ਭਗਵੰਤ ਮਾਨ ਨੂੰ ਮਿਲਣ ਜਾ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਨਜ਼ਰਬੰਦ–

Spread the love
ਮੋਗਾ , 4 ਅਪ੍ਰੈਲ ( ਪ ਪ)– ਅੱਜ ਦਾਣਾ ਮੰਡੀ ਮੋਗਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰੈਲੀ ਦੌਰਾਨ ਸਥਿਤੀ ਉਸ ਵੇਲੇ ਤਣਾਅਪੂਰਨ ਹੋ ਗਈ, ਜਦੋਂ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਨੇ ਰੈਲੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ। ਇੱਥੇ ਇਹ ਵਰਨਣਯੋਗ ਹੈ ਕਿ ਭਾਵੇ ਮੋਗਾ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਅਤੇ ਇਸ ਦੇ ਬਾਵਜੂਦ ਵੀ ਕਿਸਾਨ ਦਾਣਾ ਮੰਡੀ ਮੋਗਾ ਵਿਖੇ ਪਹੁੰਚਣ ਵਿੱਚ ਕਾਮਯਾਬ ਹੋ ਗਏ। ਜਦ ਕਿਸਾਨ ਉੱਥੇ ਪਹੁੰਚੇ ਤਾਂ ਉੱਥੇ ਹਾਜ਼ਰ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਕਾਫੀ ਜੱਦੋਜਹਿਦ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਨਜ਼ਰਬੰਦ ਤਾਂ ਕਰ ਲਿਆ ਪਰ ਇਸ ਦੇ ਬਾਵਜੂਦ ਕਿਸਾਨ ਪੁਲਿਸ ਪ੍ਰਸ਼ਾਸਨ ਅਤੇ ਮੁੱਖ ਮੰਤਰੀ ਪੰਜਾਬ ਦੇ ਵਿਰੁਧ ਨਾਅਰੇਬਾਜੀ ਕਰਦੇ ਰਹੇ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋ ਸਭ ਕਿਸਾਨਾਂ ਨੂੰ ਵੱਖ ਵੱਖ ਨੇੜਲੇ ਥਾਣਿਆਂ ਅਤੇ ਚੌਕੀਆਂ ਵਿੱਚ ਲਿਜਾਕੇ ਰੱਖਿਆ ਗਿਆ ਅਤੇ ਮੁੱਖ ਮੰਤਰੀ ਦੇ ਮੋਗਾ ਤੋਂ ਜਾਣ ਤੋਂ ਬਾਅਦ ਕਿਸਾਨਾਂ ਨੂੰ ਰਿਹਾ ਕਰ ਦਿੱਤਾ ਗਿਆ। ਆਸ ਪਾਸ ਤੋਂ ਹੋਰ ਸੂਤਰਾਂ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮੋਗਾ ਨੇੜਲੇ ਸਕੂਲਾਂ ਵਿੱਚ ਅਧਿਆਪਕਾਂ ਨੂੰ ਵੀ ਪੁਲਿਸ ਵੱਲੋ ਸਕੂਲਾਂ ਵਿੱਚ ਤਾੜਕੇ ਰੱਖਿਆ ਗਿਆ । ਪੁਲਿਸ ਪ੍ਰਸ਼ਾਸਨ ਨੂੰ ਇਹ ਡਰ ਸੀ ਕਿ ਅਧਿਆਪਕ ਜਥੇਬੰਦੀਆਂ ਵੀ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਨ ਲਈ ਮੋਗਾ ਪਹੁੰਚ ਸਕਦੀਆਂ ਹਨ। ਕਿਸਾਨਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਕੁਛ ਆਗੂਆਂ ਨੂੰ ਰੈਲੀ ਵਾਲੀ ਥਾਂ ‘ਤੇ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਘਰਾਂ ਜਾਂ ਰਸਤੇ ਵਿੱਚ ਨਜ਼ਰਬੰਦ ਕਰ ਲਿਆ ਗਿਆ। ਪੁਲਿਸ ਦੀਆਂ ਸਖ਼ਤ ਰੋਕਾਂ ਦੇ ਬਾਵਜੂਦ, ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਨੇ ਹੌਸਲਾ ਦਿਖਾਇਆ ਅਤੇ ਪੁਲਿਸ ਵੱਲੋਂ ਲਗਾਏ ਗਏ ਨਾਕਿਆਂ ਨੂੰ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਤਿੱਖੀ ਬਹਿਸ ਅਤੇ ਧੱਕਾ-ਮੁੱਕੀ ਵੀ ਦੇਖਣ ਨੂੰ ਮਿਲੀ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ। ਉਹ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨੂੰ ਸਵਾਲ ਪੁੱਛਣਾ ਚਾਹੁੰਦੇ ਸਨ, ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *