ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਸਕੂਲ ਬੈਗ ਮੁਹੱਈਆ ਕਰਵਾਉਣ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨ ਦੇ ਨਾਲ ਮਾਪਿਆਂ ਦੇ ਆਰਥਿਕ ਬੋਝ ਨੂੰ ਵੀ ਘਟਾਉਣਾ – ਹਰਭਜਨ ਸਿੰਘ ਈ.ਟੀ.ਓ. 

Spread the love
ਜੰਡਿਆਲਾ ਗੁਰੂ/ਅੰਮ੍ਰਿਤਸਰ, 24 ਜੁਲਾਈ (  ਮਨਜੀਤ ਸਿੰਘ ਸ਼ੇਰਗਿੱਲ )  ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਗਏ। ਇਸ ਮੌਕੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਲੋਕ ਨਿਰਮਾਣ ਮੰਤਰੀ ਨੇ ਸਕੂਲ ਆਫ਼ ਐਮੀਂਨੈਂਸ (ਲੜਕੀਆਂ) ਜੰਡਿਆਲਾ ਗੁਰੂ, ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦਸ਼ਮੇਸ਼ ਨਗਰ, ਗਹਿਰੀ ਮੰਡੀ, ਜੌਹਲ, ਬੰਡਾਲਾ, ਮੱਲੀਆਂ ਅਤੇ ਖੱਬੇ ਰਾਜਪੂਤਾਂ ਵਿਖੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ, ਆਧੁਨਿਕ ਬੁਨਿਆਦੀ ਢਾਂਚਾ ਅਤੇ ਹਰ ਲੋੜੀਂਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਦੇਣ ਦਾ ਉਦੇਸ਼ ਉਨ੍ਹਾਂ ਨੂੰ ਪੜ੍ਹਾਈ ਲਈ ਉਤਸ਼ਾਹਿਤ ਕਰਨਾ ਅਤੇ ਮਾਪਿਆਂ ‘ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਬੈਗ ਵਿਦਿਆਰਥੀਆਂ ਦੀ ਰੋਜ਼ਾਨਾ ਪੜ੍ਹਾਈ ਵਿੱਚ ਲਾਭਦਾਇਕ ਸਾਬਤ ਹੋਣਗੇ ਅਤੇ ਉਨ੍ਹਾਂ ਨੂੰ ਹੋਰ ਮਿਹਨਤ ਨਾਲ ਸਿੱਖਿਆ ਹਾਸਲ ਕਰਨ ਲਈ ਪ੍ਰੇਰਿਤ ਕਰਨਗੇ।ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਵਿਆਪਕ ਸੁਧਾਰਾਂ ਸਦਕਾ ਪੰਜਾਬ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਆਪਣੀ ਵੱਖਰੀ ਪਛਾਣ ਬਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਟੀਚਾ ਹਰ ਬੱਚੇ ਨੂੰ ਮਿਆਰੀ, ਆਧੁਨਿਕ ਅਤੇ ਬਰਾਬਰੀ ਦੇ ਮੌਕਿਆਂ ਵਾਲੀ ਸਿੱਖਿਆ ਪ੍ਰਦਾਨ ਕਰਨਾ ਹੈ, ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਸਕੇ।ਉਨ੍ਹਾਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪੂਰੀ ਲਗਨ, ਮਿਹਨਤ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਕਰਨ ਅਤੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ। ਉਨ੍ਹਾਂ ਕਿਹਾ ਕਿ ਸਿੱਖਿਆ ਹੀ ਸਫ਼ਲ ਅਤੇ ਉੱਜਵਲ ਭਵਿੱਖ ਦੀ ਮਜ਼ਬੂਤ ਨੀਂਹ ਹੈ।
ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ, ਸਿੱਖਿਆ ਵਿਭਾਗ ਦੇ ਅਧਿਕਾਰੀ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *