ਰੋਹਿਤ ਸ਼ਰਮਾ ਬਣੇ ਬ੍ਰਾਹਮਣ ਵੈਲਫੇਅਰ ਬੋਰਡ ਜ਼ਿਲ੍ਹਾ ਕਪੂਰਥਲਾ ਦੇ ਚੇਅਰਮੈਨ * ਬ੍ਰਾਹਮਣ ਮੰਡਲ ਫਗਵਾੜਾ ਨੇ ਕੀਤਾ ਸਵਾਗਤ, ਖਾਟੀ ਧਾਮ ਵਿਖੇ ਜਲਦ ਹੋਵੇਗਾ ਸਨਮਾਨ – ਜਯੋਤੀ ਸ਼ਰਮਾ/ਹਰੀਓਮ ਸ਼ਰਮਾ

Spread the love

ਫਗਵਾੜਾ 10 ਜੂਨ (   ਪ੍ਰੀਤੀ      ) ਪੰਜਾਬ ਸਰਕਾਰ ਵੱਲੋਂ ਬ੍ਰਾਹਮਣ ਸਮਾਜ ਦੀ ਭਲਾਈ ਲਈ ਗਠਿਤ ਬ੍ਰਾਹਮਣ ਵੈਲਫੇਅਰ ਬੋਰਡ ਵਿੱਚ ਬ੍ਰਾਹਮਣ ਮੰਡਲ ਫਗਵਾੜਾ ਦੇ ਆਗੂ ਰੋਹਿਤ ਸ਼ਰਮਾ ਨੂੰ ਜ਼ਿਲ੍ਹਾ ਕਪੂਰਥਲਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਨਿਯੁਕਤੀ ਨਾਲ ਬ੍ਰਾਹਮਣ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ। ਨਵ ਨਿਯੁਕਤ ਜਿਲ੍ਹਾ ਚੇਅਰਮੈਨ ਰੋਹਿਤ ਸ਼ਰਮਾ ਨੇ ਬ੍ਰਾਹਮਣ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਪੰਕਜ ਸ਼ਾਰਦਾ ਦੇ ਨਾਲ-ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਲੋਕਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਇੰਚਾਰਜ ਵਿਧਾਨਸਭਾ ਹਲਕਾ ਫਗਵਾੜਾ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਗਵਾਨ ਪਰਸ਼ੂ ਰਾਮ ਜੀ ਦੇ ਅਸ਼ੀਰਵਾਦ ਸਦਕਾ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਤਨਦੇਹੀ, ਲਗਨ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣਗੇ ਅਤੇ ਬ੍ਰਾਹਮਣ ਸਮਾਜ ਦੀ ਭਲਾਈ ਲਈ ਨਿਰੰਤਰ ਕੰਮ ਕਰਨਗੇ। ਰੋਹਿਤ ਸ਼ਰਮਾ ਨੇ ਕਿਹਾ ਕਿ ਬ੍ਰਾਹਮਣ ਵੈਲਫੇਅਰ ਬੋਰਡ ਰਾਹੀਂ ਸਮਾਜ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਭਲਾਈ ਯੋਜਨਾਵਾਂ ਦਾ ਲਾਭ ਬ੍ਰਾਹਮਣ ਸਮਾਜ ਦੇ ਲੋੜਵੰਦਾਂ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਨਾਲ ਹੀ ਸਮਾਜ ਦੇ ਨਾਲ ਸਬੰਧਤ ਸਮੱਸਿਆਵਾਂ ਨੂੰ ਵੀ ਬੋਰਡ ਦੇ ਸਾਹਮਣੇ ਪੁਖਤਾ ਢੰਗ ਨਾਲ ਰੱਖਿਆ ਜਾਵੇਗਾ। ਉੱਧਰ, ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਬ੍ਰਾਹਮਣ ਮੰਡਲ ਫਗਵਾੜਾ ਦੇ ਪ੍ਰਧਾਨ ਜਯੋਤੀ ਸ਼ਰਮਾ ਅਤੇ ਸੀਨੀਅਰ ਆਗੂ ਹਰੀਓਮ ਸ਼ਰਮਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਰੋਹਿਤ ਸ਼ਰਮਾ ਦੀ ਨਿਯੁਕਤੀ ਨਾਲ ਬ੍ਰਾਹਮਣ ਭਾਈਚਾਰੇ ਨੂੰ ਹੋਰ ਮਜ਼ਬੂਤ ਨੁਮਾਇੰਦਗੀ ਮਿਲੇਗੀ। ਉਨ੍ਹਾਂ ਦੱਸਿਆ ਕਿ ਬ੍ਰਾਹਮਣ ਮੰਡਲ ਫਗਵਾੜਾ ਵੱਲੋਂ ਜਲਦ ਹੀ ਰੋਹਿਤ ਸ਼ਰਮਾ ਨੂੰ ਖਾਟੀ ਧਾਮ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਸਨਮਾਨਤ ਕੀਤਾ ਜਾਵੇਗਾ।
ਤਸਵੀਰ – ਜਿਲ੍ਹਾ ਚੇਅਰਮੈਨ ਰੋਹਿਤ ਸ਼ਰਮਾ।

  • Related Posts

    ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਵਿਖੇ ਟੇਕਿਆ ਮੱਥਾ ਵਾਲਮੀਕਿ ਭਾਈਚਾਰੇ ਨਾਲ ਮੀਟਿੰਗ ਕਰਕੇ ਸੁਣੀਆਂ ਮੁਸ਼ਕਲਾਂ, ਪਹਿਲ ਦੇ ਆਧਾਰ ‘ਤੇ ਹੱਲ ਦਾ ਦਿੱਤਾ ਭਰੋਸਾ

    Spread the love

    Spread the love ਅੰਮ੍ਰਿਤਸਰ, 27 ਜੁਲਾਈ (   ਮਨਜੀਤ ਸਿੰਘ ਸ਼ੇਰਗਿੱਲ )=ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.), ਨਵੀਂ ਦਿੱਲੀ ਦੇ ਮੈਂਬਰ ਸ੍ਰੀ ਪ੍ਰਿਯੰਕ ਕਾਨੂੰਨਗੋ ਨੇ ਅੱਜ ਆਪਣੇ ਅੰਮ੍ਰਿਤਸਰ ਦੌਰੇ ਦੌਰਾਨ ਸ਼ਹਿਰ ਦੇ…

    ਬਾਦਲ ਸਰਕਾਰ ਸਮੇਂ ਮਿਲਦੇ ਸਨ ਗ੍ਰਾਂਟਾਂ ਦੇ ਗੱਫੇ, ਹੁਣ ਮਾਨ ਸਰਕਾਰ ਲੋਕਾਂ ਨੂੰ ਮਾਰ ਰਹੀ ਲਾਠੀਆਂ ਤੇ ਧੱਕੇ : ਰਣਜੀਤ ਸਿੰਘ ਖੁਰਾਣਾ – ਕਿਹਾ – ਸਫਾਈ ਸੇਵਕਾਂ, ਅਧਿਆਪਕਾਂ ਅਤੇ ਮਨਰੇਗਾ ਕਾਮਿਆਂ ਤੇ ਲਾਠੀਚਾਰਜ ਲੋਕਤੰਤਰ ਦਾ ਘਾਣ

    Spread the love

    Spread the loveਫਗਵਾੜਾ 27 ਜੁਲਾਈ (  ਪ੍ਰੀਤ ਕੌਰ ਪ੍ਰੀਤੀ       ) ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਵਿਧਾਨ ਸਭਾ ਹਲਕਾ ਫਗਵਾੜਾ (ਸ਼ਹਿਰੀ) ਦੇ ਇੰਚਾਰਜ ਸ. ਰਣਜੀਤ ਸਿੰਘ ਖੁਰਾਣਾ (ਸੂਬਾ ਕੋਰ ਕਮੇਟੀ…

    Leave a Reply

    Your email address will not be published. Required fields are marked *