ਵਾਰਡ ਨੰਬਰ 9 ਤੋਂ ਕਾਂਗਰਸੀ ਉਮੀਦਵਾਰ ਪਰਮਜੀਤ ਕੌਰ ਨੂੰ ਮਿਲ ਰਿਹਾ ਭਰਵਾਂ ਸਮਰਥਨ 

Spread the love

ਮਾਛੀਵਾੜਾ ਸਾਹਿਬ 19 ਦਸੰਬਰ (ਸੁੱਚਾ ਬੰਗੜ) ਨਗਰ ਕੌਂਸਲ ਚੋਣਾਂ ਨੂੰ ਲੈ ਕੇ ਮਾਛੀਵਾੜਾ ਸਾਹਿਬ ਵਿੱਚ ਚੋਣ ਮੈਦਾਨ ਪੂਰੀ ਤਰਾਂ ਭੱਖ  ਚੁੱਕਾ ਹੈ। ਅੱਜ ਚੋਣ ਪ੍ਰਚਾਰ ਦੇ ਆਖਰੀ ਦਿਨ ਸਾਰੇ ਉਮੀਦਵਾਰਾਂ ਨੇ ਆਪਣੇ ਆਪਣੇ ਸਮਰਥਕਾਂ ਸਮੇਤ ਚੋਣ ਪ੍ਰਚਾਰ ਕੀਤਾ ਵਾਰਡ ਨੰਬਰ ਨੌ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਪਰਮਜੀਤ ਕੌਰ ਨੇ ਆਪਣੇ  ਸਮਰਥਕਾਂ  ਦੇ ਭਾਰੀ ਇਕੱਠ ਸਮੇਤ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ, ਤੇ ਵਾਰਡ ਨੰਬਰ ਨੌ ਦੇ ਵੋਟਰਾਂ ਵੱਲੋਂ ਉਹਨਾਂ ਨੂੰ ਭਰਪੂਰ ਸਮਰਥਨ ਵੀ ਮਿਲ ਰਿਹਾ ਹੈ। ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਵਿੱਚ ਮਾਛੀਵਾੜਾ ਬਲਾਕ ਦੇ ਸਮੁੱਚੇ ਕਾਂਗਰਸੀ ਆਗੂਆਂ ਵਰਕਰਾਂ ਅਤੇ ਵਾਰਡ ਨੰਬਰ ਨੌ ਦੇ ਵੋਟਰਾਂ ਨੇ ਇੱਕ ਵੱਡੇ ਇਕੱਠ ਦੇ ਰੂਪ ਵਿੱਚ ਉਮੀਦਵਾਰ ਪਰਮਜੀਤ ਕੌਰ ਲਈ ਘਰ ਘਰ ਜਾ ਕੇ ਵੋਟਾਂ ਮੰਗੀਆਂ। ਇਸ ਮੌਕੇ ਹਲਕਾ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਨੇ ਕਿਹਾ ਕਿ ਮਾਛੀਵਾੜਾ ਸਾਹਿਬ ਵਿੱਚ ਕਾਂਗਰਸੀ ਉਮੀਦਵਾਰਾਂ ਨੂੰ ਵੋਟਰਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ,ਲੋਕਾਂ ਵਿੱਚ ਵੋਟਾਂ ਪ੍ਰਤੀ ਭਾਰੀ ਉਤਸਾਹ ਹੈ। ਉਹਨਾਂ ਕਿਹਾ ਕਿ ਆਉਣ ਵਾਲੀ 21 ਦਸੰਬਰ ਨੂੰ ਮਾਛੀਵਾੜਾ ਸਾਹਿਬ ਦੇ

ਸੂਝਵਾਨ ਵੋਟਰ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਬਹੁਮਤ ਨਾਲ ਜਿਤਾਣਗੇ। ਉਹਨਾਂ ਕਿਹਾ ਕਿ ਵਾਰਡ ਨੰਬਰ ਨੌ ਤੋਂ ਕਾਂਗਰਸੀ ਉਮੀਦਵਾਰ ਪਰਮਜੀਤ ਕੌਰ ਦੇ ਹੱਕ ਵਿੱਚ ਉਮੜਿਆ ਜਨਸੈਲਾਬ ਉਹਨਾਂ ਦੀ ਜਿੱਤ ਦਾ ਸ਼ੁਭ ਸੰਕੇਤ ਦੇ ਰਿਹਾ ਹੈ।

  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *