾਂ ਨੂੰ ਸੰਸਾਰੀਕਰਨ, ਉਦਾਰੀਕਰਨ, ਨਿੱਜੀਕਰਨ ਦੀ ਆਰਥਿਕ ਸੁਧਾਰਾਂ ਦੀ ਨੀਤੀ ਤਹਿਤ 4 ਕੋਡਾਂ ਵਿੱਚ ਤਬਦੀਲ ਕਰਨ, ਕੰਮ ਦੇ ਘੰਟੇ 8 ਦੀ 12 ਘੰਟੇ ਕਰਨ, ਆਊਟਸੋਰਸ/ਠੇਕੇਦਾਰੀ ਸਿਸਟਮ ਬੰਦ ਕਰਨ, 15-15 ਸਾਲ ਤੋਂ ਆਊਟਸੋਰਸ/ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਸੀਐਚਬੀ ਕਾਮਿਆਂ ਨੂੰ ਰੈਗੂਲਰ ਕਰਨ ਆਦਿ ਦੀਆਂ ਬੁਨਿਆਦੀ ਮੰਗਾਂ ਦੀ ਪ੍ਰਾਪਤੀ ਲਈ ਕੀਤੀ ਜਾ ਰਹੀ ਹੈ। ਆਗੂਆਂ ਇਹ ਵੀ ਕਿਹਾ ਕਿ ਅੱਜ ਦੀ ਹੜਤਾਲ ‘ਚ ਪੂਰੇ ਮੁਲਕ ਵਿੱਚ 25 ਕਰੋੜ ਤੋਂ ਵੱਧ ਕਿਰਤੀਆਂ ਅਤੇ ਮਜਦੂਰਾਂ ਨੇ ਹਿੱਸਾ ਲਿਆ ਹੈ। ਆਗੂਆਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੇ ਹਮੇਸ਼ਾ ਕਿਰਤੀ ਕਾਮਿਆਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਨੂੰ ਨਜ਼ਰ ਅੰਦਾਜ਼ ਕੀਤਾ ਹੈ ਅਤੇ ਪਿਛਲੇ ਇੱਕ ਦਹਾਕੇ ਤੋਂ ਸਲਾਨਾ ਕਿਰਤ ਸੰਮੇਲਨ ਵੀ ਨਹੀਂ ਕਰਵਾ ਰਹੀ, ਜੋ ਕਿ ਮਜ਼ਦੂਰ ਅਤੇ ਕਿਰਤੀਆਂ ਪ੍ਰਤੀ ਸਰਕਾਰ ਦਾ ਉਦਾਸੀਨ ਰਵੱਈਏ ਨੂੰ ਦਰਸਾਉਂਦਾ ਹੈ। ਸਰਕਾਰ ਨੇ ‘ਕਿਰਤ ਸੁਧਾਰ ਕਾਨੂੰਨ’ ਰਾਹੀਂ ਕਿਰਤੀਆਂ ਨੂੰ ਮਾਲਕਾਂ ਦੇ ਰਹਿਮੋ ਕਰਮ ਤੇ ਜਿਉਣ ਲਈ ਮਜ਼ਬੂਰ ਕੀਤਾ ਜਾ ਰਿਹਾ ਹੈ। ਇਸ ਦੇ ਸੰਬੰਧ ਵਿੱਚ ਹੀ ਡਵੀਜ਼ਨ ਬਰਨਾਲਾ ਸ਼ਹਿਰੀ ਅਤੇ ਦਿਹਾਤੀ ਵਿੱਚ ਬਿਜਲੀ ਮੁਲਾਜ਼ਮ ਏਕਤਾ ਮੰਚ, ਜੁਆਇੰਟ ਫੋਰਮ, ਗਰਿੱਡ ਸ/ਸ ਇੰਮਪਲਾਈਜ਼ ਯੂਨੀਅਨ ਅਤੇ ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੱਦੇ ਤੇ ਰੈਲੀ ਕੀਤੀ ਗਈ। ਜਿਸ ਦੀ ਪ੍ਰਧਾਨਗੀ ਸਾਥੀ ਰਣਜੀਤ ਕੁਮਾਰ ਚੀਮਾ ਨੇ ਕੀਤੀ। ਇਸ ਰੈਲੀ ਨੂੰ ਸਾਥੀ ਕੁਲਵੰਤ ਸਿੰਘ, ਹਰਨੇਕ ਸਿੰਘ ਸੰਘੇੜਾ, ਕਮਲਜੀਤ ਸਿੰਘ, ਵਰਿੰਦਰ ਸਿੰਘ, ਅਮਰਜੀਤ ਸਿੰਘ ਸ਼ਹਿਣਾ, ਜਰਨੈਲ ਸਿੰਘ ਠੁੱਲੀਵਾਲ, ਸੁਖਦੇਵ ਸਿੰਘ ਝਲੂਰ, ਚਮਕੌਰ ਸਿੰਘ, ਗੁਰਜੀਤ ਸਿੰਘ, ਸੁਖਜੰਟ ਸਿੰਘ, ਆਦਿ ਆਗੂਆਂ ਨੇ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਜਾ ਰਹੀਆਂ ਸੋਧਾਂ ਵਾਪਸ ਲਈਆਂ ਜਾਣ। ਬਿਜਲੀ ਕਾਮਿਆਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਪ੍ਰਵਾਨ ਕੀਤੀਆਂ ਜਾਣ। ਸਟੇਜ ਦੇ ਫਰਜ਼ ਰਜੇਸ਼ ਕੁਮਾਰ ਨੇ ਬਾਖ਼ੂਬੀ ਨਿਭਾਏ।
  • Related Posts

    ਚੋਣ ਕਮਿਸ਼ਨ ਨੂੰ ਲੈ ਕੇ ਕਾਂਗਰਸ ’ਤੇ ਭਾਜਪਾ ਜ਼ਿਲ੍ਹਾ ਪ੍ਰਧਾਨ ਦਾ ਨਿਸ਼ਾਨਾ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 28 ਸਤੰਬਰ, (ਮਨਜੀਤ ਸਿੱਧੂ):- ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਨੂੰ ਲੈ ਕੇ ਕਾਂਗਰਸ…

    ਹਲਕਾ ਬਲਾਚੌਰ ਵਿੱਚ ਹਨੀ ਟੋਂਸਾ ਦੀ ਵੱਡੀ ਸਿਆਸੀ ਜਿੱਤ, ਵਿਰੋਧੀ ਧਿਰਾਂ ਨੂੰ ਵੱਡਾ ਝਟਕਾ ਦਿੰਦਿਆਂ ਵਾਰਡ ਨੰਬਰ 8 ਦੇ ਕਈ ਕੱਦਾਵਰ ਆਗੂ ਅਕਾਲੀ ਦਲ ਵਿੱਚ ਸ਼ਾਮਲ

    Spread the love

    Spread the love ਬਲਾਚੌਰ, 28 ਸਤੰਬਰ (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਇੰਚਾਰਜ ਹਨੀ ਟੋਂਸਾ ਨੂੰ ਬਲਾਚੌਰ ਦੀ ਜ਼ਿੰਮੇਵਾਰੀ ਸੌਂਪਣ ਤੋਂ ਬਾਅਦ…

    Leave a Reply

    Your email address will not be published. Required fields are marked *