ਰਾਹੁਲ ਗਾਂਧੀ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੀਆਂ ਅਪਮਾਨਜਨਕ ਟਿੱਪਣੀਆਂ ਵਿਰੁੱਧ ਕਾਂਗਰਸੀਆਂ ਨੇ ਕੀਤਾ ਰੋਸ ਮੁਜਾਹਰਾ

Spread the love

1 ਅਪ੍ਰੈਲ (ਬਲਵਿੰਦਰ ਆਜ਼ਾਦ):-ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਅਸੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਦੱਸਣਾ ਚਾਹੁੰਦੇ ਆ ਕਿ ਜਿਹੜੇ ਰਾਹੁਲ ਗਾਂਧੀ ਹਨ, ਉਹ ਬੜੇ ਬੜੇ ਇਮਾਨਦਾਰ ਸਖਸ਼ੀਅਤ ਦੇ ਮਾਲਕ ਹਨ, ਉਨ੍ਹਾਂ ਨੇ ਆਪਣੀ ਰਾਜਨੀਤੀ ਵਿੱਚ ਕਦੇ ਭਗਵੰਤ ਮਾਨ ਦੀ ਤਰ੍ਹਾਂ ਕਦੇ ਝੂਠ ਨਹੀਂ ਬੋਲਿਆ, ਝੂਠੇ ਲਾਰੇ ਨਹੀਂ ਲਾਏ ਹਨ। ਉਨ੍ਹਾਂ ਕਿਹਾ ਕਿ ਭਾਵੇਂ ਬੀਜੇਪੀ ਵਾਲੇ ਹੋਣ ਚਾਹੇ ਆਮ ਆਦਮੀ ਪਾਰਟੀ ਵਾਲੇ ਹੋਣ ਕਦੇ ਇਹਨਾਂ ਵਾਂਗੂ ਲੋਕਾਂ ਨੂੰ ਝੂਠੇ ਜ਼ੁਮਲੇ ਨਹੀਂ ਦਿਖਾਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਾਲੇ ਮਿੰਟ ਮਿੰਟ ‘ਤੇ ਝੂਠ ਬੋਲਦੇ ਹਨ। ਜਿਹੜੇ ਲੋਕਾਂ ਨਾਲ ਵਾਅਦੇ ਕੀਤੇ ਸਨ ਉਹਨਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ ਹੈ। ਉਨ੍ਹਾਂ ਸ਼ੋਸ਼ੇਬਾਜ਼ੀ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਅਸਲੀਅਤ ਦਾ ਲੋਕਾਂ ਨੂੰ ਪਤਾ ਲੱਗ ਗਿਆ ਹੈ। ਜਿਸ ਖੁਮਿਆਜ਼ਾ ਆਪ ਵਾਲਿਆਂ ਨੂੰ 2027 ਵਿੱਚ ਭੁਗਤਣਾ ਪਵੇਗਾ। ਉਹਨਾਂ ਕਿਹਾ ਕਿ ਅਸੀਂ ਪਾਰਟੀ ਦੇ ਹੁਕਮ ਤਹਿਤ ਅੱਜ ਇਹ ਪ੍ਰੋਗਰਾਮ ਕੀਤਾ ਹੈ, ਜੇਕਰ ਆਉਦੇ ਦਿਨਾਂ ਅੰਦਰ ਹੋਰ ਵੀ ਪ੍ਰੋਗਰਾਮ ਸਰਕਾਰ ਵਿਰੁੱਧ ਕਰਨੇ ਪਏ ਤਾਂ ਕਾਂਗਰਸੀ ਵਰਕਰ ਹਰ ਸਮੇਂ ਤਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੱਧਰ ‘ਤੇ ਇਸ ਸੰਬੰਧੀ ਪੰਜਾਬ ਗਵਰਨਰ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਹੈ। ਇਸ ਮੌਕੇ ਉਹਨਾਂ ਨਾਲ ਅਪਰੂਵਮੈਂਟ ਟਰੱਸਟ ਬਰਨਾਲਾ ਦੇ ਸਾਬਕਾ ਚੇਅਰਮੈਨ ਮੱਖਣ ਸ਼ਰਮਾ, ਸੀਨੀਅਰ ਕਾਂਗਰਸੀ ਆਗੂ ਮਹੇਸ਼ ਕੁਮਾਰ ਲੋਟਾ, ਨਰਿੰਦਰ ਮੋਹਨ, ਜਸਮੇਲ ਸਿੰਘ ਡੇਅਰੀਵਾਲਾ, ਕਾਂਗਰਸ ਕਿਸਾਨ ਸੈੱਲ ਦੇ ਸੀਨੀਅਰ ਆਗੂ ਧੰਨਾ ਸਿੰਘ ਗਰੇਵਾਲ, ਐਡਵੋਕੇਟ ਜਸਬੀਰ ਸਿੰਘ, ਬਲਦੇਵ ਸਿੰਘ ਭੁੱਚਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਂਗਰਸੀ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿੱਚ ਜੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਂਗਰਸ ਪਾਰਟੀ ਦੇ ਆਗੂ ਸ਼੍ਰੀ ਰਾਹੁਲ ਗਾਂਧੀ ਵਿਰੁੱਧ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ, ਉਸ ਦੇ ਰੋਸ ਮੁਜਾਹਰੇ ਸਬੰਧੀ ਕਚਹਿਰੀ ਚੌਂਕ ਵਿੱਚ ਪੰਜਾਬ ਦੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ ਅਤੇ ਧਰਨਾ ਦਿੱਤਾ ਗਿਆ। ਇਸ ਉਪਰੰਤ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਟੀ. ਬੈਨਿਥ ਨੂੰ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਸ੍ਰੀ ਭੀਮ ਰਾਓ ਅੰਬੇਦਕਰ ਜੀ ਦੇ ਬੁੱਤਾਂ ਨਾਲ ਜੋ ਛੇੜਛਾੜ ਹੋ ਰਹੀ ਹੈ ਅਤੇ ਉਨਾਂ ਬੁੱਤਾਂ ਉੱਪਰ ਸਮਾਜ ਵਿਰੋਧੀ ਸ਼ਬਦ ਲਿਖੇ ਜਾ ਰਹੇ ਹਨ ਉਸ ਸਬੰਧੀ ਕਾਂਗਰਸ ਪਾਰਟੀ ਤੇ ਸਾਰੇ ਹੀ ਵਿੰਗਾਂ ਨੇ ਇਸ ਵਿੱਚ ਹਿੱਸਾ ਲਿਆ ਅਤੇ ਮੰਗਾਂ ਬਾਰੇ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੈਮੋਰੰਡਮ ਵੀ ਦਿੱਤਾ ਗਿਆ।         

  • Related Posts

    ਸ਼੍ਰੋਮਣੀ ਅਕਾਲੀ ਦਲ (ਬ) ਵੱਲੋਂ ਚਮਕੌਰ ਸਿੰਘ ਵਾਂਦਰ ਰਾਮੇਆਣਾ ਫਰੀਦਕੋਟ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ 

    Spread the love

    Spread the loveਜੈਤੋ, 18 ਸਤੰਬਰ (ਹਰਵਿੰਦਰਪਾਲ ਸ਼ਰਮਾ) ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਚਮਕੌਰ ਸਿੰਘ ਵਾਂਦਰ ਰਾਮੇਆਣਾ ਨੂੰ ਫਰੀਦਕੋਟ ਦਾ ਸੀਨੀਅਰ ਮੀਤ…

    ਰਵਨੀਤ ਬਿੱਟੂ ਦੇ ਕਾਫਲੇ ‘ਤੇ ਹਮਲਾ ਤੇ ਗੱਡੀਆਂ ਭੰਨਣ ਦੀ ਭਾਜਪਾ ਆਗੂ ਐਡਵੋਕੇਟ ਰਾਜਵਿੰਦਰ ਲੱਕੀ ਨੇ ਕੀਤੀ ਨਿਖੇਧੀ 

    Spread the love

    Spread the love ਨਵਾਂਸ਼ਹਿਰ , 18 ਸਤੰਬਰ (ਜਤਿੰਦਰਪਾਲ ਸਿੰਘ ਕਲੇਰ):ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਦੇ ਸੀਨੀਅਰ ਆਗੂ ਰਵਨੀਤ ਸਿੰਘ ਬਿੱਟੂ ਦੇ ਕਾਫਲੇ ‘ਤੇ ਹੋਏ ਹਮਲੇ ਨੇ ਸੂਬੇ ਦੀ ਸਿਆਸਤ…

    Leave a Reply

    Your email address will not be published. Required fields are marked *