ਬੀ.ਐੱਸ.ਐੱਫ., ਜੇਲ ਵਾਰਡਨ/ਮੈਟਰਨ ਅਤੇ ਪੰਜਾਬ ਪੁਲਿਸ ਭਰਤੀ ਲਈ ਮੁਫਤ ਫਿਜ਼ੀਕਲ ਟਰੇਨਿੰਗ ਕੈਂਪ ਸ਼ੁਰੂ

Spread the love

ਸ੍ਰੀ ਮੁਕਤਸਰ ਸਾਹਿਬ, 21 ਅਗਸਤ ()- ਕੈਂਪਟਨ ਲਖਵਿੰਦਰ ਸਿੰਘ, ਸਿਖਲਾਈ ਅਧਿਕਾਰੀ, ਸੀ-ਪਾਈਟ ਕੈਂਪ ਕਾਲਝਰਾਣੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ PSSS2 ਵੱਲੋਂ 500 ਪੋਸਟਾਂ (29 ਸਹਾਇਕ ਸੁਪਰਡੰਟ, 451 ਜੇਲ ਵਾਰਡਨ ਮੇਲ, 20 ਮੈਟਰਨ ਫੀਮੇਲ) ਕੱਢੀਆ ਗਈਆਂ ਹਨ। ਇਨ੍ਹਾਂ ਪੋਸਟਾ ਲਈ ਵੈੱਬਸਾਈਟ https://sssb.punjab.gov.in ’ਤੇ 24 ਅਗਸਤ 2025 ਤੱਕ ਆਨ ਲਾਈਨ ਅਪਲਾਈ ਕੀਤਾ ਜਾ ਸਕਦਾ ਹੈ ਅਤੇ ਇਸ ਤੋਂ ਇਲਾਵਾ ਬਾਰਡਰ ਸਕਿਉਰਟੀ ਫੋਰਸ (2S6) ਵੱਲੋਂ 3588 ਪੋਸਟਾਂ (ਮੇਲ ਅਤੇ ਫੀਮੇਲ) ਕੱਢੀਆਂ ਗਈਆਂ ਹਨ। ਇਹਨਾਂ ਪੋਸਟਾ ਲਈ ਵੈੱਬਸਾਈਟ https://rectt.bsf.gov.in ’ਤੇ 23 ਅਗਸਤ 2025 ਤੱਕ ਆਨ-ਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਾਦਲ – ਲੰਬੀ ਰੋਡ) ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਫਾਜਿਲਕਾ ਦੇ ਯੁਵਕਾਂ ਲਈ ਜੇਲ ਵਾਰਡਨ/ਮੈਟਰਨ ਅਤੇ 2S6 ਦੇ ਫਿਜੀਕਲ ਟੈਸਟ ਅਤੇ ਲਿਖਤੀ ਪੇਪਰ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ। ਉਕਤ ਜ਼ਿਲਿਆਂ ਦੇ ਸਿਖਲਾਈ ਲੈਣ ਦੇ ਚਾਹਵਾਨ ਨੌਜਵਾਨ ਆਨ-ਲਾਈਨ ਅਪਲਾਈ ਕਰਕੇ ਦਸਵੀਂ ਅਤੇ ਬਾਰਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਆਨ-ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਅਤੇ ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ 02 ਪਾਸਪੋਰਟ ਸਾਈਜ਼ ਫੋਟੋ ਸਮੇਤ ਬਾਦਲ – ਲੰਬੀ ਮੇਨ ਰੋਡ ਤੇ ਪੈਂਦੇ ਪਿੰਡ ਕਾਲਝਰਾਣੀ ਵਿਖੇ ਸੀ-ਪਾਈਟ ਕੈਂਪ ਵਿੱਚ ਨਿੱਜੀ ਤੌਰ ’ਤੇ 25 ਅਗਸਤ 2025 ਨੂੰ ਸਵੇਰੇ 09:00 ਵਜੇ ਪਹੁੰਚ ਕੇ ਸਿਖਲਾਈ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਕੈਂਪ ਵਿਖੇ ਪੰਜਾਬ ਪੁਲਿਸ ਦੇ ਫਿਜੀਕਲ ਟਰਾਇਲ ਦੀ ਤਿਆਰੀ ਵੀ ਕਰਵਾਈ ਜਾ ਰਹੀ ਹੈ। ਜਿਹੜੇ ਨੌਜਵਾਨ ਫਿਜੀਕਲ ਟਰਾਇਲ ਮੈਰਿਟ ਲਿਸਟ ਵਿੱਚ ਆ ਚੁੱਕੇ ਹਨ, ਉਹ ਕੈਂਪ ਆ ਕੇ ਪੰਜਾਬ ਪੁਲਿਸ ਦੇ ਫਿਜੀਕਲ ਟਰਾਇਲ ਦੀ ਤਿਆਰੀ ਕਰ ਸਕਦੇ ਹਨ । ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 94641-52013 ਅਤੇ 94638-31615 ਨੰਬਰਾਂ ’ਤੇ ਸੰਪਰਕ ਕੀਤਾ ਜਾ ਸਕਦਾ ਹੈ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *