ਜਲੰਧਰ 10 ਅਪ੍ਰੈਲ (ਅਮ੍ਰਿੰਤਪਾਲ ਸਿੰਘ)ਗ੍ਰਨੇਡ ਹਮਲੇ ਤੋਂ ਬਾਅਦ ਕਈ ਆਗੂ ਕਾਲੀਆ ਨੂੰ ਮਿਲਣ ਲਈ ਪਹੁੰਚ ਰਹੇ ਹਨ। ਭਾਜਪਾ ਆਗੂਆਂ ਮਨਪ੍ਰੀਤ ਸਿੰਘ ਬਾਦਲ, ਫਤਿਹ ਜੰਗ ਸਿੰਘ ਬਾਜਵਾ ਅਤੇ ਹੋਰ ਆਗੂਆਂ ਦੇ ਨਾਮ ਸ਼ਾਮਲ ਹਨ।ਬਾਜਵਾ ਨੇ ਕਿਹਾ ਕਿ ਉਹ ਕਾਲੀਆ ਸਾਹਿਬ ਦੇ ਘਰ ਉਨ੍ਹਾਂ ਦਾ ਮਨੋਬਲ ਵਧਾਉਣ ਲਈ ਪਹੁੰਚੇ ਹਨ। ਅਕਾਲੀ ਆਗੂ ਬਿਕਰਮ ਮਜੀਠੀਆ ਨੇ ਕਿਹਾ ਕਿ ਪੰਜਾਬ ਪੁਲੀਸ ਨੂੰ ਆਪਣੇ ਹੀ ਖੁਫੀਆ ਅਧਿਕਾਰੀਆਂ ‘ਤੇ ਵੀ ਭਰੋਸਾ ਨਹੀਂ ਹੈ।ਪੰਜਾਬ ਵਿੱਚ ਕਈ ਥਾਵਾਂ ‘ਤੇ ਗ੍ਰਨੇਡ ਹਮਲੇ ਹੋਏ ਹਨ, ਪਰ ਪੰਜਾਬ ਦੇ ਮੁੱਖ ਮੰਤਰੀ ਅਤੇ ਮੰਤਰੀ ਕਹਿੰਦੇ ਹਨ ਕਿ ਸਭ ਕੁਝ ਠੀਕ ਚੱਲ ਰਿਹਾ ਹੈ। ਮਜੀਠੀਆ ਨੇ ਕਿਹਾ ਕਿ ਜੇਕਰ ਕਾਲੀਆ ਸਾਹਿਬ ਵਰਗਾ ਵਿਅਕਤੀ ਸੁਰੱਖਿਅਤ ਨਹੀਂ ਹੈ, ਤਾਂ ਆਮ ਲੋਕਾਂ ਦਾ ਕੀ ਹੋਵੇਗਾ। ਪੰਜਾਬ ਵਿੱਚ ਕੁੱਲ 17 ਧਮਾਕੇ ਹੋਏ ਹਨ ਪਰ ਪੁਲੀਸ ਕੋਲ ਕੋਈ ਜਵਾਬ ਨਹੀਂ ਹੈ। ਜਦੋਂ ਤੱਕ ਐੱਨਆਈਏ ਮਾਮਲੇ ਦੀ ਜਾਂਚ ਨਹੀਂ ਕਰਦੀ, ਉਦੋਂ ਤੱਕ ਮਾਮਲੇ ਦੀ ਸੱਚਾਈ ਸਾਹਮਣੇ ਨਹੀਂ ਆਵੇਗੀ।







