ਮੌਜੂਦਾ ਸਰਕਾਰ ਤੋਂ ਹਰ ਵਰਗ ਪਰੇਸ਼ਾਨ, ਸੱਤਾ ਤੋਂ ਲਾਂਭੇ ਕਰਨ ਲਈ ਸਮੁੱਚੀ ਕਾਂਗਰਸ ਦਾ ਇੱਕਮੁੱਠ ਹੋਣਾ ਸਮੇਂ ਦੀ ਮੁੱਖ ਲੋੜ: ਚੇਅਰਮੈਨ ਨਾਨਕ ਸਿੰਘ ਜੰਡੀ

Spread the love

ਬਲਾਚੌਰ, 6 ਜੁਲਾਈ(ਜਤਿੰਦਰਪਾਲ ਸਿੰਘ ਕਲੇਰ ) :  ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਬਲਾਕ ਸੰਮਤੀ  ਦੇ ਚੇਅਰਮੈਨ ਨਾਨਕ ਸਿੰਘ ਜੰਡੀ ਵਲੋਂ ਮੌਜੂਦਾ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਤਿੱਖਾ ਪ੍ਰਤੀਕਰਮ ਦਿੱਤਾ ਗਿਆ ਹੈ। ਚੇਅਰਮੈਨ ਨਾਨਕ ਸਿੰਘ ਜੰਡੀ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਮੌਜੂਦਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਸੂਬੇ ਦਾ ਹਰ ਵਰਗ ਬੁਰੀ ਤਰ੍ਹਾਂ ਪਰੇਸ਼ਾਨ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਕਾਰਨ ਲੋਕਾਂ ਵਿੱਚ ਭਾਰੀ ਨਿਰਾਸ਼ਾ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਇਸ ਸਰਕਾਰ ਨੂੰ ਸੱਤਾ ਤੋਂ ਲਾਂਭੇ ਕੀਤਾ ਜਾਵੇ। ਉਨ੍ਹਾਂ ਵੱਖ-ਵੱਖ ਆਗੂਆਂ ਅਤੇ ਵਰਕਰਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਮੌਜੂਦਾ ਸਿਆਸੀ ਹਾਲਾਤ ਨੂੰ ਦੇਖਦਿਆਂ ਸਮੁੱਚੀ ਕਾਂਗਰਸ ਪਾਰਟੀ ਦਾ ਇੱਕਮੁੱਠ ਹੋਣਾ ਸਮੇਂ ਦੀ ਸਭ ਤੋਂ ਮੁੱਖ ਲੋੜ ਬਣ ਚੁੱਕਾ ਹੈ। ਚੇਅਰਮੈਨ ਨਾਨਕ ਸਿੰਘ ਜੰਡੀ ਨੇ ਸਮੂਹ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਅਪੀਲ ਕਰਦਿਆਂ ਕਿਹਾ ਕਿ “ਆਓ! ਸਮੁੱਚੀ ਕਾਂਗਰਸ ਨੂੰ ਇੱਕਮੁੱਠ ਕਰੀਏ ਅਤੇ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲੈ ਕੇ ਚੱਲੀਏ”। ਉਨ੍ਹਾਂ ਦਾਅਵਾ ਕੀਤਾ ਕਿ ‘ਇੱਕਜੁੱਟ ਕਾਂਗਰਸ’ ਹੀ ਇੱਕ ‘ਤਾਕਤਵਰ ਪੰਜਾਬ’ ਦਾ ਨਿਰਮਾਣ ਕਰ ਸਕਦੀ ਹੈ ਅਤੇ ਸੂਬੇ ਦੇ ਲੋਕਾਂ ਨੂੰ ਮੌਜੂਦਾ ਸੰਕਟ ਵਿੱਚੋਂ ਕੱਢ ਸਕਦੀ ਹੈ। ਚੇਅਰਮੈਨ ਜੰਡੀ ਨੇ ‘ਮਜ਼ਬੂਤ ਕਾਂਗਰਸ – ਖੁਸ਼ਹਾਲ ਪੰਜਾਬ’ ਦੇ ਸੰਕਲਪ ਨੂੰ ਦੁਹਰਾਉਂਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੀ ਹਮੇਸ਼ਾ ਪੰਜਾਬ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਕਰਦੀ ਆਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਸੂਬੇ ਅੰਦਰ ਇਕਜੁੱਟਤਾ ਦਿਖਾਉਂਦੇ ਹੋਏ ਵੱਡੀ ਸਿਆਸੀ ਤਬਦੀਲੀ ਲਿਆਵੇਗੀ।

  • Related Posts

    ਨਗਰ ਕੌਂਸਲ ਤਪਾ ਦੇ ਬਲਜੀਤ ਬਾਸੀ ਪ੍ਰਧਾਨ ਅਤੇ ਮਨੀਸ਼ ਗਰਗ ਬਣੇ ਮੀਤ ਪ੍ਰਧਾਨ  , ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਰਾਇਆ ਮੂੰਹ ਮਿੱਠਾ   

    Spread the love

    Spread the loveਤਪਾ ਮੰਡੀ 06 ਜੁਲਾਈ ( ਸ਼ਰਮਾ) ਨਗਰ ਕੌਂਸਲ ਤਪਾ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਸਰਬ ਸੰਮਤੀ ਨਾਲ ਹੋ ਗਈ ਜਿਸ ਵਿੱਚ ਪ੍ਰਧਾਨ ਬਲਜੀਤ ਸਿੰਘ ਬਾਸੀ ਅਤੇ…

    ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਜਥੇਬੰਦੀ ਦੀ ਮੀਟਿੰਗ- ਕੇਂਦਰ ਤੇ ਪੰਜਾਬ ਸਰਕਾਰ ਅੱਗੇ ਚੁੱਕੀਆਂ ਅਹਿਮ ਮੰਗਾਂ

    Spread the love

    Spread the loveਸ੍ਰੀ ਮੁਕਤਸਰ ਸਾਹਿਬ, 6 ਜੁਲਾਈ (ਮਨਜੀਤ ਸਿੱਧੂ)- ਬਾਬਾ ਬੰਦਾ ਸਿੰਘ ਬਹਾਦਰ ਖ਼ਾਲਸਾ ਕਿਸਾਨ ਜਥੇਬੰਦੀ ਭਾਰਤ ਦੀ ਇੱਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਜਸਵੀਰ ਸਿੰਘ ਬਰਾੜ ਦੀ ਅਗਵਾਈ ਹੇਠ ਭਾਈ…

    Leave a Reply

    Your email address will not be published. Required fields are marked *