ਭਾਰਤੀ ਜਨਤਾ ਪਾਰਟੀ ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਤਹਿਤ ਤਪਾ ਰੈਲੀ ਵਿੱਚ ਹੋਵੇਗਾ ਵੱਡਾ ਇਕੱਠ —ਜਿਲਾ ਪ੍ਰਧਾਨ ਨਰਿੰਦਰ ਨੀਟਾ        

Spread the love
ਤਪਾ ਮੰਡੀ 22 ਸਤੰਬਰ (ਗੋਲਡੀ ਵਿਆਸ) ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮੰਤਬ ਨਾਲ ਪੰਜਾਬ ਅੰਦਰ ਸ਼ੁਰੂ ਕੀਤੀ ਯਾਤਰਾਵਾਂ ਤਹਿਤ ਭਾਰਤੀ ਜਨਤਾ ਪਾਰਟੀ ਦੇ ਜਿਲ੍ਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਆਪਣੀ ਪੂਰੀ ਟੀਮ ਸਮੇਤ ਤਪਾ ਦੀ ਅਨਾਜ ਮੰਡੀ ਵਿੱਚ 24 ਸਤੰਬਰ ਨੂੰ ਹੋਣ ਜਾ ਰਹੀ ਰੈਲੀ ਦੇ ਸਬੰਧ ਵਿੱਚ ਥਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਰਿੰਦਰ ਗਰਗ ਨੀਟਾ ਨੇ ਕਿਹਾ ਕਿ ਭਾਜਪਾ ਵੱਲੋਂ ਸਮਾਜ ਭਲਾਈ ਲਈ ਨਸ਼ਾ ਮੁਕਤ ਪੰਜਾਬ ਯਾਤਰਾ ਦੀ ਸ਼ੁਰੂਆਤ ਭਾਜਪਾ ਦੇ ਕੌਮੀ ਪ੍ਰਧਾਨ ਨਿਤਨ ਨਵੀਨ ਅਤੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋ ਵੱਲੋਂ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ 24 ਸਤੰਬਰ ਨੂੰ ਤਪਾ ਦੀ ਅੰਦਰਲੀ ਅਨਾਜ ਮੰਡੀ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਜਾਵੇਗੀ ਜਿਸ ਵਿੱਚ ਜਿਲਾ ਪ੍ਰਧਾਨ ਕੇਵਲ ਸਿੰਘ ਢਿੱਲੋ ਤੋਂ ਇਲਾਵਾ ਕੇਂਦਰ ਦੇ ਵਜ਼ੀਰ ਪਹੁੰਚ ਰਹੇ ਹਨ, ਉਹਨਾਂ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਨਸ਼ੇ ਨੂੰ ਖਤਮ ਕਰਨ ਵਿੱਚ ਅਸਫਲ ਰਹੀ ਹੈ ਜਿਸ ਕਰਕੇ ਭਾਜਪਾ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾਵੇਗਾ ਕਿਉਂਕਿ ਨਸ਼ਿਆਂ ਨਾਲ ਸੂਬੇ ਚ ਅਮਨ ਕਾਨੂੰਨ ਦੀ ਸਥਿਤੀ ਖਰਾਬ ਹੋ ਚੁੱਕੀ ਹੈ ਉਹਨਾਂ ਵੱਲੋਂ ਵਿਸ਼ਾਲ ਰੈਲੀ ਵਿੱਚ ਲੋਕਾਂ ਨੂੰ ਪਹੁੰਚਣ ਦਾ ਹੋਕਾ ਦਿੱਤਾ। ਇਸ ਮੌਕੇ ਭਾਜਪਾ ਦੇ ਹਲਕਾ ਪ੍ਰਧਾਨ ਧਰਮ ਸਿੰਘ ਫੌਜੀ ਸੋਮਨਾਥ ਸ਼ਰਮਾ ਆਦ ਹਾਜਰ ਸਨ।
  • Related Posts

    ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ 24 ਸਤੰਬਰ ਨੂੰ ਤਪਾ ਵਿਖੇ ਪਹੁੰਚੇਗੀ —ਹਰੀਸ਼ ਮਿੱਤਲ ਗੋਸ਼ਾ

    Spread the love

    Spread the love ਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ) ਬੀਜੇਪੀ ਪੰਜਾਬ  ਵੱਲੋਂ ਨਸ਼ਾ ਮੁਕਤ ਪੰਜਾਬ ਯਾਤਰਾ ਜੋ ਕਿ 18 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਚਾਰ ਪੜਾਵਾਂ ਵਿੱਚ ਕੱਢੀ ਜਾ…

    ਸ਼ਨੀਦੇਵ ਮੰਦਿਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ।                 

    Spread the love

    Spread the loveਤਪਾ ਮੰਡੀ 22 ਸਤੰਬਰ ( ਗੋਲਡੀ ਵਿਆਸ)ਇਕਾਦਸ਼ੀ ਨੂੰ ਮੁੱਖ ਰੱਖਦਿਆ ਹੋਇਆ ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਰ ਵਿਖੇ 31ਵੀਂ ਨਿਸ਼ਾਨ ਯਾਤਰਾ ਕੱਢੀ ਗਈ ਜੋ ਕਿ ਸੁਨੀਤਾ ਰਾਣੀ ਪਤਨੀ ਵਿਜੇ ਕੁਮਾਰ…

    Leave a Reply

    Your email address will not be published. Required fields are marked *