ਭਾਜਪਾ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਦੀਆਂ ਤਿੰਨਾਂ ਵਿਧਾਨ ਸਭਾ ਹਲਕਿਆਂ ਲਈ ਇੰਚਾਰਜਾਂ ਦੀ ਨਿਯੁਕਤੀ ਦਾ ਸਵਾਗਤ

Spread the love
ਨਵਾਂਸ਼ਹਿਰ, 9 ਜੂਨ (ਜਤਿੰਦਰ ਪਾਲ ਸਿੰਘ ਕਲੇਰ )  ਭਾਰਤੀ ਜਨਤਾ ਪਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀਬਨੇ ਭਾਜਪਾ ਪੰਜਾਬ ਦੇ ਸੂਬਾ ਲੀਡਰਸ਼ਿਪ ਵੱਲੋਂ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਲਈ ਇੰਚਾਰਜਾਂ ਦੀ ਕੀਤੀ ਨਿਯੁਕਤੀ ਦਾ ਤਹਿ ਦਿਲੋਂ ਸਵਾਗਤ ਕਰਦਿਆਂ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ। ਰਾਜਵਿੰਦਰ ਸਿੰਘ ਲੱਕੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਜਪਾ ਪੰਜਾਬ ਵੱਲੋਂ ਸਰਦਾਰ ਸੁਖਵਿੰਦਰ ਸਿੰਘ ਗੋਲਡੀ ਨੂੰ ਬਲਾਚੌਰ ਵਿਧਾਨ ਸਭਾ ਹਲਕੇ, ਸਰਦਾਰ ਜਤਿੰਦਰ ਸਿੰਘ ਅਠਵਾਲ ਨੂੰ ਨਵਾਂਸ਼ਹਿਰ ਵਿਧਾਨ ਸਭਾ ਹਲਕੇ ਅਤੇ ਸਰਦਾਰ ਚਰਨਜੀਤ ਸਿੰਘ ਬਰਾੜ ਨੂੰ ਬੰਗਾ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਤਿੰਨੇ ਆਗੂ ਲੰਮੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਨੂੰ ਸਮਰਪਿਤ ਹੋ ਕੇ ਪਾਰਟੀ ਦੀ ਮਜ਼ਬੂਤੀ ਅਤੇ ਲੋਕ ਭਲਾਈ ਲਈ ਨਿਰੰਤਰ ਕੰਮ ਕਰ ਰਹੇ ਹਨ। ਪਾਰਟੀ ਪ੍ਰਤੀ ਉਨ੍ਹਾਂ ਦੀ ਨਿਸ਼ਠਾ, ਮਿਹਨਤ ਅਤੇ ਸੰਗਠਨਾਤਮਕ ਯੋਗਦਾਨ ਨੂੰ ਦੇਖਦਿਆਂ ਪਾਰਟੀ ਹਾਈਕਮਾਂਡ ਵੱਲੋਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਸਿੰਘ ਲੱਕੀ ਨੇ ਕਿਹਾ ਕਿ ਇਨ੍ਹਾਂ ਨਿਯੁਕਤੀਆਂ ਨਾਲ ਜ਼ਿਲ੍ਹੇ ਵਿੱਚ ਭਾਜਪਾ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਹੋਵੇਗਾ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਸਰਦਾਰ ਸੁਖਵਿੰਦਰ ਸਿੰਘ ਗੋਲਡੀ, ਸਰਦਾਰ ਜਤਿੰਦਰ ਸਿੰਘ ਅਠਵਾਲ ਅਤੇ ਸਰਦਾਰ ਚਰਨਜੀਤ ਸਿੰਘ ਬਰਾੜ ਆਪਣੀਆਂ ਨਵੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਂਦੇ ਹੋਏ ਪਾਰਟੀ ਨੂੰ ਬੂਥ ਪੱਧਰ ਤੱਕ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ।
  • Related Posts

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    ਬਾਦਲ ਸਰਕਾਰ ਸਮੇਂ ਮਿਲਦੇ ਸਨ ਗ੍ਰਾਂਟਾਂ ਦੇ ਗੱਫੇ, ਹੁਣ ਮਾਨ ਸਰਕਾਰ ਲੋਕਾਂ ਨੂੰ ਮਾਰ ਰਹੀ ਲਾਠੀਆਂ ਤੇ ਧੱਕੇ : ਰਣਜੀਤ ਸਿੰਘ ਖੁਰਾਣਾ – ਕਿਹਾ – ਸਫਾਈ ਸੇਵਕਾਂ, ਅਧਿਆਪਕਾਂ ਅਤੇ ਮਨਰੇਗਾ ਕਾਮਿਆਂ ਤੇ ਲਾਠੀਚਾਰਜ ਲੋਕਤੰਤਰ ਦਾ ਘਾਣ

    Spread the love

    Spread the loveਫਗਵਾੜਾ 27 ਜੁਲਾਈ (  ਪ੍ਰੀਤ ਕੌਰ ਪ੍ਰੀਤੀ       ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਨ ਸਭਾ ਹਲਕਾ ਫਗਵਾੜਾ (ਸ਼ਹਿਰੀ) ਦੇ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ (ਸੂਬਾ ਕੋਰ ਕਮੇਟੀ…

    Leave a Reply

    Your email address will not be published. Required fields are marked *