ਮਹਿਲਾਵਾਂ ਨੂੰ ਜਲਦ ਹੀ ਮੁਹੱਈਆ ਕਰਵਾਈ ਜਾਵੇਗੀ 1500 ਅਤੇ 1000 ਰੁਪਏ ਦੀ ਸਨਮਾਨ ਰਾਸ਼ੀ- ਖੁੱਡੀਆਂ

Spread the love
 ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ’ ਦਾ ਨੋਟੀਫਿਕੇਸ਼ਨ ਹੋਇਆ ਜਾਰੀ-ਖੁੱਡੀਆਂ
ਮਲੋਟ, 04 ਅਪ੍ਰੈਲ (ਕ੍ਰਿਸ਼ਨ ਮਦਾਨ/ ਅਮਰ ਸੋਨੀ)
ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਆਪਣੇ ਗ੍ਰਹਿ ਨਿਵਾਸ ਪਿੰਡ ਖੁੱਡੀਆਂ ਵਿਖੇ ਮਹਿਲਾ ਵਿੰਗ ਦੇ ਅਹੁਦੇਦਾਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਮਹਿਲਾਵਾਂ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ ਅਤੇ ਉਹਨਾਂ ਦੇ ਸੁਝਾਅ ਵੀ ਧਿਆਨ ਨਾਲ ਸੁਣੇ ਗਏ।
ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਉਨ੍ਹਾਂ ਨੂੰ ਮਹੀਨਾਵਾਰ 1500 ਰੁਪਏ ਅਤੇ 1000 ਰੁਪਏ ਦੀ ਆਰਥਿਕ ਸਹਾਇਤਾ ਦੇਣ ਲਈ ਵਿਉਂਤਬੰਦੀ ਤਿਆਰ ਕੀਤੀ ਜਾ ਰਹੀ ਹੈ। ਇਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ 13 ਅਪ੍ਰੈਲ ਤੋਂ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ ਅਤੇ ਇਹ ਫੈਸਲਾ ਮਹਿਲਾਵਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਕਦਮ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾਵਾਂ ਦੀ ਸਮਾਜਿਕ ਅਤੇ ਆਰਥਿਕ ਸੁਰੱਖਿਆ ਲਈ ਲਗਾਤਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਇਹ ਆਰਥਿਕ ਮਦਦ ਉਨ੍ਹਾਂ ਨੂੰ ਆਤਮਨਿਰਭਰ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ ਅਤੇ ਘਰੇਲੂ ਖਰਚਾਂ ਵਿੱਚ ਵੀ ਕਾਫ਼ੀ ਰਾਹਤ ਮਿਲੇਗੀ।
ਸ. ਖੁੱਡੀਆਂ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਮਕਸਦ ਸਮਾਜ ਦੇ ਹਰ ਵਰਗ ਨੂੰ ਲਾਭ ਪਹੁੰਚਾਉਣਾ ਹੈ। ਮਹਿਲਾਵਾਂ ਲਈ ਇਹ ਯੋਜਨਾ ਵੀ ਉਸੇ ਦਿਸ਼ਾ ਵਿੱਚ ਇਕ ਮਹੱਤਵਪੂਰਨ ਕਦਮ ਹੈ ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਮਹਿਲਾ ਸਸ਼ਕਤੀਕਰਨ ਸਾਡੀ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਪ੍ਰਭਾਵਸ਼ਾਲੀ ਕਦਮ ਚੁੱਕੇ ਜਾ ਰਹੇ ਹਨ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਬਾਰੇ ਸਹੀ ਜਾਣਕਾਰੀ ਹਾਸਲ ਕਰਕੇ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਹਲਕਾ ਕੁਆਰਡੀਨੇਟਰ ਕੋਮਲਪ੍ਰੀਤ ਕੌਰ, ਜ਼ਿਲ੍ਹਾ ਪ੍ਰਧਾਨ ਪਰਮਿੰਦਰ ਕੌਰ, ਬਲਾਕ ਕੁਆਰਡੀਨੇਟਰ ਕੁਲਦੀਪ ਕੌਰ, ਮਨਪ੍ਰੀਤ ਕੌਰ, ਬੇਅੰਤ ਕੌਰ, ਰਮਨਦੀਪ ਕੌਰ ਅਤੇ ਮਨਜੀਤ ਕੌਰ ਹਾਜ਼ਰ ਸਨ।

 

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *