ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਦੇ ਉਭਰਦੇ ਕ੍ਰਿਕਟਰਾਂ ਨੂੰ ਮਿਲੇਗਾ ਵੱਡਾ ਮੰਚ: ਐਂਪੀ ਮੀਤ ਹੇਅਰ ਜੀ ਕ੍ਰਿਕਟ ਸੈਕਟਰੀ ਪੰਜਾਬ

Spread the love
ਬਰਨਾਲਾ 02 ਅਗਸਤ 2026 | ਬਲਵੰਤ ਸਿੰਘ ਸਿੱਧੂ | ਬਰਨਾਲਾ=ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਦੇ ਉਭਰਦੇ ਕ੍ਰਿਕਟਰਾਂ ਨੂੰ ਮਿਲੇਗਾ ਵੱਡਾ ਮੰਚ: ਐਂਪੀ ਮੀਤ ਹੇਅਰ ਜੀ ਕ੍ਰਿਕਟ ਸੈਕਟਰੀ ਪੰਜਾਬ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਉਭਰਦੇ ਕ੍ਰਿਕਟਰਾਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਕ੍ਰਿਕਟ ਐਸੋਸੀਏਸ਼ਨ ਵੱਲੋਂ “ਸ਼ੇਰ-ਏ-ਪੰਜਾਬ ਟਵੰਟੀ-20 ਕ੍ਰਿਕਟ ਲੀਗ” ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਹ ਲੀਗ 30 ਅਗਸਤ ਤੋਂ 13 ਸਤੰਬਰ ਤੱਕ ਪੀਸੀਏ ਸਟੇਡੀਅਮ, ਮੁਹਾਲੀ ਵਿਖੇ ਕਰਵਾਈ ਜਾਵੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਂਬਰ ਪਾਰਲੀਮੈਂਟ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਹ ਲੀਗ ਪੰਜਾਬ ਦੇ ਨੌਜਵਾਨ ਕ੍ਰਿਕਟਰਾਂ ਲਈ ਆਪਣੀ ਯੋਗਤਾ ਸਾਬਤ ਕਰਨ ਦਾ ਸੁਨਹਿਰੀ ਮੌਕਾ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਸ਼ੁਭਮਨ ਗਿੱਲ, ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ, ਰਮਨਦੀਪ ਸਿੰਘ, ਗੁਰਨੂਰ ਬਰਾੜ ਅਤੇ ਪ੍ਰਭਸਿਮਰਨ ਸਿੰਘ ਵਰਗੇ ਨਾਮੀ ਖਿਡਾਰੀ ਵੀ ਇਸ ਲੀਗ ਦਾ ਹਿੱਸਾ ਬਣਨਗੇ, ਜਿਸ ਨਾਲ ਨੌਜਵਾਨਾਂ ਨੂੰ ਵੱਡੇ ਖਿਡਾਰੀਆਂ ਨਾਲ ਖੇਡਣ ਅਤੇ ਸਿੱਖਣ ਦਾ ਮੌਕਾ ਮਿਲੇਗਾ।ਇਸ ਮੌਕੇ ਪੰਜਾਬ ਦਾ ਮਾਣ ਵਧਾਉਣ ਵਾਲੇ ਇਨ੍ਹਾਂ ਸਿਤਾਰਾ ਖਿਡਾਰੀਆਂ ਵੱਲੋਂ ਸ. ਮੀਤ ਹੇਅਰ ਦਾ ਸਿਰੋਪਾ ਭੇਟ ਕਰਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।ਮੀਤ ਹੇਅਰ ਨੇ ਵਿਸ਼ਵਾਸ ਜਤਾਉਂਦਿਆਂ ਕਿਹਾ ਕਿ ਇਸ ਵਾਰ ਲੀਗ ਦੌਰਾਨ ਦਰਸ਼ਕਾਂ ਦੀ ਹਾਜ਼ਰੀ ਪਿਛਲੇ ਸਾਰੇ ਰਿਕਾਰਡ ਤੋੜੇਗੀ। ਉਨ੍ਹਾਂ ਕਿਹਾ ਕਿ ਇਸ ਸਮੇਂ ਤੱਕ ਪੰਜਾਬ ਅਤੇ ਹਰਿਆਣਾ ਦੇ ਬਹੁਤੇ ਕਿਸਾਨ ਝੋਨੇ ਦੀ ਲਵਾਈ ਦਾ ਕੰਮ ਮੁਕੰਮਲ ਕਰ ਚੁੱਕੇ ਹੋਣਗੇ ਅਤੇ ਉਨ੍ਹਾਂ ਨੂੰ ਕੁਝ ਵਿਹਲਾ ਸਮਾਂ ਮਿਲੇਗਾ। ਉਨ੍ਹਾਂ ਨੂੰ ਉਮੀਦ ਹੈ ਕਿ ਵੱਡੀ ਗਿਣਤੀ ਵਿੱਚ ਕਿਸਾਨ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੁਹਾਲੀ ਪਹੁੰਚ ਕੇ ਇਸ ਰੋਮਾਂਚਕ ਕ੍ਰਿਕਟ ਲੀਗ ਦਾ ਆਨੰਦ ਲੈਣਗੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਯਤਨਸ਼ੀਲ ਹੈ ਅਤੇ “ਸ਼ੇਰ-ਏ-ਪੰਜਾਬ ਟਵੰਟੀ-20 ਕ੍ਰਿਕਟ ਲੀਗ” ਇਸ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਸਾਬਤ ਹੋਵੇਗੀ
  • Related Posts

    ਪ੍ਰਸ਼ਾਸਨ ਦੀ ਉਡੀਕ ਛੱਡ ਭਗਵਾਲੇ ਦੇ ਨੌਜਵਾਨਾਂ ਨੇ ਖੁਦ ਕੀਤੀ ਪੁਲੀ ਦੇ  ਆਲੇ ਦੁਆਲੇ ਸਫਾਈ ਪੁਲੀ ਦੇ ਆਲੇ-ਦੁਆਲੇ ਉੱਗੀ ਬੂਟੀ ਬਣੀ ਹਾਦਸਿਆਂ ਦਾ ਕਾਰਨ, ਰਾਹਗੀਰਾਂ ਨੂੰ ਆ ਰਹੀ ਸੀ ਭਾਰੀ ਦਿੱਕਤ

    Spread the love

    Spread the love ਸ੍ਰੀ ਕੀਰਤਪੁਰ ਸਾਹਿਬ,27 ਸਤੰਬਰ, (ਮਨਦੀਪ )=ਵਾਰਡ ਨੰਬਰ 11 ਪਿੰਡ ਭਗਵਾਲਾ ਨੂੰ ਕੀਰਤਪੁਰ ਸਾਹਿਬ ਨਾਲ ਜੋੜਨ ਵਾਲੀ ਪੁਲੀ ਦੇ ਆਲੇ-ਦੁਆਲੇ ਲੰਮੇ ਸਮੇਂ ਤੋਂ ਉੱਗੀ ਬੂਟੀ ਅਤੇ ਜੰਗਲੀ ਘਾਹ-ਫੂਸ…

    ਵਿਧਾਇਕ ਸੇਖੋਂ ਨੇ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ ਦੇ ਸੁਰੱਖਿਆ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਪ੍ਰੋਜੈਕਟ ਤੇ 2.47 ਕਰੋੜ ਦੀ ਆਵੇਗੀ ਲਾਗਤ -ਵਿਧਾਇਕ ਸੇਖੋਂ 

    Spread the love

    Spread the love ਫ਼ਰੀਦਕੋਟ, 27 ਸਤੰਬਰ (ਗੁਰਦੀਪ ਸਿੰਘ ਢਿੱਲੋਂ ) ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਚਹਿਲ ਰੋਡ ਵਿਖੇ ਰਾਜਸਥਾਨ ਫੀਡਰ ਕੈਨਾਲ…

    Leave a Reply

    Your email address will not be published. Required fields are marked *