ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਪ੍ਰੈਲ ਨੂੰ ਜੈਤੋ ਵਿਖੇ ਕਰੀਬ 30.68 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਤੇ ਨੀਂਹ ਪੱਥਰ ਰੱਖਣਗੇ

Spread the love
ਜੈਤੋ ਵਿੱਚ ਵਿਕਾਸ ਦੀ ਨਵੀਂ ਇੰਕਲਾਬੀ ਸ਼ੁਰੂਆਤ: ਮੁੱਖ ਮੰਤਰੀ 30.68 ਕਰੋੜ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨਗੇ : ਵਿਧਾਇਕ ਅਮੋਲਕ ਸਿੰਘ
ਜੈਤੋ, 4 ਅਪ੍ਰੈਲ (ਮਨਜੀਤ ਸਿੰਘ ਢੱਲਾ) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ 5 ਅਪ੍ਰੈਲ 2026 ਨੂੰ ਜੈਤੋ ਵਿਖੇ ਕਰੀਬ 30 ਕਰੋੜ 68 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ ਜਾਵੇਗਾ। ਇਹ ਜਾਣਕਾਰੀ ਹਲਕਾ ਜੈਤੋ ਦੇ ਵਿਧਾਇਕ ਸ. ਅਮੋਲਕ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਜੈਤੋ ਸ਼ਹਿਰ ਵਿੱਚ ਵਾਟਰ ਸਪਲਾਈ ਅਤੇ ਸੀਵਰੇਜ ਪ੍ਰਣਾਲੀ ਨੂੰ ਸੁਧਾਰਨ ਲਈ ਲਗਭਗ 12 ਕਰੋੜ ਰੁਪਏ ਦੀ ਲਾਗਤ ਨਾਲ ਡੀ.ਆਈ.ਕੇ-7 ਪਾਈਪ ਰਾਈਜਿੰਗ ਮੇਨ ਪਾਉਣ ਦਾ ਪ੍ਰਾਜੈਕਟ ਤਿਆਰ ਕੀਤਾ ਗਿਆ ਹੈ, ਜਿਸ ਨਾਲ ਡਰੇਨਜ ਅਤੇ ਸੀਵਰੇਜ ਓਵਰਫਲੋ ਦੀ ਸਮੱਸਿਆ ਦਾ ਹੱਲ ਹੋਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਨਗਰ ਕੌਂਸਲ ਜੈਤੋ ਅਧੀਨ ਕਰੀਬ 5 ਕਰੋੜ 67 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਾਰਡਾਂ ਵਿੱਚ ਇੰਟਰਲਾਕਿੰਗ ਟਾਇਲਾਂ, ਰੋਡ ਗਲੀ ਚੈਂਬਰਾਂ ਦੀ ਉਸਾਰੀ, ਸੜਕਾਂ ਦੀ ਸੁਧਾਰ ਅਤੇ ਸੀਸੀਟੀਵੀ ਕੈਮਰਿਆਂ ਦੀ ਸਥਾਪਨਾ ਸਮੇਤ ਕਈ ਵਿਕਾਸ ਕਾਰਜ ਕਰਵਾਏ ਗਏ ਹਨ।
ਇਸ ਤੋਂ ਇਲਾਵਾ ਹਿਮਤਪੁਰਾ ਬਸਤੀ ਵਿੱਚ ਕਾਨਫਰੈਂਸ ਹਾਲ ਦੀ ਨਿਰਮਾਣ ਪ੍ਰਕਿਰਿਆ ਵੀ ਸ਼ੁਰੂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਮਿਊਨਟੀ ਹੈਲਥ ਸੈਂਟਰ ਜੈਤੋ ਨੂੰ 30 ਬੈਡ ਤੋਂ ਵਧਾ ਕੇ 50 ਬੈਡ ਕਰਨ ਲਈ ਲਗਭਗ 8 ਕਰੋੜ ਰੁਪਏ ਦੀ ਲਾਗਤ ਨਾਲ ਅਪਗਰੇਡ ਕੀਤਾ ਜਾਵੇਗਾ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ।
ਵਿਧਾਇਕ ਸ. ਅਮੋਲਕ ਸਿੰਘ ਨੇ ਦੱਸਿਆ ਕਿ ਪੁਰਾਣੇ ਸ਼ਹਿਰ ਵਿੱਚ ਪਾਣੀ ਦੀਆਂ ਪੁਰਾਣੀਆਂ ਲਾਈਨਾਂ ਨੂੰ ਬਦਲਣ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ 3.01 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦੀ ਆਗੂਮੇਨਟੇਸ਼ਨ ਅਤੇ ਰੀਹੈਬਲੀਟੇਸ਼ਨ ਦਾ ਪ੍ਰਾਜੈਕਟ ਵੀ ਲਾਗੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਨਵੀਆਂ ਡਿਸਟ੍ਰੀਬਿਊਸ਼ਨ ਲਾਈਨਾਂ ਅਤੇ ਘਰਾਂ ਨੂੰ ਨਵੇਂ ਕਨੈਕਸ਼ਨ ਦਿੱਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੇ ਪ੍ਰੋਜੈਕਟਾਂ ਤੋਂ ਇਲਾਵਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਜੈਤੋ ਦਾ ਨੀਂਹ ਪੱਥਰ ਰੱਖਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਜੈਤੋ ਹਲਕੇ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ।
  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *