ਵਾਰਡ ਨੰਬਰ 4 ਤੋਂ ਉਮੀਦਵਾਰ ਰਣਜੀਤ ਸਿੰਘ ਜੀਤੀ ਨੇ ਚੋਣ ਪ੍ਰਚਾਰ ਵਿੱਚ ਲਿਆਂਦੀ ਤੇਜੀ 

Spread the love

 ਮਾਛੀਵਾੜਾ ਸਾਹਿਬ, 16 ਦਸੰਬਰ (ਸੁੱਚਾ ਬੰਗੜ) ਨਗਰ ਕੌਂਸਲ ਦੀਆਂ ਚੋਣਾਂ ਨੂੰ ਲੈਕੇ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ ਤੇ ਹਰ ਇੱਕ ਪਾਰਟੀ ਦੇ ਉਮੀਦਵਾਰ ਵੱਲੋਂ ਚੋਣ ਪ੍ਰਚਾਰ ਵਿੱਚ ਤੇਜ਼ੀ ਲਿਆ ਜਾ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਵਾਰਡ ਨੰਬਰ ਚਾਰ ਤੋਂ ਚੋਣ ਲੜ ਰਹੇ ਉਮੀਦਵਾਰ ਰਣਜੀਤ ਸਿੰਘ ਜੀਤੀ ਨੇ ਵੀ ਆਪਣੀ ਚੋਣ ਮੁਹਿੰਮ ਭਖਾ ਦਿੱਤੀ ਹੈ। ਅੱਜ ਰਣਜੀਤ ਸਿੰਘ ਜੀਤੀ ਦੇ ਦਫਤਰ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ। ਉਹਨਾਂ ਕਿਹਾ ਪਾਰਟੀ ਦੇ ਕਾਰਜਕਾਲ ਦੌਰਾਨ ਸ਼ਹਿਰ ਵਿੱਚ ਸੈਂਕੜੇ ਵਿਕਾਸ ਕਾਰਜ ਹੋਏ ਹਨ ਪਰ ਵਿਰੋਧੀ ਪਾਰਟੀਆਂ ਝੂਠਾ ਕੂੜ ਪ੍ਰਚਾਰ ਕਰ ਰਹੀਆਂ ਹਨ ਕਿ ਸ਼ਹਿਰ ਵਿੱਚ ਕੋਈ ਵਿਕਾਸ ਨਹੀਂ ਹੋਇਆ। ਵਿਧਾਇਕ ਦਿਆਲਪੁਰਾ ਨੇ ਕਿਹਾ ਕਿ ਸ਼ਹਿਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਖੜੇ ਹਨ ਅਤੇ ਸਾਰੇ ਉਮੀਦਵਾਰ ਵੱਡੀ ਲੀਡ ਨਾਲ ਜਿੱਤਣਗੇ। ਇਸ ਮੌਕੇ ਵਾਰਡ ਨੰਬਰ 4 ਤੋਂ ਉਮੀਦਵਾਰ ਰਣਜੀਤ ਸਿੰਘ ਜੀਤੀ ਨੇ ਕਿਹਾ ਕਿ ਵਾਰਡ ਨੰਬਰ 4 ਦੇ ਵੋਟਰਾਂ ਦਾ ਉਹਨਾਂ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਉਹ ਇਹ ਸੀਟ ਵੱਡੀ ਲੀਡ ਨਾਲ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ ਅਤੇ ਵਾਰਡ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡਣਗੇ। ਉਮੀਦਵਾਰ ਰਣਜੀਤ ਸਿੰਘ ਜੀਤੀ ਨੇ ਦੱਸਿਆ ਕਿ ਚੋਣ ਪ੍ਰਚਾਰ ਦੌਰਾਨ ਵਾਰਡ ਦੇ ਨਿਵਾਸੀਆਂ ਵੱਲੋਂ ਉਹਨਾਂ ਨੂੰ ਗੁਰਦੁਆਰਾ ਸ੍ਰੀ ਚੁਬਾਰਾ ਸਾਹਿਬ ਦੇ ਕੋਲ ਸੀਵਰੇਜ ਦੀ ਸਮੱਸਿਆ ਬਾਰੇ ਜਾਣੂੰ ਕਰਵਾਇਆ ਜਿਸ ਤੇ ਉਹਨਾਂ ਵੱਲੋਂ ਤੁਰੰਤ ਇਸ ਸਮੱਸਿਆ ਨੂੰ ਦੂਰ ਕੀਤਾ ਗਿਆ ਅਤੇ ਵਾਰਡ ਦੇ ਇੱਕ ਗਲੀ ਵਿੱਚ ਲਾਈਟਾਂ ਵੀ

ਤੁਰੰਤ ਠੀਕ ਕਰਵਾਈਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਵਿੰਦਰ ਸਿੰਘ ਗਿੱਲ, ਪੀਏ ਨਵਜੀਤ ਸਿੰਘ, ਬਲਵਿੰਦਰ ਮਾਨ, ਮੋਹਿਤ ਕੁਮਾਰ, ਪ੍ਰੀਤੂ, ਧਰਮਪਾਲ, ਗੁਰਦੇਵ ਸੰਧੂ, ਕੁਲਵਿੰਦਰ ਸਿੰਘ ਇਲੈਕਟ੍ਰੀਸ਼ੀਅਨ,  ਸੁਖਵਿੰਦਰ ਮਾਨ, ਕੁਲਵਿੰਦਰ ਮਾਨ, ਰਮੇਸ਼ ਕੁਮਾਰ, ਨਿਤਿਨ ਕੁਮਾਰ, ਸੁਰਜੀਤ ਸਿੰਘ, ਗੁਰਦੇਵ ਸਿੰਘ, ਨੀਰਜ ਕੁਮਾਰ, ਅਸ਼ੋਕ ਕੁਮਾਰ, ਸੁਖਵਿੰਦਰ ਸਿੰਘ, ਰਮਨਪ੍ਰੀਤ ਸਿੰਘ, ਕਮਲਪ੍ਰੀਤ ਸਿੰਘ ਵੀ ਮੌਜੂਦ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *