ਬੀ ਕੇ ਯੂ ਉਗਰਾਹਾਂ ਅਤੇ ਦੁਕਾਨ ਮਕਾਨ ਬਚਾਊ ਸ਼ੰਘਰਸ਼ ਕਮੇਟੀ ਵੱਲੋਂ ਪਿੰਡ ਦੁੱਨੇਕੇ ਵਿਖੇ ਜਬਰਦਸਤ ਰੋਸ ਮੁਜ਼ਾਹਰਾ–

Spread the love

ਮੋਗਾ, 29 ਅਗਸਤ (ਪ ਪ )– ਅੱਜ ਦੁਕਾਨ ਮਕਾਨ ਬਚਾਊ ਸੰਘਰਸ਼ ਕਮੇਟੀ ਦੁੱਨੇਕੇ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਪਿੰਡ ਦੁੱਨੇਕੇ ਵਿਖੇ ਜਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਅਗਵਾਈ ਵਿੱਚ ਭਾਰਤਮਾਲਾ ਪ੍ਰਜੈਕਟ ਅਧੀਨ ਹੋ ਰਹੇ ਉਜਾੜੇ ਦੇ ਵਿਰੋਧ ਵਿੱਚ ਜਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਬਲਾਕ ਮੋਗਾ ਦੋ ਦੇ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ ਨੇ ਕਿਹਾ ਕਿ ਇਹ ਆਮ ਲੋਕਾਂ ਨਾਲ ਬਹੁਤ ਵੱਡਾ ਧੱਕਾ ਹੈ ਕਿ ਸਰਕਾਰ ਉਹਨਾਂ ਨੂੰ ਯੋਗ ਮੁਆਵਜਾ ਦਿੱਤੇ ਬਿਨਾਂ ਉਹਨਾਂ ਦੇ ਘਰ ਢਾਅ ਰਹੀ ਹੈ। ਆਗੂਆਂ ਨੇ ਕਿਹਾ ਕਿ ਪ੍ਰਸ਼ਾਸ਼ਨ ਦੀ ਧੱਕੇਸ਼ਾਹੀ ਦਾ ਆਲਮ ਇਹ ਹੈ ਕਿ ਲੋਕਾਂ ਦੇ ਮੋਗਾ – ਫਿਰੋਜਪੁਰ ਰੋਡ ਤੇ ਬਣੇ ਕੀਮਤੀ ਮਕਾਨਾ ਨੂੰ ਵੀ ਚਾਹੀ ਜ਼ਮੀਨ ਦਿਖਾ ਆਪਣੀ ਮਰਜੀ ਨਾਲ ਨਿਗੂਣਾ ਮੁਆਵਜਾ ਤਹਿ ਕਰ ਲੋਕਾਂ ਦੇ ਘਰ ਤਹਿਸ ਨਹਿਸ ਕੀਤੇ ਜਾ ਰਹੇ ਹਨ। ਬਲਾਕ ਮੋਗਾ ਇੱਕ ਦੇ ਪ੍ਰਧਾਨ ਜਗਜੀਤ ਸਿੰਘ ਮੱਦੋਕੇ, ਬਲਾਕ ਧਰਮਕੋਟ ਦੇ ਪ੍ਰਧਾਨ ਗੁਰਦੇਵ ਸਿੰਘ ਕਿਸ਼ਨਪੁਰਾ, ਬਲਾਕ ਨਿਹਾਲ ਸਿੰਘ ਵਾਲਾ ਦੇ ਸਕੱਤਰ ਬੂਟਾ ਸਿੰਘ ਭਾਗੀਕੇ ਨੇ ਕਿਹਾ ਕਿ ਸਰਕਾਰ ਦੀ ਇਸ ਧੱਕੇਸ਼ਾਹੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।  ਆਗੂਆਂ ਨੇ ਕਿਹਾ ਜਦੋਂ ਤੱਕ ਮਕਾਨਾਂ ਦਾ ਸਹੀ ਮੁਆਵਜਾ ਸਰਕਾਰ ਵਲੋਂ ਨਹੀਂ ਦਿੱਤਾ ਜਾਂਦਾ ਉਦੋਂ ਤੱਕ  ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਕਪਤਾਨ ਸਿੰਘ, ਸੁਖਜੀਤ ਸਿੰਘ, ਜਸਵਿੰਦਰ ਸਿੰਘ ਸ਼ਿੰਦਾ, ਜਸਵਿੰਦਰ ਸਿੰਘ, ਜਸਵੰਤ ਸਿੰਘ, ਜਗਜੀਤ ਸਿੰਘ ਕੋਕਰੀ ਅਤੇ ਜੀਤ ਸਿੰਘ ਡੇਮਰੂ ਨੇ ਵੀ ਸੰਬੋਧਨ ਕੀਤਾ।

  • Related Posts

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    ਸ਼੍ਰੋਮਣੀ ਅਕਾਲੀ ਦਲ ਨੇ ਸੱਤਾ ਸੰਧੂ ਨੂੰ ਯੂਥ ਅਕਾਲੀ ਦਲ ਦੇ ਬਲਾਕ ਪ੍ਰਧਾਨ ਅਤੇ ਕਰਨਬੀਰ ਸਿੰਘ ਸਿੱਧੂ ਨੂੰ ਵਾਈਸ ਪ੍ਰਧਾਨ ਕੀਤਾ ਨਿਯੁਕਤ!

    Spread the love

    Spread the loveਮਮਦੋਟ 14ਸੰਤਬਰ (ਸ਼ਰਮਾ ) ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਅੰਦਰ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਮਿਹਨਤੀ ਅਤੇ ਲਗਨ ਵਾਲੇ ਪਾਰਟੀ ਵਰਕਰਾਂ…

    Leave a Reply

    Your email address will not be published. Required fields are marked *