ਵਿਧਾਇਕ ਚੱਢਾ ਨੇ ਸਰਾੜੀ (ਭੌਲੋਂ ਕਾਲੇਵਾਲ) ਵਿਖੇ ਖੇਡ ਗਰਾਊਂਡ ਦੇ ਨਿਰਮਾਣ ਦੀ ਕਰਵਾਈ ਆਰੰਭਤਾ 

Spread the love
 ਰੂਪਨਗਰ, (ਦਲਜੀਤ ਚਨੌਲੀ) : ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਪਿੰਡ ਸਰਾੜੀ (ਭੋਲੋਂ ਕਾਲੇਵਾਲ) ਵਿੱਚ ਨੌਜਵਾਨਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦੇ ਹੋਏ ਖੇਡ ਮੈਦਾਨ ਅਤੇ ਫਿਟਨੈਸ ਸੈਂਟਰ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਰਿਵਾਇਤੀ ਢੰਗ ਨਾਲ ਨੀਹ ਪੱਥਰ ਦੀ ਘੁੰਡ ਚੁਕਾ ਕੇ ਕੰਮ ਦੀ ਸ਼ੁਰੂਆਤ ਕਰਵਾਈ। ਪਿੰਡ ਵਾਸੀਆਂ ਅਤੇ ਨੌਜਵਾਨਾਂ ਵੱਲੋਂ ਵਿਧਾਇਕ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਵਿਕਾਸ ਲਈ ਵੱਡੇ ਪੱਧਰ ‘ਤੇ ਉਪਰਾਲੇ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਸਹੀ ਦਿਸ਼ਾ ਮਿਲੇ ਅਤੇ ਉਹ ਨਸ਼ਿਆਂ ਵਰਗੀਆਂ ਬੁਰਾਈਆਂ ਤੋਂ ਦੂਰ ਰਹਿਣ। ਉਨ੍ਹਾਂ ਕਿਹਾ ਕਿ ਹਰ ਪਿੰਡ ਵਿੱਚ ਖੇਡ ਢਾਂਚਾ ਮਜ਼ਬੂਤ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਤਹਿਤ ਖੇਡ ਮੈਦਾਨ, ਜਿਮ ਅਤੇ ਫਿਟਨੈਸ ਸੈਂਟਰ ਬਣਾਏ ਜਾ ਰਹੇ ਹਨ। ਵਿਧਾਇਕ ਨੇ ਦੱਸਿਆ ਕਿ ਇਸ ਨਵੇਂ ਬਣਨ ਵਾਲੇ ਸਟੇਡੀਅਮ ਵਿੱਚ ਨੌਜਵਾਨਾਂ ਲਈ ਆਧੁਨਿਕ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ, ਜਿਵੇਂ ਕਿ ਕਬੱਡੀ, ਫੁੱਟਬਾਲ, ਵਾਲੀਬਾਲ ਅਤੇ ਐਥਲੈਟਿਕਸ ਲਈ ਮੈਦਾਨ ਤਿਆਰ ਕੀਤੇ ਜਾਣਗੇ। ਇਸ ਤੋਂ ਇਲਾਵਾ ਫਿਟਨੈਸ ਸੈਂਟਰ ਵਿੱਚ ਜਿਮ ਸਾਜੋ-ਸਮਾਨ ਵੀ ਮੁਹੱਈਆ ਕਰਵਾਇਆ ਜਾਵੇਗਾ ਤਾਂ ਜੋ ਨੌਜਵਾਨ ਆਪਣੀ ਸਿਹਤ ‘ਤੇ ਧਿਆਨ ਦੇ ਸਕਣ। ਉਨ੍ਹਾਂ ਇਹ ਵੀ ਕਿਹਾ ਕਿ ਨੇੜਲੇ ਸਕੂਲਾਂ ਦੇ ਵਿਦਿਆਰਥੀਆਂ ਲਈ ਵੀ ਇਸ ਸਟੇਡੀਅਮ ਵਿੱਚ ਖੇਡ ਸਹੂਲਤਾਂ ਉਪਲਬਧ ਹੋਣਗੀਆਂ। ਵੱਖ-ਵੱਖ ਸਕੂਲਾਂ ਨੂੰ ਸਿਖਲਾਈ ਅਤੇ ਮੁਕਾਬਲਿਆਂ ਲਈ ਮੈਦਾਨ ਦਿੱਤੇ ਜਾਣਗੇ, ਜਿਸ ਨਾਲ ਵਿਦਿਆਰਥੀਆਂ ਦੀ ਖੇਡਾਂ ਵਿੱਚ ਰੁਚੀ ਵਧੇਗੀ ਅਤੇ ਉਹ ਰਾਜ ਅਤੇ ਰਾਸ਼ਟਰੀ ਪੱਧਰ ‘ਤੇ ਆਪਣੀ ਪਛਾਣ ਬਣਾਉਣਗੇ। ਪਿੰਡ ਵਾਸੀਆਂ ਨੇ ਇਸ ਪ੍ਰੋਜੈਕਟ ਲਈ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਵੱਡਾ ਲਾਭ ਮਿਲੇਗਾ ਅਤੇ ਪਿੰਡ ਵਿੱਚ ਖੇਡਾਂ ਦਾ ਮਾਹੌਲ ਬਣੇਗਾ। ਇਸ ਮੌਕੇ ਸਰਪੰਚ ਅਜੈਬ ਸਿੰਘ ਸੈਣੀ, ਪੰਚਾਇਤ ਮੈਂਬਰ ਅਮਰ ਸਿੰਘ, ਅਵਤਾਰ ਸਿੰਘ, ਸਤਵਿੰਦਰ ਸਿੰਘ , ਕਮਲਦੀਪ ਕੌਰ , ਕੁਲਵੀਰ ਕੌਰ, ਚੜ੍ਹਦੀ ਕਲਾ ਯੁਵਕ ਸੇਵਾਵਾਂ ਸਪੋਰਟਸ ਕਲੱਬ ਦੇ ਪ੍ਰਧਾਨ ਹਰਜੀਤ ਸਿੰਘ, ਖਜਾਨਚੀ ਸੁਖਵਿੰਦਰ ਸਿੰਘ, ਸਕੱਤਰ ਬਲਕਾਰ ਸਿੰਘ , ਖੇਡ ਪ੍ਰਮੋਟਰ ਐਡਵੋਕੇਟ ਪਰਮਜੀਤ ਸਿੰਘ ਤੇ ਪਿੰਡ ਦੇ ਮਾਣਯੋਗ ਵਿਅਕਤੀ ਅਤੇ ਨੌਜਵਾਨ ਵੀ ਹਾਜ਼ਰ ਸਨ।
  • Related Posts

    ਸਹਿਕਾਰੀ ਸਭਾ ਮਾਨੂੰਪੁਰ ਤੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਰਿਹਾ ਕਾਬਜ

    Spread the love

    Spread the loveਸਮਰਾਲਾ 14 ਸਤੰਬਰ (ਮੁਕੇਸ਼ ਵਰਮਾ)=ਨਜਦੀਕੀ ਪਿੰਡ ਮਾਨੂੰਪੁਰ ਵਿਖੇ ਸਹਿਕਾਰੀ ਸਭਾ ਲਿਮ: ਮਾਨੂੰਪੁਰ ਜਿੱਥੇ ਲਗਾਤਾਰ ਚੌਥੀ ਵਾਰ ਸ਼੍ਰੋਮਣੀ ਅਕਾਲੀ ਦਲ ਕਾਬਜ ਹੋਇਆ ਹੈ। ਇਹ ਸਹਿਕਾਰੀ ਸਭਾ ਜਿਸਦੇ ਕੁੱਲ 11…

    ਕਿਸਾਨ ਆਗੂ ਗੋਰਾ ਸਿੰਘ ਢਿੱਲਵਾਂ ਅਕਾਲੀ ਦਲ ਵਾਰਿਸ ਪੰਜਾਬ ਦੇ ਵਿੱਚ ਹੋਏ ਸਾਮਿਲ ,ਬਾਪੂ ਤਰਸੇਮ ਸਿੰਘ ਵੱਲੋਂ ਕੀਤਾ ਸਵਾਗਤ 

    Spread the love

    Spread the loveਤਪਾ ਮੰਡੀ,14 ਸਤੰਬਰ( ਗੋਲਡੀ ਵਿਆਸ) ਵਿਧਾਨ ਸਭਾ 2027 ਦੀਆਂ ਜਿਉਂ ਜਿਉਂ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਵੱਖ ਵੱਖ ਪਾਰਟੀਆਂ ਵੱਲੋਂ ਸਰਗਰਮੀਆਂ ਨੂੰ ਤੇਜ ਕਰ ਦਿੱਤਾ ਗਿਆ ਹੈ ਇਸੇ…

    Leave a Reply

    Your email address will not be published. Required fields are marked *