“ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਯੋਗ ਮਹਿਲਾਵਾਂ ਦੀ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ ਐਸ.ਸੀ. ਵਰਗ ਦੀਆਂ ਮਹਿਲਾਵਾਂ ਨੂੰ 1500 ਰੁਪਏ ਅਤੇ ਹੋਰ ਵਰਗਾਂ ਦੀਆਂ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣਗੇ

Spread the love

ਅੰਮ੍ਰਿਤਸਰ, 09 ਜੂਨ (  ਮਨਜੀਤ ਸਿੰਘ ਸ਼ੇਰਗਿੱਲ  )   ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਅਧੀਨ ਯੋਗ ਮਹਿਲਾਵਾਂ ਨੂੰ ਜਲਦ ਹੀ ਮਹੀਨਾਵਾਰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਇਸ ਯੋਜਨਾ ਅਨੁਸਾਰ ਐਸ.ਸੀ. ਵਰਗ ਨਾਲ ਸੰਬੰਧਤ 18 ਸਾਲ ਜਾਂ ਇਸ ਤੋਂ ਵੱਧ ਉਮਰ ਦੀਆਂ ਯੋਗ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਅਤੇ ਹੋਰ ਵਰਗਾਂ ਦੀਆਂ ਯੋਗ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ, ਆਈ.ਏ.ਐੱਸ. ਨੇ ਦੱਸਿਆ ਕਿ   “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਦਾ ਲਾਭ ਪ੍ਰਾਪਤ ਕਰਨ ਲਈ ਯੋਗ ਮਹਿਲਾਵਾਂ ਆਪਣੇ ਨੇੜਲੇ ਆਂਗਣਵਾੜੀ ਕੇਂਦਰ ਜਾਂ ਸੇਵਾ ਕੇਂਦਰ ਵਿਖੇ ਸੰਪਰਕ ਕਰਕੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਰਜਿਸਟ੍ਰੇਸ਼ਨ ਲਈ ਵੋਟਰ ਕਾਰਡ, ਆਧਾਰ ਕਾਰਡ ਅਤੇ ਬੈਂਕ ਖਾਤੇ ਦੀ ਪਾਸਬੁੱਕ ਲਾਜ਼ਮੀ ਹੈ। ਇਸ ਤੋਂ ਇਲਾਵਾ ਐੱਸ.ਸੀ. ਵਰਗ ਨਾਲ ਸੰਬੰਧਤ ਮਹਿਲਾਵਾਂ ਨੂੰ ਆਪਣਾ ਜਾਤੀ ਸਰਟੀਫਿਕੇਟ ਵੀ ਨਾਲ ਲਿਆਉਣਾ ਹੋਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਸਮੂਹ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਦੇਰੀ ਨਾ ਕਰਨ ਅਤੇ ਜਲਦ ਤੋਂ ਜਲਦ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ਪੰਜਾਬ ਸਰਕਾਰ ਦੀ ਇਸ ਲੋਕ ਭਲਾਈ ਯੋਜਨਾ ਦਾ ਲਾਭ ਪ੍ਰਾਪਤ ਕਰਨ।

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *