ਬੰਦੀ ਸਿੰਘਾਂ ਦੀ ਰਿਹਾਈ ਲਈ ਸਰਕਾਰਾਂ ਅੱਗੇ ਉੱਠੀ ਪੰਥਕ ਆਵਾਜ਼ : ਬੀਬੀ ਸੰਦੀਪ ਕੌਰ ਖਾਲਸਾ “ਭਾਈ ਹਵਾਰਾ ਨੂੰ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਵੇ”

Spread the love
ਜੈਤੋ, 16 ਅਗਸਤ (ਮਨਜੀਤ ਸਿੰਘ ਢੱਲਾ)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਜੈਤੋ ਵਿੱਚ ਸਿਆਸੀ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਹਲਕਾ ਜੈਤੋ ਤੋਂ ਪਾਰਟੀ ਦੀ ਉਮੀਦਵਾਰ ਬੀਬੀ ਸੰਦੀਪ ਕੌਰ ਖਾਲਸਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਜਾ ਰਿਹਾ ਹੈ।ਗੱਲਬਾਤ ਕਰਦਿਆਂ ਬੀਬੀ ਸੰਦੀਪ ਕੌਰ ਖਾਲਸਾ ਪਤਨੀ ਮੈਂਬਰ ਪਾਰਲੀਮੈਂਟ ਫ਼ਰੀਦਕੋਟ ਭਾਈ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਆਪਣੇ ਉਮੀਦਵਾਰਾਂ ਨੂੰ ਮਿਹਨਤ, ਇਮਾਨਦਾਰੀ ਅਤੇ ਲੋਕਾਂ ਦੇ ਭਰੋਸੇ ਦੇ ਆਧਾਰ ’ਤੇ ਚੋਣ ਮੈਦਾਨ ਵਿੱਚ ਉਤਾਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਪੰਥਕ ਸੋਚ ਅਤੇ ਪੰਜਾਬ ਦੇ ਹੱਕਾਂ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਲੋਕਾਂ ਵਿੱਚ ਉਤਸ਼ਾਹ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕੀਤੀਆਂ ਜਾ ਰਹੀਆਂ ਨੁੱਕੜ ਮੀਟਿੰਗਾਂ ਦਾ ਮਕਸਦ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਦੀ ਆਵਾਜ਼ ਨੂੰ ਲੋਕਤੰਤਰਿਕ ਢੰਗ ਨਾਲ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ।ਬੀਬੀ ਸੰਦੀਪ ਕੌਰ ਖਾਲਸਾ ਨੇ ਕਿਹਾ ਕਿ ਪਾਰਟੀ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨਾਲ ਵਿਚਾਰ-ਵਟਾਂਦਰਾ ਕਰ ਰਹੇ ਹਨ ਅਤੇ ਜਥੇਬੰਦਕ ਸਰਗਰਮੀਆਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਅਥਾਹ ਪਿਆਰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਵਿੱਚ ਸਫ਼ਲਤਾ ਲਈ ਸਿਰਫ਼ ਸਿਆਸੀ ਨਾਅਰੇ ਨਹੀਂ, ਸਗੋਂ ਲੋਕਾਂ ਵਿੱਚ ਰਹਿ ਕੇ ਉਨ੍ਹਾਂ ਦੇ ਮਸਲਿਆਂ ਦੀ ਆਵਾਜ਼ ਬਣਨਾ ਜ਼ਰੂਰੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਪੰਥਕ ਵਿਰਾਸਤ, ਪੰਜਾਬੀਅਤ ਅਤੇ ਲੋਕ ਹਿੱਤਾਂ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਕੇ ਪਾਰਟੀ ਆਪਣੀ ਸਿਆਸੀ ਲੜਾਈ ਨੂੰ ਅੱਗੇ ਵਧਾਏਗੀ। ਉਨ੍ਹਾਂ ਵਰਕਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਾਂਤਮਈ ਅਤੇ ਉਸਾਰੂ ਢੰਗ ਨਾਲ ਲੋਕਾਂ ਤੱਕ ਪਹੁੰਚ ਕਰਨ।ਬੀਬੀ ਸੰਦੀਪ ਕੌਰ ਖਾਲਸਾ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਢੁਕਵੇਂ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਨੂੰ ਆਪਣੀ ਬਜ਼ੁਰਗ ਅਤੇ ਬਿਮਾਰ ਮਾਤਾ ਨੂੰ ਮਿਲਣ ਲਈ 10 ਦਿਨਾਂ ਦੀ ਪੈਰੋਲ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਮਾਤਾ ਨਾਲ ਮੁਲਾਕਾਤ ਦਾ ਮਨੁੱਖੀ ਪੱਖ ਵੀ ਸਰਕਾਰਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ। ਇਸ ਮੌਕੇ ਅਕਾਲੀ ਦਲ “ਵਾਰਿਸ ਪੰਜਾਬ” ਪਾਰਟੀ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਢਿੱਲੋਂ ਆਦਿ ਹਾਜ਼ਰ ਸਨ।
  • Related Posts

    ਅਬੋਹਰ ਬਾਰ ਐਸੋਸੀਏਸ਼ਨ ਚੋਣਾਂ: ਅਮਨਦੀਪ ਬੱਬੂ ਧਾਰੀਵਾਲ ਅਤੇ ਸਮੁੱਚੀ ਟੀਮ ਨੂੰ ਜਿੱਤ ‘ਤੇ ਮਿਲੀਆਂ ਮੁਬਾਰਕਾਂ

    Spread the love

    Spread the love ਪੱਟੀ ਸਦੀਕ, 14 ਸਤੰਬਰ (ਪੱਤਰ ਪ੍ਰੇਰਕ): ਸਥਾਨਕ ਬਾਰ ਐਸੋਸੀਏਸ਼ਨ ਦੀਆਂ ਹੋਈਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਨੁਮਾਇੰਦਿਆਂ ਨੂੰ ਵਕੀਲ ਭਾਈਚਾਰੇ ਵੱਲੋਂ ਭਰਵੀਆਂ ਵਧਾਈਆਂ ਦਿੱਤੀਆਂ ਗਈਆਂ ਹਨ।…

    ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਸਫਲ ਸੈਮੀਨਾਰ ਆਯੋਜਿਤ

    Spread the love

    Spread the love ਅੰਮ੍ਰਿਤਸਰ 14ਸਤੰਬਰ(ਮਨਜੀਤ ਸਿੰਘ ਸ਼ੇਰਗਿੱਲ ) =ਸਮਾਜ ਸੇਵਾ ਦੇ ਖੇਤਰ ਵਿੱਚ ਸਰਗਰਮ ਫ੍ਰੀ ਪਰਿਵਾਰ ਪਰਾਮਰਸ਼ ਕੇਂਦਰ ਅਤੇ ਜਨ ਕਲਿਆਣ ਸੰਗਠਨ ਵੱਲੋਂ “ਮੇਰੀ ਸੰਵੇਦਨਾ–ਮੇਰਾ ਸਮਾਜ” ਵਿਸ਼ੇ ’ਤੇ ਇੱਕ ਪ੍ਰੇਰਣਾਦਾਇਕ…

    Leave a Reply

    Your email address will not be published. Required fields are marked *