ਵਿਧਾਇਕ ਚੱਢਾ ਨੇ ਮੁੱਖ ਮੰਤਰੀ ਯਾਤਰਾ ਸਕੀਮ ਤਹਿਤ ਪਿੰਡ ਚਨੋਲੀ ਤੋਂ 50 ਤੋਂ ਵੱਧ ਸ਼ਰਧਾਲੂਆਂ ਹਰਿਮੰਦਰ ਸਾਹਿਬ ਲਈ ਕੀਤੇ ਰਵਾਨਾ

Spread the love
ਨੂਰਪੁਰ ਬੇਦੀ : ਦਲਜੀਤ ਚਨੌਲੀ  ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਰੂਪਨਗਰ ਦੇ ਪਿੰਡ ਚਨੋਲੀ ਤੋਂ 50 ਤੋਂ ਵੱਧ ਸ਼ਰਧਾਲੂਆਂ ਨੂੰ ਲੈ ਕੇ ਸ਼੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਲਈ ਵਿਸ਼ੇਸ਼ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਅਤੇ ਯਾਤਰੀਆਂ ਨੂੰ ਸੁਖਮਈ ਤੇ ਮੰਗਲਮਈ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ।ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਨਮਾਨ ਕਰਨ ਵਾਲੀ ਇੱਕ ਵਿਲੱਖਣ ਅਤੇ ਲੋਕ ਭਲਾਈ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਕਈ ਅਜਿਹੇ ਬਜ਼ੁਰਗ, ਮਹਿਲਾਵਾਂ ਅਤੇ ਸ਼ਰਧਾਲੂ ਹਨ, ਜੋ ਆਰਥਿਕ ਜਾਂ ਹੋਰ ਮਜ਼ਬੂਰੀਆਂ ਕਾਰਨ ਆਪਣੇ ਮਨਪਸੰਦ ਧਾਰਮਿਕ ਅਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ। ਹੁਣ ਸਰਕਾਰ ਉਨ੍ਹਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਦੇ ਕੇ ਉਨ੍ਹਾਂ ਦੀਆਂ ਮਨੋਕਾਮਨਾਵਾਂ ਪੂਰੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਕੰਮ ਕਰ ਰਹੀ ਹੈ। ਸਿੱਖਿਆ, ਸਿਹਤ, ਸੜਕਾਂ, ਬਿਜਲੀ ਅਤੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਦੇ ਨਾਲ-ਨਾਲ ਧਾਰਮਿਕ ਆਸਥਾ ਨਾਲ ਜੁੜੀਆਂ ਯੋਜਨਾਵਾਂ ਨੂੰ ਵੀ ਤਰਜੀਹ ਦਿੱਤੀ ਜਾ ਰਹੀ ਹੈ। ਤੀਰਥ ਯਾਤਰਾ ਸਕੀਮ ਤਹਿਤ ਯਾਤਰੀਆਂ ਨੂੰ ਆਵਾਜਾਈ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਉਹ ਬਿਨਾਂ ਕਿਸੇ ਚਿੰਤਾ ਦੇ ਗੁਰੂ ਘਰਾਂ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ ਹਿੱਤ ਦੀਆਂ ਅਜਿਹੀਆਂ ਯੋਜਨਾਵਾਂ ਜਾਰੀ ਰਹਿਣਗੀਆਂ। ਇਸ ਮੌਕੇ ਸਰਪੰਚ ਕੁਲਵਿੰਦਰ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਜਸਵੰਤ ਸਿੰਘ ਬੱਲਾਂ, ਤੁਲੋਚਨ ਸਿੰਘ, ਗੁਰਮੀਤ ਸਿੰਘ ਫੌਜੀ, ਹਰਜੀਤ ਸਿੰਘ, ਸਤਨਾਮ ਸਿੰਘ ਨਾਗਰਾ (ਸਮਿਤੀ ਮੈਂਬਰ), ਡਾ. ਅਮਰੀਕ ਸਿੰਘ, ਮਨੋਹਰ ਸੈਣੀ, ਮਹਿੰਦਰ ਸਿੰਘ ਅਤੇ ਸਮਿਤੀ ਮੈਂਬਰ ਹਰਵਿੰਦਰ ਸਿੰਘ ਬਿੰਦੀ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
  • Related Posts

    ਭਾਰਤ ਵਿਕਾਸ ਪ੍ਰੀਸ਼ਦ ਤਖਤਗੜ੍ਹ ਵੱਲੋਂ ਰਾਜ ਪੁਰਸਕਾਰ ਹਾਸਲ ਕਰਨ ’ਤੇ ਮਾਸਟਰ ਪ੍ਰਭਜੀਤ ਸਿੰਘ ਦਾ ਵਿਸ਼ੇਸ਼ ਸਨਮਾਨ

    Spread the love

    Spread the love ਕਾਹਨਪੁਰ ਖੂਹੀ , 4 ਅਕਤੂਬਰ (ਜਗਤਾਰ ਜੱਗੀ )-ਸੰਸਥਾ ਭਾਰਤ ਵਿਕਾਸ ਪ੍ਰੀਸ਼ਦ, ਤਖਤਗੜ੍ਹ ਵੱਲੋਂ ਸਰਕਾਰੀ ਮਿਡਲ ਸਕੂਲ ਭੋਜੇਮਾਜਰਾ ਵਿਖੇ ਸਾਇੰਸ ਮਾਸਟਰ ਵਜੋਂ ਸੇਵਾਵਾਂ ਨਿਭਾਅ ਰਹੇ ਪ੍ਰਭਜੀਤ ਸਿੰਘ ਦਾ…

    ਵਿਧਾਇਕ ਦਿਨੇਸ਼ ਚੱਢਾ ਵੱਲੋਂ 20 ਲੱਖ ਰੁਪਏ ਦੀ ਲਾਗਤ ਨਾਲ ਗੋਪਾਲਪੁਰ ਤੋਂ ਲਸਾੜੀ ਤੱਕ ਸੜਕ ਦਾ ਕੰਮ ਮੁਕੰਮਲ  ਨੂਰਪੁਰ ਬੇਦੀ ਦਲਜੀਤ ਚਨੌਲੀ  *ਲਗਭਗ ਇੱਕ ਕਿਲੋਮੀਟਰ ਲੰਬੀ ਸੜਕ ਬਣਨ ਨਾਲ ਇਲਾਕਾ ਵਾਸੀਆਂ ਨੂੰ ਮਿਲੇਗੀ ਸਹੂਲਤ; ਸਰਪੰਚ ਰੋਹਿਤ ਕੁਮਾਰ ਵਿੱਕੀ ਅਤੇ ਬਲਾਕ ਸੰਮਤੀ ਮੈਂਬਰ ਕਿਸ਼ਨ ਸਿੰਘ ਬਿੱਲਾ ਨੇ ਕੀਤਾ ਧੰਨਵਾਦ*

    Spread the love

    Spread the love ਨੂਰਪੁਰ ਬੇਦੀ(04/10/26) ਵਿਧਾਨ ਸਭਾ ਹਲਕਾ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਇਲਾਕੇ ਦੇ ਵਿਕਾਸ ਕਾਰਜਾਂ ਤਹਿਤ ਗੋਪਾਲਪੁਰ ਤੋਂ ਲਸਾੜੀ ਤੱਕ ਜਾਣ ਵਾਲੀ ਸੜਕ ਦਾ ਨਿਰਮਾਣ ਕਾਰਜ 20…

    Leave a Reply

    Your email address will not be published. Required fields are marked *