ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਮੀਟਿੰਗ ਕਾਠਗੜ੍ਹ ਵਿਖੇ ਹੋਈ: 12 ਅਗਸਤ ਨੂੰ ਕੀਤੀ ਜਾਵੇਗੀ ਨਵਾਂਸ਼ਹਿਰ ਦੀ ਨਵੀਂ ਕਮੇਟੀ ਦੀ ਚੋਣ – 15 ਜੁਲਾਈ ਨੂੰ ਭੰਗ ਕੀਤੀ ਗਈ ਸੀ ਪੁਰਾਣੀ ਕਮੇਟੀ; ਜਨਰਲ ਸੈਕਟਰੀ ਗੁਰਮੁਖ ਸਿੰਘ ਦੀ ਪ੍ਰਧਾਨਗੀ ਹੇਠ ਇਕੱਠੇ ਹੋਏ ਕਿਸਾਨ ਆਗੂ

Spread the love
ਬਲਾਚੌਰ , 1 ਅਗਸਤ (ਜਤਿੰਦਰਪਾਲ ਸਿੰਘ ਕਲੇਰ) :=ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੀ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕਾਠਗੜ੍ਹ ਮੋੜ ‘ਤੇ ਸਥਿਤ ‘ਚੀਮਾ ਟੈਲੀਕਾਮ’ ਵਿਖੇ ਜਨਰਲ ਸੈਕਟਰੀ ਗੁਰਮੁਖ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੀ ਮਜ਼ਬੂਤੀ, ਨਵੇਂ ਸੰਗਠਨ ਦੀ ਸਥਾਪਨਾ ਅਤੇ ਅਗਲੇਰੀ ਰਣਨੀਤੀ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਨਵਾਂਸ਼ਹਿਰ ਜ਼ਿਲ੍ਹਾ ਕਮੇਟੀ ਨੂੰ ਲੰਘੀ 15 ਜੁਲਾਈ ਨੂੰ ਭੰਗ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਜਥੇਬੰਦੀ ਦਾ ਪੁਨਰਗਠਨ ਕਰਨ ਲਈ ਅੱਜ ਦੀ ਇਹ ਬੈਠਕ ਬੁਲਾਈ ਗਈ, ਜਿਸ ਵਿੱਚ ਅਗਲੇਰੀ ਚੋਣ ਪ੍ਰਕਿਰਿਆ ‘ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸਰਵਸੰਮਤੀ ਨਾਲ ਫੈਸਲਾ ਲਿਆ ਗਿਆ ਕਿ ਨਵਾਂਸ਼ਹਿਰ ਜ਼ਿਲ੍ਹੇ ਦੀ ਨਵੀਂ ਕਮੇਟੀ ਬਣਾਉਣ ਅਤੇ ਨਵੇਂ ਅਹੁਦੇਦਾਰਾਂ ਦੀ ਚੋਣ ਕਰਨ ਲਈ 12 ਅਗਸਤ ਦੀ ਮਿਤੀ ਨਿਸ਼ਚਿਤ ਕੀਤੀ ਗਈ ਹੈ।ਇਸ ਮੀਟਿੰਗ ਦੌਰਾਨ ਕਿਸਾਨੀ ਹਿੱਤਾਂ ਦੀ ਰਾਖੀ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਸਾਰੇ ਆਗੂਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਬੈਠਕ ਵਿੱਚ ਜਨਰਲ ਸੈਕਟਰੀ ਗੁਰਮੁਖ ਸਿੰਘ ਤੋਂ ਇਲਾਵਾ ਉਪ ਪ੍ਰਧਾਨ ਸਵਰਨ ਸਿੰਘ, ਉਪ ਪ੍ਰਧਾਨ ਅਮਰੀਕ ਸਿੰਘ, ਕੈਸ਼ੀਅਰ ਧਰਮਪਾਲ, ਸੁਰਜੀਤ ਸਿੰਘ, ਸੀਨੀਅਰ ਸਲਾਹਕਾਰ ਤਰਲੋਚਨ ਸਿੰਘ, ਸੁਖਵੰਤ ਸਿੰਘ ਚੀਮਾ, ਮਾਸਟਰ ਜਸਵੰਤ ਰਾਏ, ਚੌਧਰੀ ਸਤਪਾਲ ਸਿੰਘ ਭੱਲਾ ਅਤੇ ਮਨਪ੍ਰੀਤ ਸਿੰਘ ਆਦਿ ਆਗੂ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਹਾਜ਼ਰ ਆਗੂਆਂ ਨੇ ਅਗਾਮੀ 12 ਅਗਸਤ ਦੀ ਚੋਣ ਨੂੰ ਸਫਲ ਬਣਾਉਣ ਅਤੇ ਕਿਸਾਨੀ ਏਕਤਾ ਨੂੰ ਬੁਲੰਦੀਆਂ ‘ਤੇ ਪਹੁੰਚਾਉਣ ਦਾ ਅਹਿਦ ਲਿਆ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *