ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਤੇ ਮਾਰਕੀਟ ਕਮੇਟੀ ਝਬਾਲ ਦੇ ਚੇਅਰਮੈਨ ਬਲਵਿੰਦਰ ਸਿੰਘ ਕੋਟ ਸਿਵਿਆਂ ਨੇ ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਪੰਜਾਬ ਪ੍ਰਭਾਰੀ ਮੁਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

Spread the love

ਸਰਾਏ ਅਮਾਨਤ ਖਾਂ, 2 ਅਪ੍ਰੈਲ (ਗੁਰਸ਼ਰਨ ਸਿੰਘ ਔਲਖ) – ਮਾਰਕੀਟ ਕਮੇਟੀ ਝਬਾਲ ਦੇ ਚੇਅਰਮੈਨ ਬਲਵਿੰਦਰ ਸਿੰਘ ਕੋਟ ਸਿਵਿਆਂ ਨੇ ਆਮ ਆਦਮੀ ਦੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਕਾਰਵਾਈ ਗਈ ਰੈਲੀ ਦੌਰਾਨ ਹਲਕਾ ਤਰਨਤਾਰਨ ਦੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਤੇ ਮਾਰਕੀਟ ਕਮੇਟੀ ਝਬਾਲ ਤੋਂ ਚੇਅਰਮੈਨ ਬਲਵਿੰਦਰ ਸਿੰਘ ਬਿੱਲਾ ਕੋਟ ਸਿਵਿਆਂ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਤੇ ਪੰਜਾਬ ਪ੍ਰਭਾਰੀ ਮੁਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮਾਰਕੀਟ ਕਮੇਟੀ ਝਬਾਲ ਦਾ ਚੇਅਰਮੈਨ ਨਿਯੁਕਤ ਕਰਨ ਤੇ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਨ੍ਹਾਂ ਨੇ ਜੋ ਜ਼ਿੰਮੇਵਾਰੀ ਸੋਪੀ ਉਹ ਬੜੀ ਇਮਾਨਦਾਰੀ ਨਾਲ ਕਰਨਗੇ ਤੇ ਪਾਰਟੀ ਦੀ ਮਜ਼ਬੂਤੀ ਲਈ ਵੱਧ ਤੋਂ ਵੱਧ ਉਪਰਾਲੇ ਕਰਨਗੇ।ਇਸ ਮੌਕੇ ਉਨ੍ਹਾਂ ਨੇ ਚੇਅਰਮੈਨ ਬਲਵਿੰਦਰ ਸਿੰਘ ਕੋਟ ਸਿਵਿਆਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਮਾਰਕੀਟ ਕਮੇਟੀ ਦਾ ਮੁੱਖ ਕੰਮ ਹੁੰਦਾ ਹੈ ਕਿ ਕਿਸਾਨਾਂ ਨੂੰ ਕਣਕ ਦੇ ਸੀਜ਼ਨ ਚ ਜਿਣਸ ਦੀ ਛੇਤੀ ਤੋਂ ਛੇਤੀ ਖਰੀਦ ਕਰਵਾ ਕੇ ਕਿਸਾਨਾਂ ਨੂੰ ਫਾਇਦਾ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ 1 ਅਪ੍ਰੈਲ ਤੋਂ ਦਾਣਾ ਮੰਡੀਆਂ ਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ।ਜਿਸ ਲਈ ਦਾਣਾ ਮੰਡੀਆਂ ਚ ਖਰੀਦ ਦੇ ਪ੍ਰਬੰਧ ਮੁਕੰਮਲ ਕਰ ਲਏ ਜਾਣਗੇ।ਇਸ ਮੌਕੇ ਉਨ੍ਹਾਂ ਨਾਲ ਪੀ ਏ ਕੋਮਲਪ੍ਰੀਤ ਸਿੰਘ, ਸਰੂਪ ਸਿੰਘ, ਲਖਬੀਰ ਸਿੰਘ ਦਿਉਲ, ਅਰਸ਼ਦੀਪ ਸਿੰਘ ਕੋਟ ਸਿਵਿਆਂ ਤੇ ਆਦਿ ਹਾਜ਼ਰ ਸਨ।

  • Related Posts

    ਕਲਾਕਾਰ ਕਰਮਜੀਤ ਅਨਮੋਲ ਲੜ ਸਕਦੇ ਨੇ ਆਪ ਪਾਰਟੀ ਵੱਲੋਂ ਬਠਿੰਡਾ ਦਿਹਾਤੀ ਤੋਂ ਚੋਣ

    Spread the love

    Spread the love  ਟਿਕਟ ਦੀ ਇੱਛਾ ਰੱਖਣ ਵਾਲੇ ਆਗੂਆਂ ਦੀਆਂ ਆਸਾਂ ‘ਤੇ ਫਿਰ ਸਕਦਾ ਹੈ ਪਾਣੀ ਬਠਿੰਡਾ 15 ਅਪ੍ਰੈਲ (ਸੁਰਿੰਦਰਪਾਲ ਸਿੰਘ): ਵਿਧਾਨ ਸਭਾ 2027 ਦੀਆਂ ਚੋਣਾਂ ਨੂੰ ਲੈ ਕੇ ਸਾਰੀਆਂ…

    ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪਿੰਡ ਮੱਖਣਵਿੰਡੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ ਯਾਤਰੀਆਂ ਦੀ ਬੱਸ ਨੂੰ ਰਵਾਨਾਂ ਕੀਤਾ 

    Spread the love

    Spread the loveਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਰਾਹੀਂ ਬਜ਼ੁਰਗਾਂ ਨੂੰ ਵੱਖ-ਵੱਖ ਧਾਰਮਿਕ ਤੀਰਥ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰਾ ਮੌਕਾ ਮਿਲਿਆ – ਹਰਭਜਨ ਸਿੰਘ ਈਟੀਓ ਜੰਡਿਆਲਾ ਗੁਰੂ/ਅੰਮ੍ਰਿਤਸਰ,…

    Leave a Reply

    Your email address will not be published. Required fields are marked *