ਮਾਨ ਸਰਕਾਰ ਦੀ ਸਫਲ ਖੇਡ ਕ੍ਰਾਂਤੀ ਕਾਰਣ ਪੰਜਾਬ ਨੂੰ ਪਹਿਲੀ ਵਾਰ ਕੌਮਾਂਤਰੀ ਹਾਕੀ ਚੈਪੀਅਨਸ਼ਿਪ ਦੀ ਮੇਜ਼ਬਾਨੀ ਮਿਲੀ-ਧਾਲੀਵਾਲ

Spread the love
    1791 ਕਰੋੜ ਰੁਪਏ ਦਾ ਬਜਟ ਰੱਖਣ ਵਾਲਾ ਪੰਜਾਬ ਦੇਸ਼ ਦਾ ਇਕੋ ਇਕ ਸੂਬਾ-ਧਾਲੀਵਾਲ
ਅੰਮ੍ਰਿਤਸਰ/ਅਜਨਾਲਾ, 27 ਮਾਰਚ (ਮਨਜੀਤ ਸਿੰਘ ਸ਼ੇਰਗਿੱਲ  )  ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ ਤੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ ” ਤਹਿਤ ਪੰਜਾਬ ਸਰਕਾਰ ਦੀਆਂ ਖੇਡ ਵਿਭਾਗ ਦੀਆਂ ਅਹਿਮ ਪ੍ਰਾਪਤੀਆਂ ਦਾ ਰਿਪੋਰਟ ਕਾਰਡ ਜਾਰੀ ਕਰਦਿਆਂ ਕਿਹਾ ਕਿ ਸੂਬਾ ਭਗਵੰਤ ਮਾਨ ਸਰਕਾਰ ਵਲੋਂ ਨੌਜੁਆਨਾਂ ਨੂੰ ਨਸ਼ਿਆਂ ਤੋਂ ਮੁਕਤ ਰੱਖਣ ਲਈ ਲਾਗੂ ਕੀਤੀ ਗਈ ਖੇਡ ਕ੍ਰਾਂਤੀ ਦਾ ਹੀ ਇਤਿਹਾਸਕ ਦਾ ਨਤੀਜਾ ਹੈ ਕਿ ਰਵਾਇਤੀ ਤੇ ਵਿਰਾਸਤੀ ਸੱਭਿਆਚਾਰਕ ਖੇਡ ਹਾਕੀ ਨਾਲ ਪੰਜਾਬ ਦੀ ਜੁਆਨੀ ਨਾਲ ਜੋੜਨ ਦੇ ਚੁੱਕੇ ਗਏ ਉਸਾਰੂ ਕਦਮਾਂ ਵਜੋਂ ਪੰਜਾਬ ਨੂੰ ਪਹਿਲੀ ਵਾਰ ਕੌਮਾਂਤਰੀ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਦਾ ਮੌਕਾ ਪ੍ਰਾਪਤ ਹੋਇਆ ਹੈ ਅਤੇ ਇਹ ਕੌਮਾਂਤਰੀ ਪੱਧਰੀ ਹਾਕੀ ਚੈਂਪੀਅਨਸ਼ਿਪ ਮੋਹਾਲੀ ਦੇ ਸਟੇਡੀਅਮ ਵਿਖੇ ਇਸੇ ਵਰ੍ਹੇ ਅਕਤੂਬਰ ਮਹੀਨੇ ਦੇ ਅਖੀਰਲੇ ਹਫ਼ਤੇ ਤੋਂ ਨਵੰਬਰ ਮਹੀਨੇ ਦੇ ਪਹਿਲੇ ਹਫਤੇ ‘ਚ ਹੋਵੇਗੀ, ਜਦੋਂਕਿ ਕਰੀਬ ਅੱਧੀ ਸਦੀ ਬਾਅਦ ਪੰਜਾਬ ਦੇ ਅਧਿਆਏ ‘ਚ ਸੂਬਾ ਭਗਵੰਤ ਮਾਨ ਸਰਕਾਰ ਦੀਆਂ ਸਿਰਫ ਚਾਰ ਸਾਲ ਦੀਆਂ ਖੇਡ ਮੱਲਾਂ ‘ਚ ਸੁਨਹਿਰੀ ਪੰਨਾ ਦਰਜ ਹੋਣ ਜਾ ਰਿਹਾ ਹੈ, ਜਿਸ ਅਨੁਸਾਰ ਪੰਜਾਬ ਨੂੰ ਬੈਡਮਿੰਟਨ ਅੰਡਰ – 13 ਰਾਸ਼ਟਰੀ ਚੈਂਪੀਅਨਸ਼ਿਪ ਦੀ ਵੱਕਾਰੀ ਜ਼ਿੰਮੇਵਾਰੀ ਮਿਲੀ ਅਤੇ ਇਹ ਰਾਸ਼ਟਰੀ ਬੈਡਮਿੰਟਨ ਅੰਡਰ – 13 ਚੈਂਪੀਅਨਸ਼ਿਪ ਜਲੰਧਰ ਵਿਖੇ ਦਸੰਬਰ ਮਹੀਨੇ ਦੇ ਦੂਸਰੇ ਹਫਤੇ ਕਰਵਾਈ ਜਾਵੇਗੀ।ਸ. ਧਾਲੀਵਾਲ ਅੱਜ ਵਿਧਾਨ ਸਭਾ ਹਲਕਾ ਅਜਨਾਲਾ ਦੇ ਕੌਮਾਂਤਰੀ ਸਰਹੱਦੀ ਤੇ ਰਾਵੀ ਦਰਿਆ ਪਾਸ ਰਮਦਾਸ ਖੇਤਰ ਦੇ ਪਿੰਡਾਂ ਸਿੰਘੋਕੇ, ਗਗੜ, ਘੁੰਮਰਾਏ, ਰੂੜੇਵਾਲ, ਧੰਗਾਈ ਤੇ ਦਰਿਆ ਮੂਸਾ ਪਿੰਡਾਂ ਚ ” ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਜਨ ਸੰਪਰਕ ਮੁਹਿੰਮ ਤਹਿਤ ਪੇਂਡੂ ਲੋਕਾਂ ਨਾਲ ਸਿੱਧਾ ਸੰਵਾਦ ਰਚਾਉਣ ਮੌਕੇ ਪ੍ਰਭਾਵਸ਼ਾਲੀ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਉਹਨਾਂ ਨੇ ਸੂਬਾ ਮਾਨ ਸਰਕਾਰ ਦੇ ਚਾਰ ਸਾਲ ਖੇਡ ਰਿਪੋਰਟ ਕਾਰਡ ਨੂੰ ਜਾਰੀ ਕਰਦਿਆਂ ਇਹ ਵੀ ਪ੍ਰਗਟਾਵਾ ਕੀਤਾ ਕਿ ਸੂਬਾ ਮਾਨ ਸਰਕਾਰ ਨੇ ਡੂੰਘੇ ਅਧਿਐਨ ‘ਚ ਸ਼ਿੱਦਤ ਨਾਲ ਮਹਿਸੂਸ ਕੀਤਾ ਹੈ, ਸਾਬਕਾ ਕਾਂਗਰਸ, ਅਕਾਲੀ, ਭਾਜਪਾ ਸਰਕਾਰਾਂ ਵਲੋਂ ਨਸ਼ਿਆਂ ਦੀ ਦਲਦਲ ਵਿੱਚ ਧਕੇਲੇ ਗਏ ਪੰਜਾਬ ਨੂੰ ਖੇਡਾਂ ਤੇ ਰੁਜਗਾਰ ਸਭਿਆਚਾਰ ਨੂੰ ਹੀ ਅਮਲੀ ਜਾਮਾ ਪਹਿਨਾ ਕੇ ਨਸ਼ਿਆਂ ਤੋਂ ਨਵਿਰਤ ਕੀਤਾ ਜਾ ਸਕਦਾ ਹੈ। ਜਿਸ ਤਹਿਤ ਪੜੇ੍ਹ ਲਿਖੇ 65 ਹਜਾਰ ਬੇਰੁਜਗਾਰ ਨੌਜੁਆਨਾਂ ਨੂੰ ਬਗੈਰ ਕਿਸੇ ਰਿਸ਼ਵਤ ਤੇ ਸਿਫਾਰਿਸ਼ ਤੋਂ ਸਰਕਾਰੀ ਨੌਕਰੀਆਂ ‘ਚ
ਭਰਤੀ ਕੀਤਾ ਗਿਆ ਹੈ , ਜਦੋਂਕਿ ਪੰਜਾਬ ‘ਚ ਖੇਡ ਸਭਿਆਚਾਰ  ਨੂੰ ਸਿਖਰਾਂ ਵੱਲ ਪਹੁੰਚਾਉਣ ਵਾਲਾ ਪੰਜਾਬ ਦੇਸ਼ ਦਾ ਇਕੋ ਇਕ ਅਜਿਹਾ ਪਹਿਲਾ ਸੂਬਾ ਹੈ, ਜਿਸਨੇ ਆਪਣੇ ਚਾਲੂ ਵਿੱਤੀ ਵਰੇ੍ਹ ਦੇ ਬਜਟ ‘ਚ ਖੇਡਾਂ ਲਈ 1791 ਕਰੋੜ ਰੁਪਏ ਰਾਖਵੇਂ ਰੱਖੇ ਹਨ। ਉਨ੍ਹਾਂ ਦੱਸਿਆ  ਕਿ ਸੂਬੇ ਦੇ ਪਿੰਡਾਂ ‘ਚ ਖੇਡਾਂ ਨੂੰ ਹੁਲਾਰਾ ਦੇਣ ਲਈ 1350 ਕਰੋੜ ਰੁਪਏ ਦੀ ਲਾਗਤ ਨਾਲ 3100 ਨਵੇਂ ਖੇਡ ਸਟੇਡੀਅਮ ਉਸਾਰਣ ਦੀ ਪ੍ਰਕਿਿਰਆ ਜਾਰੀ ਕਰ ਦਿੱਤੀ ਹੈ। ਅਤੇ 6 ਹਜਾਰ ਹੋਰ ਪਿੰਡਾਂ ‘ਚ ਵੀ ਖੇਡ ਸਟੇਡੀਅਮ ਉਸਾਰਣ ਦੀ ਬਕਾਇਦਾ ਕਾਰਜ ਯੋਜਨਾ ਉਲੀਕ ਲਈ ਗਈ ਹੈ। 1018 ਕਰੋੜ ਰੁਪਏ ਦੀ ਲਾਗਤ ਨਾਲ 3 ਹਜਾਰ ਜਿੰਮ ਆਧੁਨਿਕ ਖੇਡ ਉਪਕਰਨਾਂ ਨਾਲ ਲੈਸ ਕੀਤੇ ਜਾ ਰਹੇ ਹਨ। ਅਤੇ ਖਿਡਾਰੀਆਂ ਨੂੰ 50 ਕਰੋੜ ਰੁਪਏ ਮੁੱਲ ਦੀਆਂ 17 ਹਜਾਰ ਕਿੱਟਾਂ ਵੰਡੀਆਂ ਗਈਆਂ ਹਨ। ਸ. ਧਾਲੀਵਾਲ ਨੇ ਕਿਹਾ ਕਿ ਹਾਕੀ ਤੇ ਪੰਜਾਬ ਇਕ ਸਿੱਕੇ ਦੇ ਦੋ ਪਹਿਲੂ ਹਨ ਅਤੇ ਕੇਂਦਰੀ ਸਰਕਾਰ ਹੋਰਨਾਂ ਖੇਡਾਂ ਦੇ ਮੁਕਾਬਲੇ ਹਾਕੀ ਨੂੰ ਬਹੁਤਾ ਪ੍ਰਫੁਲਤ ਕਰਨ ਵੱਲ ਉਚਿਤ ਧਿਆਨ ਨਹੀਂ ਦੇ ਰਹੀ। ਜਿਸਦਾ ਪ੍ਰਤੱਖ ਪ੍ਰਮਾਣ ਹੈ ਕਿ ਭਾਰਤੀ ਉਲੰਪਿਕ ਐਸੋਸੀਏਸ਼ਨ ਵੱਲੋਂ ਸਦੀ ਦੇ ਮਹਾਨ ਐਲਾਨੇ ਗਏ ਹਾਕੀ ਖਿਡਾਰੀ ਮੇਜਰ ਧਿਆਨ ਚੰਦ ਨੂੰ ਪਿਛਲੇ 12 ਸਾਲਾਂ ਤੋਂ ਕੇਂਦਰੀ ਸੱਤਾ ਤੇ ਕਾਬਜ਼ ਮੋਦੀ ਸਰਕਾਰ ਵਲੋਂ ਦੇਸ਼ ਦੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਭਾਰਤ ਰਤਨ ਦੇਣ ਤੋਂ ਵਾਂਝਿਆਂ ਰੱਖਿਆ ਹੋਇਆ ਹੈ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *