ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਦੇ ਪਿੰਡ ਕੋਹਾਟਵਿੰਡ ਹਿੰਦੂਆਂ ਵਿਖੇ ਗਲੀਆਂ ਅਤੇ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕੀਤੀ

Spread the love
 ਅੰਮ੍ਰਿਤਸਰ, 31 ਮਾਰਚ ( ਮਨਜੀਤ ਸਿੰਘ ਸ਼ੇਰਗਿੱਲ )   ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਵੱਲੋਂ ਅੱਜ 4 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਕੋਹਾਟ ਵਿੰਡ ਹਿੰਦੂਆਂ ਵਿਖੇ ਵੱਖ-ਵੱਖ ਇੰਟਰਲਾਕਿੰਗ ਗਲੀਆਂ ਅਤੇ ਨਵੀਆਂ ਸੜਕਾਂ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਇਲਾਕਾ ਨਿਵਾਸੀਆਂ ਨਾਲ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਪੈਸ਼ਲ ਅਸਿਸਟੈਂਸ ਸਕੀਮ ਫੇਸ-1 ਅਧੀਨ 5054 ਫੰਡਾਂ ਵਿਚੋਂ ਉਕਤ ਦਰਸਾਈਆਂ ਸੜਕਾਂ ਦੀ ਉਸਾਰੀ ਦਾ ਕੰਮ ਕੀਤਾ ਜਾਵੇਗਾ। ਇਹਨਾਂ ਸੜਕਾਂ ਦੀ ਕੁੱਲ ਲੰਬਾਈ 10.59 ਕਿਲੋਮੀਟਰ ਹੋਵੇਗੀ। ਉਹਨਾਂ ਦੱਸਿਆ ਕਿ ਇਹ ਕਾਰਜ ਸਬੰਧਤ ਠੇਕੇਦਾਰ ਨੂੰ ਅਲਾਟ ਹੋ ਚੁੱਕਾ ਅਤੇ ਇਸ ਕੰਮ ਨੂੰ 12 ਮਹੀਨੇ ਦੀ ਸਮਾਂ ਸੀਮਾਂ ਵਿੱਚ ਮੁਕੰਮਲ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਪੈਂਦੀਆਂ ਵੱਖ-ਵੱਖ ਸੜਕਾਂ ਨੂੰ 400.01 ਲੱਖ ਰੁਪਏ ਦੀ ਲਾਗਤ ਨਾਲ ਅਪਗਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਅੰਦਰ ਸਾਰੀਆਂ ਸੰਪਰਕ ਸੜਕਾਂ ਨੂੰ ਅਪਗਰੇਡ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੜਕਾਂ ਬਣਨ ਨਾਲ ਆਮ ਲੋਕਾਂ ਨੂੰ ਆਵਾਜਾਈ ਵਿਚ ਕਾਫੀ ਰਾਹਤ ਮਿਲੇਗੀ ਅਤੇ ਸੜਕੀ ਹਾਦਸਿਆਂ ਨੂੰ ਰੋਕ ਲੱਗੇਗੀ। ਉਹਨਾਂ ਦੱਸਿਆ ਕਿ ਇਸ ਕਾਰਜ ਨੂੰ ਸਮੇਂ-ਸਿਰ ਮੁਕੰਮਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਲ ਨੂੰ ਮਾਨ ਸਰਕਾਰ ਵੱਲੋਂ ਵਿਕਾਸ ਵਰ੍ਹੇ ਵਜੋਂ ਮਨਾਇਆ ਜਾ ਰਿਹਾ ਹੈ।
  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *