ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੇਗਮਪੁਰਾ ਧਰਮਸ਼ਾਲਾ ਲਈ ਦਿੱਤੀ 5 ਲੱਖ ਰੁਪਏ ਦੀ ਗ੍ਰਾਂਟ  ਵਿਕਾਸ ਕਾਰਜਾਂ ਲਈ ਹਰ ਸੰਭਵ ਸਹਿਯੋਗ ਦਾ ਦਿੱਤਾ ਭਰੋਸਾ

Spread the love
ਰੂਪਨਗਰ: ਦਲਜੀਤ ਚਨੌਲੀ  ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਗਤੀ ਦਿੱਤੀ ਜਾ ਰਹੀ ਹੈ। ਲੋਕਾਂ ਦੀਆਂ ਜ਼ਰੂਰਤਾਂ ਅਤੇ ਪਿੰਡਾਂ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਲਈ ਲੋੜੀਂਦੇ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਚੱਢਾ ਨੇ ਪਿੰਡ ਬੇਗਮਪੁਰਾ ਆਬਾਦੀ ਘਨੌਲੀ ਦੀ ਪੰਚਾਇਤ ਨੂੰ ਧਰਮਸ਼ਾਲਾ ਦੇ ਨਿਰਮਾਣ ਲਈ 5 ਲੱਖ ਰੁਪਏ ਦੀ ਗ੍ਰਾਂਟ ਭੇਟ ਕੀਤੀ।ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਧਰਮਸ਼ਾਲਾਵਾਂ ਸਿਰਫ਼ ਇਮਾਰਤਾਂ ਨਹੀਂ, ਸਗੋਂ ਸਮਾਜਿਕ, ਧਾਰਮਿਕ ਅਤੇ ਭਾਈਚਾਰਕ ਗਤੀਵਿਧੀਆਂ ਦੇ ਕੇਂਦਰ ਹੁੰਦੀਆਂ ਹਨ। ਇੱਥੇ ਪਿੰਡ ਵਾਸੀ ਵੱਖ-ਵੱਖ ਸਮਾਗਮਾਂ, ਧਾਰਮਿਕ ਪ੍ਰੋਗਰਾਮਾਂ ਅਤੇ ਸਮਾਜਿਕ ਇਕੱਠਾਂ ਦੌਰਾਨ ਇਕੱਠੇ ਹੁੰਦੇ ਹਨ, ਇਸ ਲਈ ਇਨ੍ਹਾਂ ਦੀ ਮਜ਼ਬੂਤੀ ਅਤੇ ਸੁਵਿਧਾਵਾਂ ਵਿੱਚ ਵਾਧਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਹਲਕਾ ਰੂਪਨਗਰ ਵਿੱਚ ਵੀ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਵਿਧਾਇਕ ਚੱਢਾ ਨੇ ਭਰੋਸਾ ਦਿੱਤਾ ਕਿ ਜੇਕਰ ਭਵਿੱਖ ਵਿੱਚ ਪਿੰਡ ਦੇ ਹੋਰ ਵਿਕਾਸ ਕਾਰਜਾਂ ਲਈ ਕਿਸੇ ਵੀ ਤਰ੍ਹਾਂ ਦੇ ਫੰਡ ਦੀ ਲੋੜ ਪਈ ਤਾਂ ਉਹ ਵੀ ਤਰਜੀਹ ਦੇ ਆਧਾਰ ‘ਤੇ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਅਤੇ ਹਰ ਪਿੰਡ ਨੂੰ ਵਿਕਾਸ ਦੀ ਮੁੱਖ ਧਾਰਾ ਨਾਲ ਜੋੜਨਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਇਸ ਮੌਕੇ ਪੰਚਾਇਤ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਧਰਮਸ਼ਾਲਾ ਲਈ ਮਿਲੀ ਇਹ ਗਰਾਂਟ ਪਿੰਡ ਲਈ ਵੱਡਾ ਉਪਰਾਲਾ ਸਾਬਤ ਹੋਵੇਗੀ ਅਤੇ ਇਸ ਨਾਲ ਸਮਾਜਿਕ ਤੇ ਧਾਰਮਿਕ ਗਤੀਵਿਧੀਆਂ ਨੂੰ ਹੋਰ ਉਤਸ਼ਾਹ ਮਿਲੇਗਾ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਵਿਧਾਇਕ ਚੱਢਾ ਦੀ ਅਗਵਾਈ ਹੇਠ ਪਿੰਡ ਵਿੱਚ ਵਿਕਾਸ ਦੀ ਰਫ਼ਤਾਰ ਇਨ੍ਹਾਂ ਹੀ ਤਰੀਕੇ ਨਾਲ ਜਾਰੀ ਰਹੇਗੀ। ਇਸ ਮੌਕੇ ਸਰਪੰਚ ਸੁਨੀਤਾ ਦੇਵੀ, ਪੰਚਾਇਤ ਮੈਂਬਰ ਮੀਤੋ ਦੇਵੀ, ਕਰਮਜੀਤ ਕੌਰ, ਕੁਲਵਿੰਦਰ ਕੌਰ, ਜਸਬੀਰ ਸਿੰਘ, ਇੰਦਰਪ੍ਰੀਤ ਸਿੰਘ ਤੋਂ ਇਲਾਵਾ ਵਿਧਾਇਕ ਟੀਮ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਸਰਪੰਚ ਅਮਰਾਓ ਸਿੰਘ, ਚੇਅਰਮੈਨ ਮਲਕੀਤ ਸਿੰਘ ਭੰਗੂ, ਸੰਦੀਪ ਪ੍ਰਜਾਪਤੀ ਅਤੇ ਹੋਰ ਪਤਵੰਤੇ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *