‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਪਾਰ ਕੀਤਾ: ਡਾ. ਜਸਬੀਰ ਸਿੰਘ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੋਈ ਵੀ ਪਰਿਵਾਰ ਭੋਜਨ ਸੁਰੱਖਿਆ ਤੋਂ ਵਾਂਝਾ ਨਹੀਂ ਰਹੇਗਾ

Spread the love
ਅੰਮ੍ਰਿਤਸਰ, 14 ਜੁਲਾਈ( ਮਨਜੀਤ ਸਿੰਘ ਸ਼ੇਰਗਿੱਲ ) ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ ‘ਮੇਰੀ ਰਸੋਈ’ ਤਹਿਤ ਰਾਸ਼ਨ ਕਿੱਟਾਂ ਦੀ ਵੰਡ 27 ਲੱਖ ਤੋਂ ਵੱਧ ਪਰਿਵਾਰਾਂ ਤੱਕ ਪਹੁੰਚਣ ’ਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦਾ ਧੰਨਵਾਦ ਕੀਤਾ ਹੈ। ਡਾ. ਜਸਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਦੀ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ੁਰੂ ਕੀਤੀ ਗਈ ਇਹ ਸਕੀਮ ਬਹੁਤ ਹੀ ਲਾਹੇਵੰਦ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਹੁਣ ਤੱਕ ਸੂਬੇ ਦੇ ਲਗਭਗ 27.18 ਲੱਖ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ, ਜਦਕਿ ਸਰਕਾਰ ਦਾ ਟੀਚਾ ਹਰ ਤਿੰਨ ਮਹੀਨਿਆਂ ਬਾਅਦ 40.48 ਲੱਖ ਯੋਗ ਪਰਿਵਾਰਾਂ ਤੱਕ ਇਹ ਸਹੂਲਤ ਪਹੁੰਚਾਉਣ ਦਾ ਹੈ। ਉਨ੍ਹਾਂ ਕਿਹਾ ਕਿ ਹਰ ਰਾਸ਼ਨ ਕਿੱਟ ਵਿੱਚ ਦੋ ਕਿਲੋ ਦਾਲ, ਦੋ ਕਿਲੋ ਖੰਡ, ਇੱਕ ਕਿਲੋ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਕੀਤਾ ਗਿਆ ਹੈ, ਤਾਂ ਜੋ ਪਰਿਵਾਰਾਂ ਦੀਆਂ ਰੋਜ਼ਾਨਾ ਖੁਰਾਕੀ ਜ਼ਰੂਰਤਾਂ ਦੀ ਪੂਰਤੀ ਹੋ ਸਕੇ। ਉਨ੍ਹਾਂ ਕਿਹਾ ਕਿ ਇਹ ਰਾਸ਼ਨ ਕਿੱਟਾਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਮਿਲ ਰਹੀ ਕਣਕ ਤੋਂ ਇਲਾਵਾ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਲਾਭਪਾਤਰੀ ਪਰਿਵਾਰਾਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਭੋਜਨ ਪ੍ਰਾਪਤ ਹੋ ਸਕੇ। ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਹੁਣ ਤੱਕ ਲੁਧਿਆਣਾ ਜ਼ਿਲ੍ਹਾ 3 ਲੱਖ ਤੋਂ ਵੱਧ ਰਾਸ਼ਨ ਕਿੱਟਾਂ ਦੀ ਵੰਡ ਨਾਲ ਪਹਿਲੇ ਸਥਾਨ ’ਤੇ ਹੈ, ਜਦਕਿ ਪਟਿਆਲਾ ਅਤੇ ਬਠਿੰਡਾ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ ’ਤੇ ਹਨ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਵੀ 1,59,408 ਰਾਸ਼ਨ ਕਿੱਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ, ਜਿਸ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਸਿੱਧਾ ਲਾਭ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯੋਗ ਪਰਿਵਾਰ ਭੋਜਨ ਸੁਰੱਖਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਸਥਾਨਕ ਅਧਿਕਾਰੀ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਨਾਲ ਇਸ ਯੋਜਨਾ ਨੂੰ ਲਾਗੂ ਕਰਨ ਲਈ ਕੰਮ ਕਰ ਰਹੇ ਹਨ। ਡਾ. ਜਸਬੀਰ ਸਿੰਘ ਨੇ ਕਿਹਾ ਕਿ ‘ਮੇਰੀ ਰਸੋਈ’ ਯੋਜਨਾ ਸੂਬਾ ਸਰਕਾਰ ਦੀ ਲੋਕ-ਪੱਖੀ ਸੋਚ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਦਾ ਪ੍ਰਤੱਖ ਸਬੂਤ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਭੁੱਖਮਰੀ ਅਤੇ ਕੁਪੋਸ਼ਣ ਵਰਗੀਆਂ ਸਮੱਸਿਆਵਾਂ ਨਾਲ ਨਜਿੱਠਣ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।
  • Related Posts

    ਭਾਜਪਾ ਵੱਲੋਂ ਐਸ ਆਈ ਆਰ ਮੁਹਿੰਮ ਨੂੰ ਤੇਜ਼ ਕਰਨ ਦਾ ਸੱਦਾ ਭਾਜਪਾ ਵਰਕਰ ਘਰ-ਘਰ ਜਾ ਕੇ ਲੋਕਾਂ ਨੂੰ ਐਸਆਈਆਰ ਮੁਹਿੰਮ ਬਾਰੇ ਜਾਣੂ ਕਰਵਾਉਣ-ਖੋਜੇਵਾਲ ਬੂਥ ਪੱਧਰ ਤੇ ਸੰਗਠਨ ਨੂੰ ਮਜ਼ਬੂਤ ​​ਕਰਨ ਅਤੇ ਨਵੇਂ ਵੋਟਰਾਂ ਨੂੰ ਜੋੜਨ ਤੇ ਜ਼ੋਰ

    Spread the love

    Spread the love ਕਪੂਰਥਲਾ, 14 ਜੁਲਾਈ (  ਕੌੜਾ ) – ਭਾਜਪਾ ਮੰਡਲ 1 ਅਤੇ ਮੰਡਲ 2 ਦੀ ਅੱਜ ਵਿਰਾਸਤੀ ਸ਼ਹਿਰ ਵਿਖੇ ਭਾਜਪਾ ਮੰਡਲ 1 ਦੇ ਪ੍ਰਧਾਨ ਕਮਲ ਪ੍ਰਭਾਕਰ ਅਤੇ ਮੰਡਲ…

    “ਸਿਆਸੀਆ ਨੂੰ ਰਾਇ” 

    Spread the love

    Spread the love “ਸਿਆਸੀਆ ਨੂੰ ਰਾਇ” ਸੰਗਰਾਂਦਾਂ ਬਹੁਤ ਲੰਘੀਆਂ ਤੇ ਮੱਸਿਆ ਵੀ ਲੰਘੀਆਂ– ਸੰਗਰਾਂਦਾਂ ਬਹੁਤ ਲੰਘੀਆਂ ਤੇ ਮੱਸਿਆ ਵੀ ਲੰਘੀਆਂ – – ਪੁੰਨਿਆ ਵੀ ਜਾਣੀ ਏਦਾਂ ਲੰਘ ਜੀ , ਸਦਾ…

    Leave a Reply

    Your email address will not be published. Required fields are marked *