ਭਾਜਪਾ ਵੱਲੋਂ ਸੁਭਾਸ ਬਸਤੀ ਧਰਮਸ਼ਾਲਾ ਵਿੱਚ ਲਾਇਆ ਗਿਆ ਕੈਂਪ

Spread the love

ਸ੍ਰੀ ਮੁਕਤਸਰ ਸਾਹਿਬ,04 ਅਗਸਤ ()- ਬੀਜੇਪੀ ਦੇ ਸੇਵਾਦਾਰ ਆ ਗਏ ਤੁਹਾਡੇ ਦੁਆਰ ਪ੍ਰੋਗਰਾਮ ਅਧੀਨ ਸੁਭਾਸ ਬਸਤੀ ਧਰਮਸ਼ਾਲਾ ਵਾਰਡ ਨੰਬਰ 23 ਮੋੜ ਰੋਡ ਵਿਖੇ ਕੈਂਪ ਲਗਾਇਆ ਗਿਆ। ਇਹ ਕੈਂਪ ਵਿਧਾਨ ਸਭਾ ਇੰਚਾਰਜ ਰਾਜੇਸ ਗੋਰਾ ਪਠੇਲਾ ਦੀ ਅਗਵਾਈ ਹੇਠ ਲਾਇਆ ਗਿਆ। ਜਿਸ ’ਚ ਮੌਕੇ ’ਤੇ ਹੀ ਲੋਕਾਂ ਦੇ ਕੇਂਦਰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਦੇ ਕਾਰਡ ਬਣਾ ਕੇ ਦਿੱਤੇ ਗਏ ਨਾਲ ਹੀ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਉਪਲਬਧੀਆਂ ਤੋਂ ਜਾਣੂੰ ਕਰਵਾਇਆ ਗਿਆ। ਵਿਧਾਨਸਭਾ ਇੰਚਾਰਜ ਰਾਜੇਸ਼ ਗੋਰਾ ਪਠੇਲਾ ਨੇ ਲੋਕਾਂ ਨੂੰ ਕੇਂਦਰ ਸਰਕਾਰ ਵੱਲੋਂ ਜਨਹਿੱਤ ਚ ਚਲਾਈਆਂ ਜਾ ਰਹੀਆਂ ਯੋਜਨਾਵਾਂ ਤੋਂ ਜਾਣੂੰ ਕਰਵਾਇਆ ਤੇ ਇਨਾਂ ਦਾ ਲਾਭ ਲੈਣ ਲਈ ਪ੍ਰੇਰਿਆ। ਇਸ ਮੌਕੇ ਕੈਂਪ ਇੰਚਾਰਜ ਨਵੀਨ ਕੁਮਾਰ ਮੋਰਵਾਲ ਪੰਜਾਬ ਜਰਨਲ ਸੈਕਟਰੀ ਯੁਵਾ ਮੋਰਚਾ, ਭਾਜਪਾ ਮੰਡਲ 3 ਦੇ ਪ੍ਰਧਾਨ ਰਜਿੰਦਰ ਕੁਮਾਰ ਭੁਜੀਆ ਵਾਲੇ, ਮੰਡਲ 1 ਦੇ ਪ੍ਰਧਾਨ ਪੂਜਾ ਕੱਕੜ, ਮੰਡਲ 3 ਮਹਿਲਾ ਮੋਰਚਾ ਦੇ ਪ੍ਰਧਾਨ ਸੀਮਾ ਰਾਣੀ, ਅਖਿਲ ਭਾਰਤੀ, ਸੁਖਦੇਵ ਸੁੱਖਾ, ਰਾਹੁਲ ਕਟਾਰੀਆ, ਸ਼ਿਵਨੰਦਨ ਬਿੱਲੂ ਕਟਾਰੀਆ, ਮਨੀਸ ਧਮੀਜਾ, ਨੀਟਾ ਤੰਵਰ, ਸਮਿੰਦਰ ਸਿੰਘ ਸੇਖੋਂ, ਮੰਡਲ ਪ੍ਰਧਾਨ ਥਾਂਦੇਵਾਲਾ ਮੋਰ ਸਿੰਘ, ਦਵਿੰਦਰ ਸਿੰਘ, ਪਾਲਾ ਸਿੰਘ ਸਮੇਤ ਹੋਰ ਵੱਡੀ ਗਿਣਤੀ ’ਚ ਭਾਜਪਾ ਵਰਕਰ ਮੌਜੂਦ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *