ਵਿਧਾਇਕ ਪਠਾਣਮਾਜਰਾ ਨੇ ਕਿਹਾ ਕਿ ਮਾਨ ਸਰਕਾਰ ਦਾ ਮਕਸਦ ਪੰਜਾਬ ਨੂੰ ਹੱਸਦਾ,ਵਸਦਾ ਅਤੇ ਰੰਗਲਾ ਪੰਜਾਬ ਬਣਾਉਣਾ ਹੈ,ਇਹ ਤਾਹੀਓ ਸੰਭਵ ਹੋਵੇਗਾ ਜੇਕਰ ਅਸੀਂ ਆਉਣ ਵਾਲੀ ਪੀੜ੍ਹੀ ਨੂੰ ਸਿੱਖਿਆ ਵਿੱਚ ਸਮਰੱਥ ਬਣਾ ਸਕਾਂਗੇ। ਸਿੱਖਿਆ ਕ੍ਰਾਂਤੀ ਅਭਿਆਨ ਦੇ ਮੱਦੇਨਜ਼ਰ ਸਕੂਲਾਂ ਵਿੱਚ ਵੱਡੀ ਪੱਧਰ ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵੱਖ-ਵੱਖ ਸਕੂਲਾਂ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਦੌਰਾਨ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਜਿੱਥੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚੋਂ ਟਰੇਨਿੰਗ ਕਰਵਾਈ ਗਈ ਹੈ, ਉੱਥੇ ਸਕੂਲੀ ਵਿਦਿਆਰਥੀਆਂ ਨੂੰ ਆਈ.ਏ.ਐਸ.ਆਈ.ਪੀ.ਐਸ ਅਫਸਰ ਆ ਕੇ ਪੜ੍ਹਾਉਣਗੇ ਅਤੇ ਟਰੇਨਿੰਗ ਦੇ ਕੇ ਚੰਗੇ ਭਵਿੱਖ ਲਈ ਰਾਹ ਦਸੇਰਾ ਬਣਨਗੇ।ਜਿਸ ਨਾਲ ਬੱਚਿਆਂ ਦੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਕੂਲੀ ਬੱਚਿਆਂ ਨੂੰ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਅਤੇ ਪੰਜਾਬ ਸਰਕਾਰ ਦਾ ਉਪਰਾਲਾ ਦਿਹਾਤੀ ਖੇਤਰਾਂ ਦੇ ਸਕੂਲੀ ਬੱਚਿਆਂ ਲਈ ਵਰਦਾਨ ਸਾਬਤ ਹੋ ਰਿਹਾ ਇਸ ਮੌਕੇ ਵੱਖ ਵੱਖ ਸਕੂਲਾਂ ਦੇ ਪ੍ਰਿੰਸੀਪਲ ਸਾਹਿਬਾਨ, ਅਧਿਆਪਕ ਸਮੇਤ ਪਿੰਡ ਵਾਸੀ ਅਤੇ ਪਾਰਟੀ ਅਹੁਦੇਦਾਰਾਂ ਮੌਜੂਦ ਸਨ।Spread the love ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…
Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…