ਵਿਧਾਇਕ ਗੁਰਲਾਲ ਨੇ ਪਿੰਡ ਕਬੂਲਪੁਰ ਦੇ ਸ਼ੁਕਰਾਨਾ ਸਮਾਗਮ ‘ਚ ਕੀਤੀ ਸ਼ਿਰਕਤ 

Spread the love

             ਪਿੰਡ ‘ਚ ਪਾਰਦਰਸ਼ਤਾ ਨਾਲ ਵਿਕਾਸ ਕਾਰਜ ਕਰਵਾਉਣ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦੇਵਾਂਗੇ – ਗੁਰਲਾਲ ਘਨੌਰ

ਘਨੌਰ, 13 ਦਿਸੰਬਰ (ਅਭਿਸੈਕ ਸੂਦ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿਥੇ ਪੰਜਾਬ ਦੇ ਚੰਗੇਰੇ ਭਵਿੱਖ ਲਈ ਵਿਸ਼ੇਸ਼ ਤਵੱਜੋਂ ਦਿਤੀ ਹੈ,ਉਥੇ ਪੰਜਾਬ ਸਰਕਾਰ ਮਿਆਰੀ ਬੁਨਿਆਦੀ ਢਾਂਚੇ ਦੇ ਨਿਰਮਾਣ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਆਪਣੇ ਨਾਗਰਿਕਾਂ ਨੂੰ ਵੱਧ ਤੋਂ ਵੱਧ ਆਰਥਿਕ ਰਾਹਤ ਦੇਣ ਲਈ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਗੁਰਲਾਲ ਘਨੌਰ ਨੇ ਪਿੰਡ ਕਬੂਲਪੁਰ ਵਿਚ ਨਵੀਂ ਬਣੀ ਗ੍ਰਾਮ ਪੰਚਾਇਤ ਵਲੋਂ ਕਰਵਾਏ ਗਏ ਸਥਾਨਕ ਗੁਰਦੁਆਰਾ ਸਾਹਿਬ ਹਸਨਪੁਰ ਕਬੁਲਪੁਰ ਵਿੱਖੇ ਨੌਵੀਂ, ਦਸਵੀਂ ਪਾਤਸ਼ਾਹੀ ਜੀ ਦੀ ਚਰਨਛੋਹ ਪਵਿੱਤਰ ਅਸਥਾਨ ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨ ਭੋਗ ਪਾਏ ਗਏ ਸ਼ੁਕਰਾਨਾ ਸਮਾਗਮ ਵਿਚ ਸ਼ਿਰਕਤ ਕੀਤੀ, ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਸਿਹਤ, ਸਿੱਖਿਆ, ਰੁਜ਼ਗਾਰ- ਵਪਾਰ ਅਤੇ ਖੇਤੀਬਾੜੀ ਹੈ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਨੂੰ ਸ਼ਹਿਰੀ ਤਰਜ ਤੇ ਸਮਾਂਬੱਧ ਸਹੂਲਤਾਂ ਮੁਹੱਈਆ ਕਰਾਵੇਗੀ। ਇਸ ਮੌਕੇ ਪੰਚ ਹਰਜਿੰਦਰ ਸਿੰਘ, ਪੰਚ ਇੰਦਰਜੀਤ ਸਿੰਘ, ਪੰਚ ਸਤਨਾਮ ਸਿੰਘ, ਪੰਚ ਹਿੰਮਤ ਸਿੰਘ, ਪੰਚ ਕੁਲਵਿੰਦਰ ਕੌਰ, ਪੰਚ ਸਤਵਿੰਦਰ ਕੌਰ, ਪੰਚ ਮਨਪ੍ਰੀਤ ਕੌਰ ਤੇ ਪਿੰਡ ਕਬੂਲਪੁਰ ਦੀ ਸਮੂਹ ਗ੍ਰਾਮ ਪੰਚਾਇਤ ਨੂੰ ਮੁਬਾਰਕਾਂ ਦਿੰਦਿਆਂ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਸਰਪੰਚ ਸਮੇਤ ਸਮੂਹ ਪੰਚਾਇਤ ਪਿੰਡ ‘ਚ ਪਾਰਦਰਸ਼ਤਾ ਨਾਲ ਵਿਕਾਸ ਕਾਰਜ ਕਰਵਾਉਣ ਉਨ੍ਹਾਂ ਨੂੰ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿਤੀ ਜਾਵੇਗੀ। ਇਸ ਮੌਕੇ ਚੇਅਰਮੈਨ ਸਹਿਜਪਾਲ ਸਿੰਘ ਲਾਡਾ, ਸੁਰਿੰਦਰ ਸਿੰਘ ਜੰਡਮੰਗੋਲੀ, ਵਿਸਕੀ ਚਪੜ,ਰਣਜੋਧ ਸਿੰਘ ਵਿੱਰਕ, ਸਰਪੰਚ ਇੰਦਰਜੀਤ ਸਿੰਘ ਸਿਆਲੂ, ਸਰਪੰਚ ਪਿੰਦਰ ਸਿੰਘ ਬਘੋਰਾ, ਸਰਪੰਚ

ਗੁਰਚਰਨ ਸਿੰਘ,ਕਰਨੈਲ ਸਿੰਘ ਘੱਗਰਸਰਾ, ਸੋਨੂ ਬਘੋਰਾ, ਸਰਪੰਚ ਹਰਦੀਪ ਸਿੰਘ ਸਮਸ਼ਪੁਰ, ਸਰਪੰਚ ਦਵਿੰਦਰ ਸਿੰਘ ਅਲੀ ਮਾਜਰਾ, ਜਗਜੀਤ ਕਬੂਲਪੁਰ,ਅੰਮ੍ਰਿਤ ਸਿੰਘ ਬਾਜ਼ਵਾ ਜਬੋਮਾਜਰਾ,ਕੋਚ ਕੁਲਵੰਤ ਸਿੰਘ, ਸਾਬਕਾ ਸਰਪੰਚ ਬਲਵੰਤ ਸਿੰਘ , ਸਰਪੰਚ ਰੁੜ ਸਿੰਘ,ਲੱਖਵਿੰਦਰ ਸਿੰਘ, ਪੂਰਨ ਸਿੰਘ, ਕੁਲਦੀਪ ਸਿੰਘ, ਦਰਸ਼ਨ ਸਿੰਘ, ਹਰਦੇਵ ਸਿੰਘ, ਚਰਨਜੀਤ ਸਿੰਘ, ਜਗਜੀਤ ਸਿੰਘ, ਗੁਰਜਿੰਦਰ ਸਿੰਘ,ਤੇ ਪਿੰਡ ਵਾਸੀ ਮੌਜੂਦ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *