ਭਾਰਤ ਅਮਰੀਕਾ ਵਪਾਰ ਸਮਝੌਤਾ ਵਾਰਤਾ ਵਿਰੁੱਧ ਜੈਤੋ ਵਿਖੇ ਇਕੱਤਰਤਾ ਹੋਈ 

Spread the love
ਜੈਤੋ, 24 ਅਗਸਤ (ਮਨਜੀਤ ਸਿੰਘ ਢੱਲਾ)-ਅੱਜ ਲੋਕ ਮੋਰਚਾ ਪੰਜਾਬ ਵੱਲੋਂ ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰ ਨੂੰ ਲੈ ਕੇ ਚੱਲ ਰਹੀ ਵਾਰਤਾ ਦੇ ਵਿਰੋਧ ਵਿੱਚ ਜੈਤੋ ਵਿਖੇ ਇਕੱਤਰਤਾ ਕੀਤੀ ਗਈ। ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਲੋਕ ਮੋਰਚਾ ਪੰਜਾਬ ਦੇ ਆਗੂ ਬਲਕਰਨ ਸਿੰਘ ਨੇ ਕਿਹਾ ਕਿ ਅਮਰੀਕੀ ਸਾਮਰਾਜੀ ਦਾਬੇ ਹੇਠ ਹੋ ਰਹੀ ਇਸ ਵਾਰਤਾ ਦਾ ਸਿੱਟਾ ਭਾਰਤੀ ਲੋਕਾਂ ਲਈ ਬੇਹੱਦ ਘਾਤਕ ਸਾਬਤ ਹੋਵੇਗਾ।ਇਸ ਕਰਕੇ ਭਾਰਤ ਸਰਕਾਰ ਨੂੰ ਇਸ ਸਮਝੌਤਾ ਵਾਰਤਾ ਵਿੱਚੋਂ ਬਾਹਰ ਆਉਣਾ ਚਾਹੀਦਾ ਹੈ। ਲੋਕ ਮੋਰਚਾ ਪੰਜਾਬ ਵੱਲੋਂ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ ਕਿ ਉਹ ਇਸ ਸਮਝੌਤਾ ਵਾਰਤਾ ਨੂੰ ਸਿਰੇ ਚੜ੍ਹਨ ਤੋਂ ਰੋਕਣ ਲਈ ਅੱਗੇ ਆਉਣ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਰਾਹੀਂ ਅਮਰੀਕਾ ਵੱਲੋਂ ਭਾਰਤ ਉੱਤੇ ਅਮਰੀਕੀ ਵਸਤਾਂ ਲਈ ਆਪਣੀਆਂ ਦਰਾਮਦ ਡਿਊਟੀਆਂ ਘੱਟ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ। ਇਹ ਡਿਊਟੀਆਂ ਘਟਾਉਣ ਕਰਕੇ ਨਾ ਸਿਰਫ ਖੇਤੀ ਮਾਰਕੀਟ ਅਮਰੀਕੀ ਉਤਪਾਦਾਂ ਲਈ ਖੁੱਲ ਜਾਵੇਗੀ ਅਤੇ ਭਾਰਤੀ ਕਿਸਾਨ ਤਬਾਹ ਹੋਣਗੇ ਸਗੋਂ ਇਸ ਸਮਝੌਤੇ ਰਾਹੀਂ ਭਾਰਤੀ ਸਨਅਤ ਉੱਤੇ ਵੀ ਬੇਹੱਦ ਮਾੜਾ ਪ੍ਰਭਾਵ ਪਵੇਗਾ ਅਤੇ ਭਾਰਤ ਦੀ ਘਰੇਲੂ ਅਤੇ ਛੋਟੀ ਸਨਅਤ ਅਮਰੀਕੀ ਵਸਤਾਂ ਦਾ ਮੁਕਾਬਲਾ ਨਹੀਂ ਕਰ ਸਕੇਗੀ।
ਆਗੂਆਂ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਪਹਿਲਾਂ ਵੀ ਭਾਰਤੀ ਲੋਕਾਂ ਦੇ ਹਿੱਤਾਂ ਨੂੰ ਦਰਕਿਨਾਰ ਕਰਕੇ ਅਜਿਹੇ ਸਮਝੌਤਿਆਂ ਨੂੰ ਅੰਜਾਮ ਦਿੱਤਾ ਗਿਆ ਹੈ ।ਸਭ ਤੋਂ ਤਾਜ਼ਾ ਤਰੀਨ ਭਾਰਤ ਬ੍ਰਿਟੇਨ ਮੁਕਤ ਵਪਾਰ ਸਮਝੌਤਾ ਵੀ ਇਸਦੀ ਉਦਾਹਰਨ ਹੈ ਜਿਸ ਦਾ ਭਾਰਤੀ ਛੋਟੇ ਉਦਯੋਗਾਂ ਅਤੇ ਖਪਤਕਾਰਾਂ ਉੱਤੇ ਵੱਡਾ ਪ੍ਰਭਾਵ ਪੈਣ ਜਾ ਰਿਹਾ ਹੈ।ਉਹਨਾਂ ਨੇ ਕਿਹਾ ਕਿ ਨਾ ਸਿਰਫ ਅਜਿਹੇ ਪਹਿਲੇ ਸਮਝੌਤੇ ਰੱਦ ਹੋਣੇ ਚਾਹੀਦੇ ਹਨ,ਅੱਗੋਂ ਤੋਂ ਹੋਰ ਅਜਿਹੇ ਸਮਝੌਤੇ ਕਰਨੇ ਬੰਦ ਕੀਤੇ ਜਾਣੇ ਚਾਹੀਦੇ ਹਨ ਬਲਕਿ ਵਪਾਰ ਦੇ ਮਾਮਲੇ ਵਿੱਚ ਅਮਰੀਕਾ ਅਤੇ ਹੋਰ ਸਾਮਰਾਜੀ ਮੁਲਕਾਂ ਦਾ ਦਬਾਅ ਮੰਨਣਾ ਬੰਦ ਕਰਨਾ ਚਾਹੀਦਾ ਹੈ। ਸਮੂਹ ਫੈਸਲੇ ਭਾਰਤੀ ਲੋਕਾਂ ਦੇ ਹਿੱਤਾਂ ਅਨੁਸਾਰ ਲਏ ਜਾਣੇ ਚਾਹੀਦੇ ਹਨ।ਭਾਰਤੀ ਅਰਥਚਾਰਾ ਅਤੇ ਲੋਕਾਂ ਦੇ ਹਿੱਤ ਹੋਰਨਾਂ ਦੇਸ਼ਾਂ ਨਾਲ ਹੁੰਦੇ ਸਮਝੌਤਿਆਂ ਦੀ ਤਰਜੀਹ ਬਣਨੀ ਚਾਹੀਦੇ ਹਨ ਨਾ ਕਿ ਸਾਮਰਾਜੀ ਦੇਸ਼ਾਂ ਦੇ ਮੁਨਾਫੇ। ਪਰ ਸਰਕਾਰ ਲਗਾਤਾਰ ਅਜਿਹੇ ਵਪਾਰ ਸਮਝੌਤਿਆਂ ਨੂੰ ਅੰਜਾਮ ਦੇ ਕੇ ਭਾਰਤੀ ਲੋਕਾਂ ਦੇ ਹਿਤਾਂ ਨਾਲ ਧਰੋਹ ਕਮਾ ਰਹੀ ਹੈ। ਉਹਨਾਂ ਨੇ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਕਿ ਉਹਨਾਂ ਨੂੰ ਇਹ ਸਮਝੌਤੇ ਨੂੰ ਸਿਰੇ ਚੜ੍ਹਨੋਂ ਰੋਕਣ ਲਈ ਆਵਾਜ਼ ਉਠਾਉਣੀ ਚਾਹੀਦੀ ਹੈ। ਇਸ ਮੌਕੇ ਬੂਟਾ ਸਿੰਘ, ਸੁਰਿੰਦਰਪਾਲ ਝੱਖੜਵਾਲਾ, ਨੱਥਾ ਸਿੰਘ ਆਦਿ ਹੋਰ ਆਗੂ ਹਾਜ਼ਰ ਸਨ।
  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *