ਸ੍ਰੀ ਮੁਕਤਸਰ ਸਾਹਿਬ, 19 ਅਗਸਤ ()- ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦੌਰਾਨ ਯੁਵਕ ਸੇਵਾਵਾਂ ਕਲੱਬਾਂ ਨਾਲ ਮਿਲ ਕੇ ਪਿੰਡ ਖੋਖਰ ਅਤੇ ਪਿੰਡ ਅਕਾਲਗੜ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਰਾਹੀਂ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵੱਲੋਂ ਨਸ਼ਿਆਂ ਰਾਹੀਂ ਵੱਧ ਰਹੇ ਜ਼ੁਰਮਾਂ ਨੂੰ ਰੋਕਣ ਬਾਰੇ ਵਿਸਥਾਰ-ਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਯੁਵਕ ਸੇਵਾਵਾਂ ਵਿਭਾਗ, ਪੰਜਾਬ ਰਾਹੀਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਚਲਾਏ ਜੇ ਰਹੇ ਜਾਗਰੂਕਤਾ ਅਭਿਆਨ ਬਾਰੇ ਵੀ ਦੱਸਿਆ। ਉਨ੍ਹਾਂ ਯੁਵਕ ਸੇਵਾਵਾਂ ਵਿਭਾਗ ਨਾਲ ਨੌਜਵਾਨਾਂ ਨੂੰ ਜੁੜ ਕੇ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਜ਼ਿੰਦਗੀ ਵਿੱਚ ਸਫਲਤਾ ਪ੍ਰਾਪਤ ਕਰਨ ਅਤੇ ਤੰਦਰੁਸਤ ਸਮਾਜ ਦੀ ਸਿਰਜਣ ਵਿੱਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪੰਜਾਬ ਪੁਲਿਸ ਦੇ ਏ.ਐੱਸ.ਆਈ. ਹਰਮੰਦਰ ਸਿੰਘ ਅਤੇ ਸਿਹਤ ਵਿਭਾਗ ਤੋਂ ਪਰਵਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਅਤੇ ਹੋਰ ਵੱਖ-ਵੱਖ ਬੁਲਾਰਿਆਂ ਨੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਨੁੱਕੜ ਨਾਟਕ ਦੀ ਟੀਮ ਵੱਲੋਂ ਨਾਟਕ ਰਾਹੀਂ ਨਸ਼ਿਆਂ ਬਾਰੇ ਨੌਜਵਾਨਾਂ ਨੂੰ ਜਾਗਰੂਕ ਕੀਤਾ। ਪਿੰਡ ਖੋਖਰ ਦੇ ਕਲੱਬ ਪ੍ਰਧਾਨ ਬਲਕਰਨ ਸਿੰਘ ਅਤੇ ਸਮੂਹ ਕਲੱਬ ਮੈਂਬਰ ਅਤੇ ਪਿੰਡ ਅਕਾਲਗੜ ਦੇ ਕਲੱਬ ਪ੍ਰਧਾਨ ਜਗਜੀਤ ਸਿੰਘ ਅਤੇ ਸਮੂਹ ਕਲੱਬ ਮੈਂਬਰਾਂ ਨੂੰ ਪੂਰਨ ਸਹਿਯੋਗ ਕਰਕੇ ਜਾਗਰੂਕਤਾ ਪ੍ਰੋਗਰਾਮ ਨੂੰ ਸਫਲ ਬਣਾਇਆ। ਇਸ ਮੌਕੇ ਲਖਵੀਰ ਸਿੰਘ ਸਟੈਨੋ, ਹਰਜਿੰਦਰ ਸਿੰਘ ਕੋਟਲੀ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।





