ਵਿਧਾਇਕ ਅਮੋਲਕ ਸਿੰਘ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਸਰਪੰਚ ਕਿੰਦਾ ਢਿੱਲੋਂ ਨੂੰ ਸੌਂਪਿਆ ਚੈੱਕ

Spread the love
ਜੈਤੋ, 21 ਜੁਲਾਈ (ਟਿੰਕੂ ਕੁਮਾਰ) :- ਕੋਠੇ ਰਾਮਸਰ ਨੇੜੇ ਢਿੱਲਵਾਂ ਕਲਾਂ ਦੇ ਸਰਪੰਚ ਤਰਵਿੰਦਰ ਸਿੰਘ ਕਿੰਦਾ ਢਿੱਲੋਂ ਨੂੰ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਚੈਕ ਭੈਂਟ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਇੰਜੀ. ਸੁਖਜੀਤ ਸਿੰਘ ਢਿੱਲਵਾਂ ਚੇਅਰਮੈਨ ਜਿਲ੍ਹਾ ਯੋਜਨਾ ਬੋਰਡ ਫਰੀਦਕੋਟ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਵਿਧਾਇਕ ਅਮਲੋਕ ਸਿੰਘ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਿਹਾ ਕਿ ਮਾਨ ਸਰਕਾਰ ਵਲੋਂ ਪਿੰਡ ਵਿੱਚ ਵਿਕਾਸ ਕਾਰਜਾਂ ਨੂੰ ਕਰਵਾਉਣ ਲਈ ਲੱਖਾਂ ਰੁਪਿਆਂ ਦੀਆਂ ਗ੍ਰਾਂਟਾਂ ਵੰਡੀਆਂ ਜਾ ਰਹੀਆਂ ਹਨ ਤਾਂ ਕਿ ਪਿੰਡ ਦੇ ਲੋਕਾਂ ਨੂੰ ਕਿਸੇ ਵੀ ਸਹੂਲਤ ਤੋਂ ਵਾਂਝਾ ਨਾ ਰਹਿਣ ਦਿੱਤਾ ਜਾਵੇ। ਉਨਾਂ ਕਿਹਾ ਕਿ ਪਿੰਡ ਦੇ ਲੋਕਾਂ ਲਈ ਇਹਨਾ ਵਿਕਾਸ ਕਾਰਜਾਂ ਵਿੱਚ ਇਕ ਸ਼ਾਨਦਾਰ ਬੱਸ ਸਟੈਂਡ ਦਾ ਨਿਰਮਾਣ ਹੋਵੇਗਾ ਤੇ ਪਿੰਡ ਦੇ ਹੋਰ ਵਿਕਾਸ ਕਾਰਜ ਹੋਣਗੇ। ਇਸ ਮੌਕੇ ਸਰਪੰਚ ਤਰਵਿੰਦਰ ਸਿੰਘ ਕਿੰਦਾ ਢਿੱਲੋਂ ਸਮੇਤ ਸਮੂਹ ਗ੍ਰਾਮ ਪੰਚਾਇਤ ਨੇ ਵਿਧਾਇਕ ਅਮੋਲਕ ਸਿੰਘ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹੋਰਨਾ ਤੋਂ ਇਲਾਵਾ ਪੰਚਾਇਤ ਮੈਂਬਰ ਸੱਤਪਾਲ ਸਿੰਘ ਢਿੱਲੋਂ, ਪ੍ਰੀਤ ਕੌਰ, ਸੱਤਪਾਲ ਸਿੰਘ, ਨਿਰਮਲ ਸਿੰਘ, ਜਲੌਰ ਸਿੰਘ, ਅੰਗਰੇਜ਼ ਸਿੰਘ ਢਿੱਲੋਂ, ਪਰਵਾਣ ਸਿੰਘ ਢਿੱਲੋਂ, ਬਲਦੀਪ ਸਿੰਘ ਢਿੱਲੋਂ, ਮਨਿੰਦਰ ਸਿੰਘ ਢਿੱਲੋਂ, ਜਗਜੀਤ ਰਾਜ, ਨਰ ਸਿੰਘ ਢਿੱਲੋਂ, ਹਰਜੋਤ ਸਿੰਘ, ਸਰਦੂਲ ਸਿੰਘ ਢਿੱਲੋਂ, ਲੱਖਾ ਸਿੰਘ ਢਿੱਲੋਂ ਸਮੇਤ ਪਿੰਡ ਵਾਸੀ ਵੀ ਹਾਜ਼ਰ ਸਨ।

  • Related Posts

    ਸਾਂਝਾ ਮੁਲਾਜ਼ਮ ਮੰਚ ਦੇ ਝੰਡੇ ਹੇਠ ਸੈਂਕੜੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਫ਼ਤਰ ਦਾ ਘਿਰਾਓ

    Spread the love

    Spread the loveਸ਼੍ਰੀ ਮੁਕਤਸਰ ਸਾਹਿਬ, 11 ਜੁਲਾਈ ( ਮਨਪ੍ਰੀਤ ਮੋਨੂੰ ) – ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਵਿੱਢੇ…

    ਰਾਏ ਸਿੱਖ ਭਲਾਈ ਬੋਰਡ ਦੇ ਚੇਅਰਮੈਨ ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਪਿੰਡ ਜਲਾਲਵਾਲਾ ਤੋਂ ਜਨ-ਸੰਪਰਕ ਮੁਹਿੰਮ ਦਾ ਆਗਾਜ਼. ਆਪ’ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਇਤਿਹਾਸਕ ਫੈਸਲਿਆਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ।

    Spread the love

    Spread the loveਫ਼ਿਰੋਜ਼ਪੁਰ 11 ਜੁਲਾਈ (ਅਸ਼ੋਕ ਭਾਰਦਵਾਜ) ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਮਜ਼ਬੂਤ ਦਾਅਵੇਦਾਰ ਅਤੇ ਰਾਏ ਸਿੱਖ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਸ੍ਰ. ਪ੍ਰਕਾਸ਼ ਸਿੰਘ ਵੜਵਾਲ ਵੱਲੋਂ ਅੱਜ ਹਲਕੇ…

    Leave a Reply

    Your email address will not be published. Required fields are marked *