‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਨ ’ਚ ਪੱਖਪਾਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ : ਹਰਜੋਤ ਸਿੰਘ ਪਾਹਵਾ * ‘ਆਪ’ ਪਾਰਟੀ ਵਰਕਰਾਂ ਤੇ ਸਮਰਥਕਾਂ ਨੂੰ ਪਹਿਲ ਦੇਣ ਦਾ ਲਗਾਇਆ ਦੋਸ਼

Spread the love

ਫਗਵਾੜਾ 10 ਜੁਲਾਈ (    ਪ੍ਰੀਤ ਕੌਰ ਪ੍ਰੀਤੀ    ) ਸ਼੍ਰੋਮਣੀ ਅਕਾਲੀ ਦਲ (ਬਾਦਲ) ਫਗਵਾੜਾ ਦੇ ਪ੍ਰਧਾਨ ਹਰਜੋਤ ਸਿੰਘ ਪਾਹਵਾ ਨੇ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਫਾਰਮ ਭਰਨ ਦੀ ਪ੍ਰਕਿਰਿਆ ’ਤੇ ਗੰਭੀਰ ਸਵਾਲ ਉਠਾਉਂਦੇ ਹੋਏ ਦੋਸ਼ ਲਗਾਇਆ ਹੈ ਕਿ ਯੋਜਨਾ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਲਾਗੂ ਕਰਨ ਦੀ ਬਜਾਏ ਸੱਤਾਧਾਰੀ ਪਾਰਟੀ ਦੇ ਨੁਮਾਇੰਦਿਆਂ ਵੱਲੋਂ ਇਸ ਨੂੰ ਸਿਆਸੀ ਪ੍ਰਭਾਵ ਹੇਠ ਚਲਾਇਆ ਜਾ ਰਿਹਾ ਹੈ। ਪਾਹਵਾ ਨੇ ਕਿਹਾ ਕਿ ਉਨ੍ਹਾਂ ਕੋਲ ਸ਼ਹਿਰ ਅਤੇ ਆਲੇ-ਦੁਆਲੇ ਦੇ ਇਲਾਕਿਆਂ ਤੋਂ ਲਗਾਤਾਰ ਅਜਿਹੀਆਂ ਸ਼ਿਕਾਇਤਾਂ ਪਹੁੰਚ ਰਹੀਆਂ ਹਨ ਕਿ ਫਾਰਮ ਭਰਨ ਦੌਰਾਨ ਆਮ ਲੋਕਾਂ ਦੀ ਬਜਾਏ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਜਦਕਿ ਹੋਰਨਾਂ ਯੋਗ ਲਾਭਪਾਤਰੀਆਂ ਨੂੰ ਕਈ-ਕਈ ਘੰਟੇ ਜਾਂ ਦਿਨਾਂ ਤਾਂਈ ਉਡੀਕ ਕਰਨੀ ਪੈਂਦੀ ਹੈ, ਜਦਕਿ ਪਾਰਟੀ ਨਾਲ ਸੰਬੰਧਿਤ ਲੋਕਾਂ ਦੇ ਕੰਮ ਪਹਿਲਾਂ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਭਲਾਈ ਯੋਜਨਾਵਾਂ ਕਿਸੇ ਇੱਕ ਪਾਰਟੀ ਦੀ ਜਾਇਦਾਦ ਨਹੀਂ ਹੁੰਦੀਆਂ, ਸਗੋਂ ਹਰ ਯੋਗ ਨਾਗਰਿਕ ਦਾ ਹੱਕ ਹੁੰਦੀਆਂ ਹਨ। ਜੇਕਰ ਕਿਸੇ ਵੀ ਯੋਜਨਾ ਦਾ ਲਾਭ ਸਿਆਸੀ ਪੱਖਪਾਤ ਦੇ ਆਧਾਰ ’ਤੇ ਦਿੱਤਾ ਜਾਂਦਾ ਹੈ ਤਾਂ ਇਹ ਲੋਕਤੰਤਰ ਅਤੇ ਚੰਗੇ ਸ਼ਾਸਨ ਦੀ ਭਾਵਨਾ ਦੇ ਉਲਟ ਹੈ। ਹਰਜੋਤ ਸਿੰਘ ਪਾਹਵਾ ਨੇ ਦੋਸ਼ ਲਗਾਇਆ ਕਿ ਫਾਰਮ ਭਰਨ ਲਈ ਪਹੁੰਚ ਰਹੀਆਂ ਮਹਿਲਾਵਾਂ ਅਤੇ ਬਜ਼ੁਰਗਾਂ ਨੂੰ ਕਈ ਥਾਵਾਂ ’ਤੇ ਬੇਲੋੜੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਵਿਵਹਾਰ ਕਾਰਨ ਆਮ ਲੋਕ ਮਾਨਸਿਕ ਤਣਾਅ ਮਹਿਸੂਸ ਕਰ ਰਹੇ ਹਨ ਅਤੇ ਸਰਕਾਰ ਦੀ ਨੀਅਤ ’ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਪਾਹਵਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਯੋਜਨਾ ਦੇ ਫਾਰਮ ਭਰਨ ਦੀ ਪੂਰੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਭੇਦਭਾਵ-ਰਹਿਤ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਹਰ ਯੋਗ ਮਹਿਲਾ ਨੂੰ ਬਿਨਾਂ ਕਿਸੇ ਸਿਆਸੀ ਦਬਾਅ ਜਾਂ ਸਿਫ਼ਾਰਸ਼ ਦੇ ਯੋਜਨਾ ਦਾ ਲਾਭ ਮਿਲਣਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਥਿਤ ਪੱਖਪਾਤ ਅਤੇ ਲੋਕਾਂ ਦੀ ਖੱਜਲ-ਖੁਆਰੀ ਨੂੰ ਤੁਰੰਤ ਨਾ ਰੋਕਿਆ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਲੋਕਾਂ ਦੀ ਆਵਾਜ਼ ਬਣ ਕੇ ਲੋਕਤੰਤਰੀ ਢੰਗ ਨਾਲ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਏਗਾ।
ਤਸਵੀਰ – ਹਰਜੋਤ ਸਿੰਘ

  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *