ਮਾਨ ਸਰਕਾਰ ਦੇ ਫੈਸਲਿਆਂ ਨਾਲ ਲੋਕਾਂ ਨੂੰ ਵੱਡੀ ਰਾਹਤ, ਹਰ ਵਰਗ ਵਿੱਚ ਸੰਤੁਸ਼ਟੀ : ਪ੍ਰਵੀਨ ਗਰਗ

Spread the love
 ਜੈਤੋ, 10 ਅਪ੍ਰੈਲ (ਮਨਜੀਤ ਸਿੰਘ ਢੱਲਾ): ਹਲਕਾ ਜੈਤੋ ਦੀ ਵਸਨੀਕ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਵਰਕਰ ਮੈਡਮ ਪ੍ਰਵੀਨ ਨੇ ਬਿਆਨ ਜਾਰੀ ਕਰਦਿਆਂ ਪੰਜਾਬ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ ਹੈ। ਉਹ ਪੀ.ਐਸ.ਸੀ.ਐਲ. ਦੇ ਸੇਵਾਮੁਕਤ ਕਰਮਚਾਰੀ ਸੁਰਿੰਦਰ ਗਰਗ ਦੀ ਪਤਨੀ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਲਗਾਤਾਰ ਪੂਰੇ ਕੀਤੇ ਜਾ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਪ੍ਰਵੀਨ ਗਰਗ ਨੇ ਕਿਹਾ ਕਿ ਸਿਹਤ, ਸਿੱਖਿਆ, ਬਿਜਲੀ ਅਤੇ ਰੁਜ਼ਗਾਰ ਦੇ ਖੇਤਰਾਂ ਵਿੱਚ ਸਰਕਾਰ ਦੇ ਉਪਰਾਲੇ ਕਾਬਿਲ-ਏ-ਤਾਰੀਫ਼ ਹਨ। ਉਨ੍ਹਾਂ ਦੱਸਿਆ ਕਿ 600 ਯੂਨਿਟ ਮੁਫ਼ਤ ਬਿਜਲੀ, 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਮਹਿਲਾਵਾਂ ਲਈ ਮਹੀਨਾਵਾਰ ਵਿੱਤੀ ਸਹਾਇਤਾ ਅਤੇ ਸਰਕਾਰੀ ਸਕੂਲਾਂ ਵਿੱਚ ਸੁਧਾਰ ਵਰਗੇ ਫੈਸਲਿਆਂ ਨਾਲ ਲੋਕਾਂ ਦੀ ਜ਼ਿੰਦਗੀ ‘ਚ ਸੁਧਾਰ ਆਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੇਵਾਮੁਕਤ ਮੁਲਾਜ਼ਮਾਂ ਸਮੇਤ ਸਮਾਜ ਦੇ ਹਰ ਵਰਗ ਵਿੱਚ ਸਰਕਾਰ ਦੇ ਕੰਮਾਂ ਪ੍ਰਤੀ ਸੰਤੁਸ਼ਟੀ ਹੈ। ਉਨ੍ਹਾਂ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਮਾਨ ਸਰਕਾਰ ਇਸੇ ਤਰ੍ਹਾਂ ਲੋਕ-ਹਿਤ ਵਿੱਚ ਫੈਸਲੇ ਲੈਂਦੀ ਰਹੇਗੀ ਅਤੇ ਪੰਜਾਬ ਨੂੰ ਤਰੱਕੀ ਦੇ ਰਸਤੇ ‘ਤੇ ਅੱਗੇ ਵਧਾਏਗੀ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *