ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਜਥਾ ਰਵਾਨਾ 

Spread the love
ਭਗਵੰਤ ਸਿੰਘ ਮਾਨ ਵੱਲੋਂ ਕੀਤਾ ਉਪਰਾਲਾ ਸ਼ਲਾਘਾਯੋਗ -:ਰਘਵੀਰ ਸਿੰਘ
ਘਨੌਰ 26 ਮਾਰਚ (ਅਭਿਸ਼ੇਕ ਸੂਦ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਅੱਜ ਹਲਕਾ ਪਟਿਆਲਾ ਰੁਰਲ ਦੇ ਪਿੰਡ ਪੇਦਨ ਵਿਖੇ ਸਰਦਾਰ ਰਘਵੀਰ ਸਿੰਘ ਗੋਪਾਲਪੁਰ ਜਿਲ੍ਹਾ ਪ੍ਰਧਾਨ ਵਿਰਾਸਤ ਸੇਵਾ ਸੰਗਠਨ ਪਟਿਆਲਾ ਅਤੇ ਹਲਕਾ ਕੋਆਰਡੀਨੇਟਰ ਸ਼੍ਰੀ ਸੁਰੇਸ਼ ਰਾਏ OS4 ਕੈਬਿਨੇਟ ਮੰਤਰੀ ਡਾਕਟਰ ਬਲਵੀਰ ਸਿੰਘ ਜੀ ਨੇ ਬੱਸ ਨੂੰ ਝੰਡੀ ਦੇਕੇ ਸ਼੍ਰੀ ਅਮਿ੍ਤਸਰ ਸਾਹਿਬ ਗੁਰੂਧਾਮਾਂ ਲਈ ਰਵਾਨਾਂ ਕੀਤਾ। ਇਸ ਮੋਕੇ ਸਾਕਿੰਦਰ ਸਿੰਘ ਕਾਲਾ ਜੀ, ਗੁਰਪ੍ਰੀਤ ਸਿੰਘ ਜੀ, ਜਸਵਿੰਦਰ ਸਿੰਘ ਜੀ, ਸੁਖਵੀਰ ਸਿੰਘ ਜੀ ਅਤੇ ਹੋਰ ਵੀ ਪਤਵੰਤੇ ਆਗੂ ਸਾਹਿਬਾਨ ਮੋਜੂਦ ਸਨ। ਇਹ ਬੱਸ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਇਸ ਮੌਕੇ ਗਿਆਨੀ ਜੀ ਵੱਲੋਂ ਅਰਦਾਸ ਕੀਤੀ ਗਈ ਸਾਰੀਆਂ ਸੰਗਤਾਂ ਦੀ ਯਾਤਰਾ ਸੁਖਦਾਇਕ ਹੋਵੇ। ਇਸ ਮੌਕੇ ਸਰਦਾਰ ਰਘਵੀਰ ਸਿੰਘ ਗੋਪਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਜੋ ਇਹ ਉਪਰਾਲਾ ਕੀਤਾ ਗਿਆ ਹੈ, ਬਹੁਤ ਹੀ ਸ਼ਲਾਘਾਯੋਗ ਹੈ। ਅੱਜ ਰਵਾਨਾ ਹੋ ਰਹੀਆਂ ਸੰਗਤਾਂ ਨੇ ਜਿੰਨ੍ਹਾਂ ਵਿਚ ਬਜ਼ੁਰਗ ਬੀਬੀਆਂ ਹਨ। ਉਨ੍ਹਾਂ ਨੇ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਸਾਨੂੰ ਵੀ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਦਾ ਮੌਕਾ ਮਿਲਿਆ ਹੈ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *