ਵਿਧਾਇਕ ਚੱਢਾ ਦੇ ਨਿਰਦੇਸ਼ਾਂ ਤੇ ਫੂਕਾਪੁਰ ‘ਚ ਸਿੰਚਾਈ ਵਾਲਾ ਟਿਊਬਵੈੱਲ ਲਗਵਾਉਣ ਦੀ ਕੀਤੀ ਗਈ ਆਰੰਭਤਾ ਇਸ ਟਿਊਬਵੈੱਲ ਨਾਲ 90 ਏਕੜ ਜ਼ਮੀਨ ਦੀ ਸਿੰਚਾਈ ਦਾ ਹੋਵੇਗਾ ਪ੍ਰਬੰਧ

Spread the love
ਨੂਰਪੁਰਬੇਦੀ, 22 ਜੁਲਾਈ (ਦਲਜੀਤ ਚਨੌਂਲੀ )– ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਖੇਤਰ ਵਿੱਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਉਂਦਿਆਂ ਕਿਸਾਨਾਂ ਲਈ ਸਿੰਚਾਈ ਸਹੂਲਤਾਂ ਮਜ਼ਬੂਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪੀਣ ਵਾਲੇ ਪਾਣੀ ਦੀਆਂ ਯੋਜਨਾਵਾਂ ਦੇ ਨਾਲ-ਨਾਲ ਖੇਤੀਬਾੜੀ ਲਈ ਵੀ ਲੋੜੀਂਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਦੀ ਕੜੀ ਤਹਿਤ ਪਿੰਡ ਫੂਕਾਪੁਰ ਵਿਖੇ ਸਿੰਚਾਈ ਲਈ ਨਵੇਂ ਟਿਊਬਵੈੱਲ ਦੀ ਸਥਾਪਨਾ ਦਾ ਕੰਮ ਆਰੰਭ ਕਰਵਾਇਆ ਗਿਆ।ਵਿਧਾਇਕ ਦਿਨੇਸ਼ ਚੱਢਾ ਦੇ ਨਿਰਦੇਸ਼ਾਂ ਅਨੁਸਾਰ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਉਨ੍ਹਾਂ ਦੀ ਟੀਮ ਦੇ ਮੈਂਬਰ ਬਲਾਕ ਸੰਮਤੀ ਮੈਂਬਰ ਸਤਨਾਮ ਨਾਗਰਾ, ਰਾਮ ਪ੍ਰਸ਼ਾਦ ਪਾਲੀ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਬਿੰਦੀ, ਮਹਿੰਦਰ ਸਿੰਘ ਝੱਜ ਅਤੇ ਲੱਕੀ ਜਤੋਲੀ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਸੰਮਤੀ ਮੈਂਬਰ ਸਤਨਾਮ ਨਾਗਰਾ ਨੇ ਦੱਸਿਆ ਕਿ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ 900 ਫੁੱਟ ਡੂੰਘਾ ਸਿੰਚਾਈ ਵਾਲਾ ਟਿਊਬਵੈੱਲ ਸਥਾਪਿਤ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਲਗਭਗ 90 ਏਕੜ ਖੇਤੀਯੋਗ ਜ਼ਮੀਨ ਨੂੰ ਨਿਯਮਤ ਸਿੰਚਾਈ ਦੀ ਸਹੂਲਤ ਮਿਲੇਗੀ, ਜਿਸ ਨਾਲ ਕਿਸਾਨਾਂ ਨੂੰ ਪਾਣੀ ਦੀ ਘਾਟ ਤੋਂ ਕਾਫ਼ੀ ਹੱਦ ਤੱਕ ਰਾਹਤ ਮਿਲੇਗੀ ਅਤੇ ਫਸਲਾਂ ਦੀ ਪੈਦਾਵਾਰ ਵਿੱਚ ਵੀ ਵਾਧਾ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਦਿਨੇਸ਼ ਚੱਢਾ ਵੱਲੋਂ ਖੇਤਰ ਦੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਲਈ ਜ਼ਮੀਨੀ ਪੱਧਰ ‘ਤੇ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਪਿੰਡ ਅਤੇ ਹਰ ਕਿਸਾਨ ਤੱਕ ਪਹੁੰਚਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਖੇਤੀਬਾੜੀ ਨੂੰ ਹੋਰ ਮਜ਼ਬੂਤੀ ਮਿਲ ਸਕੇ। ਇਸ ਮੌਕੇ ਕੈਪਟਨ ਲੱਖੀ, ਗੋਲਾ ਸਰਪੰਚ, ਸੰਤੋਖ ਪੰਚ, ਕੇਸਰ ਸਿੰਘ, ਜੋਗਿੰਦਰ ਸਿੰਘ, ਸੁਖਵਿੰਦਰ ਫੌਜੀ, ਸੋਹਣ ਸਿੰਘ, ਦਿਲਾਵਰ ਸਿੰਘ, ਲੱਖਾ ਪੰਚ, ਦਰਸ਼ਨ ਫੌਜੀ, ਮੋਨੂ ਕੁਮਾਰ, ਅਮਰੀਕ ਫੌਜੀ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
  • Related Posts

    ਸਾਫ-ਸੁਥਰੇ ਵਾਤਾਵਰਣ ਅਤੇ ਸ਼ੁੱਧ ਹਵਾ ਲਈ ਵਾਹਨਾਂ ਤੋਂ ਨਿਕਲਣ ਵਾਲੇ ਪ੍ਰਦੂਸ਼ਣ ਦੀ ਰੋਕਥਾਮ ਜਰੂਰੀ — ਗੁਰਦੀਪ ਸਿੰਘ ਕੰਗ * ਮੁਹੱਲਾ ਸ਼ਿਵਪੁਰੀ ਵਿਖੇ ਲਗਾਇਆ ਬੈਟਰੀ ਤੇ ਪ੍ਰਦੂਸ਼ਣ ਚੈੱਕਅਪ ਕੈਂਪ

    Spread the love

    Spread the loveਫਗਵਾੜਾ 1 ਅਕਤੂਬਰ ( ਪ੍ਰੀਤ ਕੌਰ ਪ੍ਰੀਤੀ ) ਫਗਵਾੜਾ ਦੀ ਸੈਵਨ ਸਟਾਰ ਹੰਡਰਡ ਪਰਸੈਂਟ ਐਕਟਿਵ ਲਾਇਨਜ ਕਲੱਬ ਫਗਵਾੜਾ ਪ੍ਰਾਈਡ ਵਲੋਂ ਦੀਸ਼ਾਂਤ ਬੈਟਰੀ ਹਾਊਸ ਫਰੈਂਡਜ ਕਲੋਨੀ ਦੇ ਸਹਿਯੋਗ ਸਦਕਾ…

    ਅਕਾਲੀ ਦਲ ਵਾਰਿਸ਼ ਪੰਜਾਬ ਦੇ ਹਰਿਆਣਾ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਮੰਡੇਵਰ ਸ਼੍ਰੀ ਕੀਰਤਪੁਰ ਸਾਹਿਬ ਵਿਖੇ ਬਾਬਾ ਗੁਰਦਿੱਤਾ ਜੀ ਅਸਥਾਨ ਤੇ ਨਤਮਸਤਕ ਹੋਏ

    Spread the love

    Spread the loveਨੂਰਪੁਰ ਬੇਦੀ ਦਲਜੀਤ ਚਨੌਲੀ=ਜਥੇਬੰਦੀ ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਸੁਖਵਿੰਦਰ ਸਿੰਘ ਮੰਡੇਵਰ ਨੂੰ ਜਥੇਬੰਦੀ ਵਾਰਸ ਪੰਜਾਬ ਹਰਿਆਣਾ ਦੇ…

    Leave a Reply

    Your email address will not be published. Required fields are marked *