ਵਿਧਾਇਕ ਚੱਡਾ ਨੇ ਕੌਲਾਪੁਰ ਵਿੱਚ ਮਨਰੇਗਾ ਆਂਗਣਵਾੜੀ ਸੈਂਟਰ ਦੀ ਨਵੀਂ ਇਮਾਰਤ ਨੂੰ ਕੀਤਾ ਲੋਕ ਅਰਪਣ

Spread the love
 ਛੋਟੀ ਬੱਚੀ ਦੇ ਹੱਥੋਂ ਰਿਬਨ ਕਟਵਾ ਕੇ ਕਰਵਾਈ ਉਦਘਾਟਨ ਦੀ ਰਸਮ ਅਦਾ
ਨੂਰਪੁਰਬੇਦੀ: (ਦਲਜੀਤ ਚਨੋਲੀ)  ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਖੇਤਰ ਵਿੱਚ ਵਿਕਾਸ ਕਾਰਜ ਲਗਾਤਾਰ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਕੌਲਾਪੁਰ ਵਿੱਚ ਤਿਆਰ ਕੀਤੀ ਗਈ  ਮਨਰੇਗਾ ਆਂਗਣਵਾੜੀ ਸੈਂਟਰ ਦੀ ਨਵੀਂ ਇਮਾਰਤ ਨੂੰ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਉਦਘਾਟਨ ਦੀ ਰਸਮ ਇਕ ਛੋਟੀ ਬੱਚੀ ਦੇ ਹੱਥੋਂ ਰਿਬਨ ਕਟਵਾ ਕੇ ਕਰਵਾਈ ਗਈ, ਜੋ ਸਮਾਗਮ ਦਾ ਖਾਸ ਆਕਰਸ਼ਣ ਬਣੀ। ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਦਿਨੇਸ਼ ਚੱਢਾ ਨੇ ਦੱਸਿਆ ਕਿ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਬਣੀ ਇਸ ਆਧੁਨਿਕ ਆਂਗਣਵਾੜੀ ਇਮਾਰਤ ਨਾਲ ਹੁਣ ਪਿੰਡ ਦੇ ਛੋਟੇ ਛੋਟੇ ਬੱਚਿਆਂ ਨੂੰ ਸਾਫ-ਸੁਥਰੇ ਮਾਹੌਲ ਵਿੱਚ ਸਿੱਖਿਆ ਅਤੇ ਦੇਖਭਾਲ ਦੀਆਂ ਸਹੂਲਤਾਂ ਮਿਲਣਗੀਆਂ। ਉਨ੍ਹਾਂ ਕਿਹਾ ਕਿ ਇਹ ਮੰਗ ਪਿੰਡ ਵਾਸੀਆਂ ਵੱਲੋਂ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਸੀ, ਜੋ ਅੱਜ ਪੂਰੀ ਹੋਈ ਹੈ। ਉਨ੍ਹਾਂ ਹੋਰ ਦੱਸਿਆ ਕਿ ਪਿੰਡ ਕੌਲਾਪੁਰ ਵਿੱਚ ਇਸ ਤੋਂ ਇਲਾਵਾ ਵੀ ਕਈ ਮਹੱਤਵਪੂਰਨ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ। ਜਿਨ੍ਹਾਂ ਵਿੱਚ ਕੌਲਾਪੁਰ ਤੋਂ ਸੰਦੋਆਂ ਅਤੇ ਨੂਰਪੁਰਬੇਦੀ ਨੂੰ ਜਾਣ ਵਾਲੇ ਰਸਤੇ ’ਤੇ ਪੁਲੀ ਦਾ ਨਿਰਮਾਣ, ਸ਼ਮਸ਼ਾਨ ਘਾਟ ਨੂੰ ਜਾਣ ਵਾਲੀ ਸੜਕ ਦੀ ਤਿਆਰੀ ਅਤੇ ਨਿਕਾਸੀ ਨਾਲੇ ਦੀ ਉਸਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲਗਭਗ 35 ਲੱਖ ਰੁਪਏ ਦੀ ਲਾਗਤ ਨਾਲ ਇਹ ਕੰਮ ਪੂਰੇ ਕੀਤੇ ਗਏ ਹਨ ਅਤੇ ਬਾਕੀ ਰਹਿੰਦੀਆਂ ਜ਼ਰੂਰੀ ਮੰਗਾਂ ਨੂੰ ਵੀ ਜਲਦ ਹੀ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਬਾਬਾ ਬਿੱਕਰ ਸਿੰਘ ਵੱਲੋਂ ਵਿਧਾਇਕ ਅਤੇ ਉਨ੍ਹਾਂ ਦੀ ਟੀਮ ਦਾ ਸਵਾਗਤ ਕੀਤਾ ਗਿਆ, ਜਦਕਿ ਪਿੰਡ ਦੇ ਸਰਪੰਚ ਦਿਲਬਾਗ ਸਿੰਘ ਨੇ ਸਮਾਗਮ ਵਿੱਚ ਸ਼ਿਰਕਤ ਕਰਨ ਵਾਲਿਆਂ ਦਾ ਧੰਨਵਾਦ ਕੀਤਾ। ਸਮਾਗਮ ਦੇ ਅੰਤ ਵਿੱਚ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ਵਿਧਾਇਕ ਦਿਨੇਸ਼ ਚੱਢਾ ਸਮੇਤ ਹੋਰ ਪਤਵੰਤਿਆਂ ਨੂੰ ਸਨਮਾਨਿਤ ਵੀ ਕੀਤਾ । ਇਸ ਮੌਕੇ ਪੰਚਾਇਤ ਮੈਂਬਰਾਂ ਚ ਗੁਰਚਰਨ ਸਿੰਘ ਚਾਹਲ, ਮਮਤਾ ਦੇਵੀ, ਪੰਚ ਮਹਿੰਦਰ ਕੌਰ, ਭਜਨ ਸਿੰਘ, ਅਸ਼ਵਨੀ ਕੁਮਾਰ, ਰਣਜੀਤ ਸਿੰਘ, ਸਰਵਣ ਸਿੰਘ, ਬਲਵੰਤ ਸਿੰਘ, ਜਗਦੀਪ ਸਿੰਘ ਦੀਪੀ, ਡਾ ਜਗਤਾਰ ਸਿੰਘ ਪ੍ਰੇਮ ਸਿੰਘ, ਹਰਦੀਪ ਕੌਰ, ਪਿੰਕੀ ਦੇਵੀ, ਸੰਤੋਖ ਸਿੰਘ, ਸੋਹਣ ਸਿੰਘ, ਜਸਪਾਲ ਸਿੰਘ ਸੈਕਟਰੀ, ਮਨਿੰਦਰ ਸਿੰਘ, ਸ਼ਿੰਗਾਰਾ ਸਿੰਘ, ਮਨਵੀਰ ਭੁੱਲਰ ਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
  • Related Posts

    ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਲਈ ਬੀ.ਐੱਲ.ਓ. ਕਿੱਟਾਂ ਤਿਆਰ ਕਰਨ ਦਾ ਕੰਮ ਜਾਰੀ

    Spread the love

    Spread the loveਫਰੀਦਕੋਟ, 12 ਜੂਨ (ਗੁਰਦੀਪ ਸਿੰਘ ਢਿੱਲੋਂ ) ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਪੰਜਾਬ ਰਾਜ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਜਾਰੀ…

    ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ  ਚੇਅਰਮੈਨ ਬਣਨ ਤੇ ਕੀਤਾ ਸਨਮਾਨਿਤ

    Spread the love

    Spread the loveਨਿਊ ਚੰਡੀਗੜ੍ਹ,12 ਜੂਨ (ਬਜੀਦਪੁਰ)-   ਹਲਕਾ ਖਰੜ ਤੋਂ ਕਾਂਗਰਸ ਦੇ ਇੰਚਾਰਜ ਵਿਜੈ ਸ਼ਰਮਾ ਟਿੰਕੂ ਨੇ ਰਣਜੀਤ ਸਿੰਘ ਨਗਲੀਆਂ ਨੂੰ ਐ ਸੀ ਵਿੰਗ ਜਿਲਾ ਮੋਹਾਲੀ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ…

    Leave a Reply

    Your email address will not be published. Required fields are marked *