ਭਾਰਤੀ ਜਨਤਾ ਪਾਰਟੀ ਦਾ 46ਵਾਂ ਸਥਾਪਨਾ ਦਿਵਸ ਮਨਾਇਆ

Spread the love

ਬੱਸੀ ਪਠਾਣਾ, 06 ਅਪ੍ਰੈਲ (ਉਦੇ ਧੀਮਾਨ): ਵਿਸ਼ਵ ਪੱਧਰ ‘ਤੇ ਜਾਣੀ ਜਾਂਦੀ ਭਾਰਤੀ ਜਨਤਾ ਪਾਰਟੀ ਦੀ ਸਥਾਪਨਾ 6 ਅਪ੍ਰੈਲ 1980 ਵਿੱਚ ਹੋਈ ਸੀ। ਜਿਸ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵਰਕਰਾਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਵੱਖ-ਵੱਖ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਦੌਰਾਨ ਭਾਰਤੀ ਜਨਤਾ ਪਾਰਟੀ ਮੰਡਲ ਬੱਸੀ ਪਠਾਣਾਂ ਦੇ ਵਰਕਰਾਂ ਵੱਲੋਂ ਭਾਜਪਾ ਬੱਸੀ ਮੰਡਲ ਦੇ ਪ੍ਰਧਾਨ ਰਾਜੀਵ ਮਲਹੌਤਰਾ ਦੀ ਅਗਵਾਈ ਹੇਠ ਪੁਰਾਣੀ ਅਨਾਜ ਮੰਡੀ ਬੱਸੀ ਪਠਾਣਾਂ ਵਿੱਖੇ ਭਾਰਤੀ ਜਨਤਾ ਪਾਰਟੀ ਦਾ 46ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਇਸ ਮੌਕੇ ਮੰਡਲ ਪ੍ਰਧਾਨ ਰਾਜੀਵ ਮਲਹੌਤਰਾ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਹਰ ਸ਼ਹਿਰ ਵਿੱਚ ਭਾਰਤੀ ਜਨਤਾ ਪਾਰਟੀ ਦਾ 46ਵਾਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਦੇਸ਼ ਅੰਦਰ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਯੋਗ ਅਗਵਾਈ ਹੇਠ ਦੇਸ਼ ਨੂੰ ਉੱਨਤੀ ਵੱਲ ਲੈ ਕੇ ਜਾ ਰਹੀ ਹੈ। ਕਈ ਸੂਬਿਆਂ ‘ਚ ਵੀ ਭਾਜਪਾ ਦੀ ਸਰਕਾਰ ਹੈ। ਦੇਸ਼ ਦੇ ਲੋਕ ਭਾਜਪਾ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਪੂਰਾ ਭਰੋਸਾ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡਾ ਦੇਸ਼ ਅੱਜ ਵਿਸ਼ਵ ਦੇ ਸ਼ਕਤੀਸ਼ਾਲੀ ਦੇਸ਼ਾਂ ‘ਚ ਆਉਂਦਾ ਹੈ, ਇਹ ਸਭ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਉੱਚ ਸ਼ਖ਼ਸੀਅਤ ਕਰ ਕੇ ਹੀ ਸੰਭਵ ਹੋਇਆ ਹੈ। ਇਸ ਮੌਕੇ ਓਮ ਪ੍ਰਕਾਸ਼ ਗੌਤਮ,ਕ੍ਰਿਸ਼ਨ ਵਰਮਾ,ਹਰਸ਼ ਗਰਗ,ਰਾਜੇਸ਼ ਗੌਤਮ, ਹਰਮੇਸ਼ ਸ਼ਰਮਾ,ਕੁਲਦੀਪ ਪਾਠਕ, ਅਮਿਤ ਵਰਮਾ ਪਵਨ ਬਾਂਸਲ ਬਿੱਟਾ, ਮੋਹਿਤ ਗੌਤਮ, ਸੰਦੀਪ ਬਾਂਸਲ, ਨਰਵੀਰ ਧੀਮਾਨ ਜੋਨੀ,ਅਜੈ ਕਨੌਜੀਆ ਤੋਂ ਇਲਾਵਾ ਸਮੂਹ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *