ਵਾਰਡ ਨੰਬਰ ਨੌ ਤੋਂ ਕਾਂਗਰਸੀ ਉਮੀਦਵਾਰ ਪਰਮਜੀਤ ਕੌਰ ਨੇ ਸ਼ੁਰੂ ਕੀਤੀ ਚੋਣ ਮੁਹਿਮ 

Spread the love

ਹਲਕਾ ਇੰਚਾਰਜ ਰਾਜਾ ਗਿੱਲ ਨੇ ਕੀਤੀ ਨੁੱਕੜ ਮੀਟਿੰਗ

ਮਾਛੀਵਾੜਾ ਸਾਹਿਬ, 16 ਦਸੰਬਰ (ਸੁੱਚਾ ਬੰਗੜ) ਨਗਰ ਕੌਂਸਲ ਚੋਣਾਂ ਮਾਛੀਵਾੜਾ ਸਾਹਿਬ ਨੂੰ ਲੈ ਕੇ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਨੁੱਕੜ ਮੀਟਿੰਗਾਂ ਰਾਹੀਂ ਆਪਣੀ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ। ਵਾਰਡ ਨੰਬਰ ਨੌ ਤੋਂ aਕਾਂਗਰਸੀ ਉਮੀਦਵਾਰ ਪਰਮਜੀਤ ਕੌਰ ਪਤਨੀ ਲਖਵੀਰ ਸਿੰਘ ਲੱਖਾ ਨੇ ਆਪਣੀ ਚੋਣ ਮੁਹਿੰਮ ਦੀ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਵਿੱਚ ਨੁੱਕੜ ਮੀਟਿੰਗ ਦੇ ਰੂਪ ਵਿੱਚ ਸ਼ੁਰੂ ਕੀਤੀ। ਇਸ ਨੁੱਕੜ ਮੀਟਿੰਗ ਵਿੱਚ ਪਹੁੰਚੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਵਾਰਡ ਨੰਬਰ ਨੌ ਗੁਰਦੁਆਰਾ ਸ਼੍ਰੀ ਚਰਨ  ਕੰਵਲ ਸਾਹਿਬ ਦੇ ਬਿਲਕੁਲ ਨਜ਼ਦੀਕ ਵਸਿਆ ਹੋਇਆ ਵਾਰਡ ਹੈ। ਜਿੱਥੋਂ ਹਮੇਸ਼ਾ ਹੀ ਕਾਂਗਰਸੀ ਉਮੀਦਵਾਰ ਨੂੰ ਵੱਡੀ ਲੀਡ ਪ੍ਰਾਪਤ ਹੋਈ ਹੈ। ਉਹਨਾਂ ਉਮੀਦਵਾਰ ਪਰਮਜੀਤ ਕੌਰ ਦੀ ਚੋਣ ਮੁਹਿੰਮ ਲਈ ਵੱਖ-ਵੱਖ ਟੀਮਾਂ ਦੀ ਡਿਊਟੀ ਲਗਾਉਂਦਿਆਂ ਪ੍ਰੇਰਿਤ ਕੀਤਾ ਕਿ ਦਿਨ ਰਾਤ ਇੱਕ ਕਰਦਿਆਂ ਇਸ ਥੋੜੇ ਜਿਹੇ ਸਮੇਂ ਵਿੱਚ ਚੋਣ ਪ੍ਰਚਾਰ ਸਿਖਰਾਂ ਤੇ ਲਜਾਇਆ ਜਾਵੇ ਅਤੇ ਘੱਟੋ ਘੱਟ ਦੋ ਤੋਂ ਤਿੰਨ ਵਾਰ ਹਰ  ਵੋਟਰ ਨਾਲ ਸੰਪਰਕ ਕੀਤਾ ਜਾਵੇ, ਤਾਂ ਜੋ ਆਉਣ ਵਾਲੀ 21 ਤਰੀਕ ਨੂੰ ਵੱਡੀ ਗਿਣਤੀ ਵਿੱਚ ਲੋਕ ਕਾਂਗਰਸੀ ਉਮੀਦਵਾਰ ਪਰਮਜੀਤ ਕੌਰ ਦੇ ਹੱਕ ਵਿੱਚ ਵੋਟਾਂ ਪਾ ਕੇ ਵਿਰੋਧੀ ਉਮੀਦਵਾਰ ਨੂੰ ਪਛਾੜ ਦੇਣ। ਕਾਂਗਰਸੀ ਉਮੀਦਵਾਰ ਪਰਮਜੀਤ ਕੌਰ ਨੇ ਕਿਹਾ ਕਿ ਉਹਨਾਂ ਨਿੱਜੀ ਤੌਰ ਤੇ ਵਾਰਡ ਦੇ ਵੋਟਰਾਂ ਨਾਲ ਸੰਪਰਕ ਪਿਛਲੇ ਦਿਨਾਂ ਤੋਂ ਕਰਨਾ ਸ਼ੁਰੂ ਕੀਤਾ ਹੋਇਆ ਹੈ। ਕਿਉਂਕਿ ਉਹ ਪਹਿਲਾਂ ਵੀ ਵਾਰਡ ਦੇ ਵਿੱਚ ਹਰ ਸੁੱਖ ਦੁੱਖ ਵਿੱਚ ਸ਼ਾਮਿਲ ਹੁੰਦੇ ਆ ਰਹੇ ਹਨ। ਕਾਂਗਰਸ

ਪਾਰਟੀ ਨੇ ਉਹਨਾਂ ਨੂੰ ਇਸ ਵਾਰਡ ਤੋਂ ਉਮੀਦਵਾਰ ਘੋਸ਼ਿਤ ਕਰ ਵੱਡਾ ਮਾਣ ਦਿੱਤਾ ਹੈ, ਤੇ ਉਹ ਵਾਰਡ ਨੰਬਰ ਨੌ ਦੀ ਸੀਟ ਜਿੱਤ ਕੇ ਕਾਂਗਰਸ ਪਾਰਟੀ ਦੀ ਝੋਲੀ ਪਾਉਣਗੇ। ਇਸ ਮੌਕੇ ਸਾਬਕਾ ਨਗਰ ਕੌਂਸਲ ਪ੍ਰਧਾਨ ਸੁਰਿੰਦਰ ਕੁੰਦਰਾ, ਬਲਾਕ ਪ੍ਰਧਾਨ ਪਰਵਿੰਦਰ ਤਿਵਾੜੀ ,ਸੁਖਵਿੰਦਰ ਸਿੰਘ ਰਿੰਕਾ ਅਤੇ ਵਾਰਡ ਵਾਸੀ ਵੀ ਮੌਜੂਦ ਸਨ ।

  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *