ਵਧੀਕ ਡਿਪਟੀ ਕਮਿਸ਼ਨਰ ਵਲੋਂ ਸ਼ਹਿਰ ਵਿਚ ਵੱਖ ਵੱਖ ਕਾਰਜਾਂ ਦਾ ਜਾਇਜ਼ਾ*

Spread the love
ਬਰਨਾਲਾ, 6 ਜੁਲਾਈ (ਬਲਵਿੰਦਰ ਆਜ਼ਾਦ):-  ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੈਡਮ ਅਨੁਪ੍ਰਿਤਾ ਜੌਹਲ ਨੇ ਬਰਨਾਲਾ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਦਾ ਦੌਰਾ ਕਰਕੇ ਜਿਥੇ ਚੱਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ, ਓਥੇ ਸੀਵਰੇਜ ਸਬੰਧੀ ਦਿੱਕਤ ਵਾਲੇ ਇਲਾਕਿਆਂ ਵਿਚ ਦੌਰਾ ਕਰਕੇ ਜਾਇਜ਼ਾ ਲਿਆ।
 ਉਨ੍ਹਾਂ ਸ਼ਹਿਰ ਦੀ ਆਵਾ ਬਸਤੀ ਦਾ ਦੌਰਾ ਕੀਤਾ ਜਿੱਥੇ ਪਿਛਲੇ ਦਿਨੀਂ ਸੀਵਰੇਜ ਬਲਾਕੇਜ ਹੋਣ ਕਰਕੇ ਪਾਣੀ ਖੜ੍ਹਨ ਕਰਕੇ ਲੋਕਾਂ ਨੂੰ ਮੁਸ਼ਕਿਲ ਪੇਸ਼ ਆ ਰਹੀ ਸੀ। ਸੀਵਰੇਜ ਬੋਰਡ ਦੇ  ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਸੀਵਰੇਜ ਦੀ ਸਫਾਈ ਕਰਵਾ ਕੇ ਬਲਾਕੇਜ ਠੀਕ ਕਰਵਾ ਦਿੱਤੀ ਗਈ ਸੀ। ਨਗਰ ਕੌਂਸਲ ਅਧਿਕਾਰੀਆਂ ਨੇ ਦੱਸਿਆ ਕਿ ਸੜਕ ਦੀ ਲੇਵਲਿੰਗ ਸਬੰਧੀ ਟੈਂਡਰ ਲਗਾ ਦਿੱਤਾ ਗਿਆ ਹੈ ਤਾਂ ਜੋ ਇਸ ਮਸਲੇ ਦਾ ਪੱਕਾ ਹੱਲ ਕੀਤਾ ਜਾ ਸਕੇ। 
ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਦੇ ਸੇਖਾ ਰੋਡ ਅਤੇ ਠੀਕਰੀਵਾਲਾ ਰੋਡ ‘ਤੇ ਹੋਏ ਪੈਚ ਵਰਕ ਦਾ ਜਾਇਜ਼ਾ ਲਿਆ ਅਤੇ ਸੇਖਾ ਰੋਡ ‘ਤੇ ਸੀਵਰੇਜ ਮਸਲੇ ਸਬੰਧੀ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੌਜੂਦਾ ਬਰਸਾਤੀ ਸੀਜ਼ਨ ਦੌਰਾਨ ਲੋਕਾਂ ਨੂੰ ਪਾਣੀ ਖੜ੍ਹਨ ਕਰਕੇ ਅਤੇ ਸੀਵਰੇਜ ਸਬੰਧੀ ਕੋਈ ਦਿੱਕਤ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਇਸ ਬਾਰੇ ਪੁਖਤਾ ਪ੍ਰਬੰਧ ਕੀਤੇ ਜਾਣ।
 ਇਸ ਤੋਂ ਇਲਾਵਾ ਉਨ੍ਹਾਂ ਸ਼ਹਿਰ ਦੇ ਵਾਰਡ ਨੰਬਰ 15 ਵਿਚ ਲੱਗ ਰਹੀਆਂ ਇੰਟਰਲਾਕ ਟਾਈਲਾਂ ਦੇ ਕੰਮ ਦਾ ਜਾਇਜ਼ਾ ਲਿਆ ਅਤੇ ਮਿਆਰੀ ਕੰਮ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਨਾਗਰਿਕਾਂ ਨੂੰ ਮਿਆਰੀ ਸਹੂਲਤਾਂ ਮੁਹਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਜਲ ਸਪਲਾਈ ਅਤੇ ਸੀਵਰੇਜ ਬੋਰਡ ਅਤੇ ਨਗਰ ਕੌਂਸਲ ਬਰਨਾਲਾ ਤੋਂ ਅਫ਼ਸਰ ਮੌਜੂਦ ਸਨ।
  • Related Posts

    ਸਾਂਝਾ ਮੁਲਾਜ਼ਮ ਮੰਚ ਦੇ ਝੰਡੇ ਹੇਠ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਦਾ ਘਿਰਾਓ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ( ਮਨਪ੍ਰੀਤ ਮੋਨੂੰ ) – ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਢੇ…

    ਰਾਏ ਸਿੱਖ ਭਲਾਈ ਬੋਰਡ ਦੇ ਚੇਅਰਮੈਨ ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਪਿੰਡ ਜਲਾਲਵਾਲਾ ਤੋਂ ਜਨ-ਸੰਪਰਕ ਮੁਹਿੰਮ ਦਾ ਆਗਾਜ਼. ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਤਿਹਾਸਕ ਫੈਸਲਿਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ।

    Spread the love

    Spread the loveਫ਼ਿਰੋਜ਼ਪੁਰ 11 ਜੁਲਾਈ (ਅਸ਼ੋਕ ਭਾਰਦਵਾਜ) ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਮਜ਼ਬੂਤ ਦਾਅਵੇਦਾਰ ਅਤੇ ਰਾਏ ਸਿੱਖ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ੍ਰ. ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਅੱਜ ਹਲਕੇ…

    Leave a Reply

    Your email address will not be published. Required fields are marked *