ਮੁੱਖ ਮੰਤਰੀ ਦੀ ਜੈਤੋ ਆਮਦ ਸਬੰਧੀ ਅੰਤਿਮ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਇਕ ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ

Spread the love
ਸੁਰੱਖਿਆ, ਟ੍ਰੈਫਿਕ ਅਤੇ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਲਈ ਹਦਾਇਤਾਂ ਜਾਰੀ
 ਫਰੀਦਕੋਟ, 4 ਅਪ੍ਰੈਲ (ਗੁਰਦੀਪ ਸਿੰਘ ਢਿੱਲੋਂ ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਜੈਤੋ ਦਾਣਾ ਮੰਡੀ ਵਿਖੇ ਆਮਦ ਦੇ ਮੱਦੇਨਜ਼ਰ ਅੱਜ ਵਿਧਾਇਕ ਜੈਤੋ ਸ. ਅਮੋਲਕ ਸਿੰਘ ਅਤੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਦੀ ਪ੍ਰਧਾਨਗੀ ਹੇਠ ਅੰਤਿਮ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੌਰਾਨ ਸਮਾਗਮ ਨਾਲ ਸੰਬੰਧਿਤ ਸਾਰੇ ਪ੍ਰਬੰਧਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਜਿੰਮੇਵਾਰੀਆਂ ਸੌਂਪੀਆਂ ਗਈਆਂ।
ਵਿਧਾਇਕ ਸ. ਅਮੋਲਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਸਾਰੇ ਪ੍ਰਬੰਧ ਸੁਚਾਰੂ ਢੰਗ ਨਾਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੱਲ ਜੈਤੋ ਵਿਖੇ ਵੱਖ ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਅਤੇ ਨੀਂਹ ਪੱਥਰ ਰੱਖਣ ਉਪਰੰਤ ਦਾਣਾ ਮੰਡੀ ਵਿੱਚ ਵੱਡੇ ਇੱਕਠ ਨੂੰ ਸੰਬੋਧਨ ਕਰਨਗੇ।
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਸੁਰੱਖਿਆ, ਟ੍ਰੈਫਿਕ ਪ੍ਰਬੰਧ, ਸਫਾਈ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਵਿਭਾਗਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਤਿਆਰੀਆਂ ਸਮੇਂ ਸਿਰ ਮੁਕੰਮਲ ਕਰਨ ਯਕੀਨੀ ਬਣਾਉਣ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਸੰਦੀਪ ਮਲਹੋਤਰਾ, ਚੇਅਰਮੈਨ ਮਾਰਕਿਟ ਕਮੇਟੀ ਜੈਤੋ ਸ. ਲਛਮਣ ਸਿੰਘ ਭਗਤੂਆਣਾ, ਐਸ.ਡੀ.ਐਮ. ਫਰੀਦਕੋਟ ਸ੍ਰੀ ਪੁਨੀਤ ਸ਼ਰਮਾ, ਐਸ.ਡੀ.ਐਮ. ਜੈਤੋ ਸ. ਵਿਕਰਮਜੀਤ, ਐਸ.ਡੀ.ਐਮ ਕੋਟਕਪੂਰਾ ਸ. ਸੁਖਰਾਜ ਸਿੰਘ ਢਿੱਲੋਂ, ਡੀ.ਆਰ.ਓ ਮੈਡਮ ਲਵਪ੍ਰੀਤ ਕੌਰ, ਸਿਵਲ ਸਰਜਨ ਡਾ. ਪਰਵਜੀਤ ਸਿੰਘ, ਐਡਵੋਕੇਟ ਹਰਸਿਮਰਨ ਮਲਹੋਤਰਾ, ਗੁਬਿੰਦਰ ਵਾਲੀਆ, ਸ. ਧਰਮਜੀਤ ਰਾਮੇਆਣਾ, ਸ. ਨਰਿੰਦਰ ਰਾਮੇਆਣਾ, ਐਕਸੀਅਨ ਸ੍ਰੀ ਨਵੀਨ ਗੜਵਾਲ, ਐਮ.ਈ. ਰਾਕੇਸ਼ ਕੰਬੋਜ, ਐਕਸੀਅਨ ਸੀਵਰੇਜ ਬੋਰਡ ਸ਼ਮਿੰਦਰ ਸਿੰਘ, ਮੁੱਖ ਖੇਤੀਬਾੜੀ ਅਫਸਰ ਡਾ.ਕੁਲਵੰਤ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
  • Related Posts

    ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਸਰਗਰਮ ਕਰਨ ਲਈ ਡਾ ਚੀਮਾ ਵੱਲੋਂ ਵਰਕਰਾਂ ਨਾਲ ਮੀਟਿੰਗ  ਭਲਕੇ ਤੋਂ ਅਕਾਲੀ ਦਲ ਰੂਪਨਗਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿੱਚ ਸ਼ੁਰੂ ਕਰੇਗਾ ਘਰ ਘਰ ਮੁਹਿੰਮ:ਚੀਮਾ 

    Spread the love

    Spread the love ਨੂਰਪੁਰ ਬੇਦੀ, 4 ਅਕਤੂਬਰ ਦਲਜੀਤ ਚਨੋਲੀ=ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਜ਼ਮੀਨੀ ਪੱਧਰ ’ਤੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਅੱਜ…

    ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕੀਤੀ ਸ਼ਿਰਕਤ ਮੋਜੋਵਾਲ ਵਿਖੇ ਪ੍ਰਭੂ ਚਰਨਾਂ ’ਚ ਸੁੱਖ-ਸ਼ਾਂਤੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਹੂਲਤਾਂ ਹਰ ਨਾਗਰਿਕ ਤੱਕ ਪਹੁੰਚਾਉਣਾ ਸਰਕਾਰ ਦੀ ਮੁੱਖ ਤਰਜੀਹ- ਹਰਜੋਤ ਸਿੰਘ ਬੈਂਸ

    Spread the love

    Spread the love ਕਾਹਨਪੁਰ ਖੂਹੀ  04 ਅਕਤੂਬਰ (ਜਗਤਾਰ ਜੱਗੀ )= ਕੈਬਨਿਟ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਮੋਜੋਵਾਲ, ਵਾਰਡ ਨੰਬਰ 15, ਨੰਗਲ ਵਿਖੇ ਕਰਵਾਏ ਗਏ ਸ੍ਰੀ ਸਾਈਂ ਸੰਧਿਆ ਸਮਾਗਮ ਵਿੱਚ…

    Leave a Reply

    Your email address will not be published. Required fields are marked *