ਵਿਧਾਇਕ ਦਿਨੇਸ਼ ਚੱਢਾ ਦੀ ਸਿਫ਼ਾਰਿਸ਼ ‘ਤੇ ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਇੰਨਫਰਾਸਟਕਚਰ ਟੈਕਸ ਲਗਾਉਣ ਦਾ ਮਤਾ ਪਾਸ ਜ਼ਿਲ੍ਹਾ ਪਰਿਸ਼ਦ ਦੀ ਪਹਿਲੀ ਮੀਟਿੰਗ ‘ਚ ਸਰਬਸੰਮਤੀ ਨਾਲ ਲਿਆ ਗਿਆ ਅਹਿਮ ਫ਼ੈਸਲਾ, ਮਨਜ਼ੂਰੀ ਮਿਲਣ ਉਪਰੰਤ ਹੋਵੇਗਾ ਲਾਗੂ

Spread the love
ਰੂਪਨਗਰ: ਦਲਜੀਤ ਚਨੌਲੀ  ਜ਼ਿਲ੍ਹਾ ਪ੍ਰਸ਼ਾਸਨ ਦਫ਼ਤਰ ਰੂਪਨਗਰ ਵਿਖੇ ਅੱਜ ਜ਼ਿਲ੍ਹਾ ਪਰਿਸ਼ਦ ਰੂਪਨਗਰ ਦੀ ਪਹਿਲੀ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ, ਵਾਈਸ ਚੇਅਰਮੈਨ, ਸਮੂਹ ਮੈਂਬਰਾਂ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਦਿਨੇਸ਼ ਚੱਢਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਉਨ੍ਹਾਂ ਸਭ ਤੋਂ ਪਹਿਲਾਂ ਨਵੇਂ ਚੁਣੇ ਗਏ ਚੇਅਰਮੈਨ, ਵਾਈਸ ਚੇਅਰਮੈਨ ਅਤੇ ਸਮੂਹ ਮੈਂਬਰਾਂ ਨੂੰ ਵਧਾਈ ਦਿੰਦਿਆਂ ਲੋਕ ਹਿੱਤ ਨੂੰ ਪਹਿਲ ਦੇ ਕੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਦੀ ਅਪੀਲ ਕੀਤੀ। ਇਸ ਉਪਰੰਤ ਹੋਈ ਮੀਟਿੰਗ ਦੌਰਾਨ ਜ਼ਿਲ੍ਹਾ ਪਰਿਸ਼ਦ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੀਆਂ ਸੜਕਾਂ, ਵਿਕਾਸ ਕਾਰਜਾਂ, ਬੁਨਿਆਦੀ ਢਾਂਚੇ ਦੀ ਮਜ਼ਬੂਤੀ ਅਤੇ ਹੋਰ ਚੱਲ ਰਹੇ ਤੇ ਪ੍ਰਸਤਾਵਿਤ ਪ੍ਰੋਜੈਕਟਾਂ ਸਬੰਧੀ ਵਿਸਥਾਰਪੂਰਵਕ ਚਰਚਾ ਕੀਤੀ ਗਈ। ਇਸ ਦੌਰਾਨ ਹਲਕਾ ਵਿਧਾਇਕ ਦਿਨੇਸ਼ ਚੱਢਾ ਵੱਲੋਂ ਹਿਮਾਚਲ ਪ੍ਰਦੇਸ਼ ਤੋਂ ਰੂਪਨਗਰ ਜ਼ਿਲ੍ਹੇ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ ‘ਤੇ ਇੰਨਫਰਾਸਟਕਚਰ ਟੈਕਸ ਲਗਾਉਣ ਦਾ ਸੁਝਾਅ ਦਿੱਤਾ ਗਿਆ, ਜਿਸ ਨੂੰ ਜ਼ਿਲ੍ਹਾ ਪਰਿਸ਼ਦ ਦੇ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਮਨਜ਼ੂਰ ਕਰਦਿਆਂ ਮਤਾ ਪਾਸ ਕਰ ਦਿੱਤਾ।ਵਰਨਣਯੋਗ ਹੈ ਕਿ ਹਲਕਾ ਵਿਧਾਇਕ ਦਿਨੇਸ਼ ਚੱਢਾ ਇਸ ਮੁੱਦੇ ਨੂੰ ਪਹਿਲਾਂ ਵੀ ਪੰਜਾਬ ਵਿਧਾਨ ਸਭਾ ਵਿੱਚ ਉਠਾ ਚੁੱਕੇ ਹਨ। ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖ਼ਲ ਹੋਣ ਵਾਲੇ ਵਾਹਨਾਂ ‘ਤੇ ਐਂਟਰੀ ਟੈਕਸ ਲਗਾਉਣ ਦੀ ਮੰਗ ਕਰਦਿਆਂ ਦਲੀਲ ਦਿੱਤੀ ਸੀ ਕਿ ਰੂਪਨਗਰ ਜ਼ਿਲ੍ਹੇ ਦੀਆਂ ਸੜਕਾਂ ਦੀ ਵੱਡੇ ਪੱਧਰ ‘ਤੇ ਵਰਤੋਂ ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ਵੱਲੋਂ ਕੀਤੀ ਜਾਂਦੀ ਹੈ, ਜਿਸ ਕਾਰਨ ਸੜਕਾਂ ਦੀ ਸੰਭਾਲ ਅਤੇ ਮੁਰੰਮਤ ‘ਤੇ ਵੱਡਾ ਖਰਚ ਆਉਂਦਾ ਹੈ। ਇਸ ਮਾਮਲੇ ‘ਤੇ ਸਰਕਾਰ ਵੱਲੋਂ ਵੀ ਵਿਚਾਰ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਹੁਣ ਵਿਧਾਇਕ ਦਿਨੇਸ਼ ਚੱਢਾ ਦੀ ਸਿਫ਼ਾਰਿਸ਼ ‘ਤੇ ਜ਼ਿਲ੍ਹਾ ਪਰਿਸ਼ਦ ਰੂਪਨਗਰ ਨੇ ਵੀ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ‘ਤੇ ਇੰਨਫਰਾਸਟਕਚਰ ਟੈਕਸ ਲਗਾਉਣ ਲਈ ਸਰਬਸੰਮਤੀ ਨਾਲ ਮਤਾ ਪਾਸ ਕਰ ਦਿੱਤਾ। ਮੀਟਿੰਗ ਵਿੱਚ ਮੈਂਬਰਾਂ ਨੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੀ ਸਰਹੱਦ ਹਿਮਾਚਲ ਪ੍ਰਦੇਸ਼ ਨਾਲ ਲੱਗਦੀ ਹੋਣ ਕਾਰਨ ਹਰ ਰੋਜ਼ ਹਜ਼ਾਰਾਂ ਦੀ ਗਿਣਤੀ ਵਿੱਚ ਛੋਟੇ, ਦਰਮਿਆਨੇ ਅਤੇ ਭਾਰੀ ਵਾਹਨ ਇਨ੍ਹਾਂ ਸੜਕਾਂ ਰਾਹੀਂ ਪੰਜਾਬ ਅਤੇ ਹੋਰ ਰਾਜਾਂ ਵੱਲ ਆਵਾਜਾਈ ਕਰਦੇ ਹਨ। ਇਨ੍ਹਾਂ ਵਾਹਨਾਂ ਦੀ ਲਗਾਤਾਰ ਆਵਾਜਾਈ ਕਾਰਨ ਸੜਕਾਂ ਦੀ ਵੱਧ ਵਰਤੋਂ ਹੁੰਦੀ ਹੈ, ਜਿਸ ਨਾਲ ਉਨ੍ਹਾਂ ਦੀ ਸੰਭਾਲ, ਮੁਰੰਮਤ ਅਤੇ ਰੱਖ-ਰਖਾਅ ‘ਤੇ ਵੀ ਵੱਡਾ ਖਰਚ ਆਉਂਦਾ ਹੈ। ਮੈਂਬਰਾਂ ਨੇ ਕਿਹਾ ਕਿ ਸੜਕਾਂ ਦੀ ਬਿਹਤਰ ਦੇਖਭਾਲ, ਨਵੀਆਂ ਸਟਰੀਟ ਲਾਈਟਾਂ ਲਗਾਉਣ, ਸਫ਼ਾਈ ਪ੍ਰਬੰਧ ਹੋਰ ਸੁਚਾਰੂ ਬਣਾਉਣ ਅਤੇ ਜ਼ਿਲ੍ਹਾ ਪਰਿਸ਼ਦ ਦੇ ਅਧੀਨ ਆਉਣ ਵਾਲੇ ਹੋਰ ਬੁਨਿਆਦੀ ਵਿਕਾਸ ਕਾਰਜਾਂ ਲਈ ਵਾਧੂ ਆਮਦਨ ਦੇ ਸਰੋਤ ਪੈਦਾ ਕਰਨ ਦੀ ਲੋੜ ਹੈ। ਇਸੇ ਮਕਸਦ ਨੂੰ ਧਿਆਨ ਵਿੱਚ ਰੱਖਦਿਆਂ ਪੰਚਾਇਤੀ ਰਾਜ ਐਕਟ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਿਮਾਚਲ ਪ੍ਰਦੇਸ਼ ਤੋਂ ਆਉਣ ਵਾਲੇ ਵਾਹਨਾਂ ‘ਤੇ ਇੰਨਫਰਾਸਟਕਚਰ ਟੈਕਸ ਲਗਾਉਣ ਦਾ ਮਤਾ ਪਾਸ ਕੀਤਾ ਗਿਆ ਹੈ। ਮੀਟਿੰਗ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਇਸ ਮਤੇ ਨੂੰ ਲਾਗੂ ਕਰਨ ਲਈ ਸਰਕਾਰ ਤੋਂ ਲੋੜੀਂਦੀ ਮੰਨਜ਼ੂਰੀ ਲਈ ਭੇਜਿਆ ਜਾਵੇਗਾ। ਮੰਨਜ਼ੂਰੀ ਮਿਲਣ ਉਪਰੰਤ ਟੈਕਸ ਵਸੂਲੀ ਸ਼ੁਰੂ ਕੀਤੀ ਜਾਵੇਗੀ ਅਤੇ ਇਸ ਤੋਂ ਪ੍ਰਾਪਤ ਹੋਣ ਵਾਲੀ ਆਮਦਨ ਨੂੰ ਜ਼ਿਲ੍ਹਾ ਪਰਿਸ਼ਦ ਅਧੀਨ ਆਉਣ ਵਾਲੀਆਂ ਸੜਕਾਂ, ਪੁਲਾਂ, ਸਟਰੀਟ ਲਾਈਟਾਂ, ਸਫ਼ਾਈ ਪ੍ਰਬੰਧ ਅਤੇ ਹੋਰ ਵਿਕਾਸ ਕਾਰਜਾਂ ‘ਤੇ ਖਰਚ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣਗੀਆਂ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਚੇਅਰਮੈਨ ਸਤਿੰਦਰ ਕੌਰ ਬਾਲਾ, ਵਾਈਸ ਚੇਅਰਮੈਨ ਦੇਸ਼ਰਾਜ ਸੈਣੀ ਸਮੇਤ ਸਮੂਹ ਮੈਂਬਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀ ਹਾਜ਼ਰ ਸਨ।
  • Related Posts

    ਪੱਤਰਕਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਐਸੋਸੀਏਸ਼ਨ ਵਲੋਂ ਹਲਕਾ ਵਿਧਾਇਕ ਕਾਕਾ ਬਰਾੜ ਨੂੰ ਦਿੱਤਾ ਗਿਆ ਮੰਗ ਪੱਤਰ- ਪੱਤਰਕਾਰਾਂ ਨੇ ‘ਡਿਮਾਂਡ ਡੇ’ ਮੌਕੇ ਚੁੱਕੀਆਂ ਅਹਿਮ ਮੰਗਾਂ; ਸੁਰੱਖਿਆ ਐਕਟ ਅਤੇ ਮੀਡੀਆ ਕਮਿਸ਼ਨ ਬਣਾਉਣ ‘ਤੇ ਦਿੱਤਾ ਜ਼ੋਰ-

    Spread the love

    Spread the loveਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ (ਮਨਜੀਤ ਸਿੱਧੂ):- ਇੰਡੀਅਨ ਜਰਨਲਿਸਟਸ ਯੂਨੀਅਨ ਦੇ ਦੇਸ਼-ਵਿਆਪੀ ਸੱਦੇ ‘ਤੇ ਅੱਜ ਸਾਂਝੇ ਤੌਰ ‘ਤੇ ਪੱਤਰਕਾਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਅਤੇ ਕੰਮਕਾਜ ਦੌਰਾਨ ਆ…

    ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ ਤੇ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਯੋਧਾ ਹਵੇਲੀਆਂ ਨੇ ਦਿੱਤੀ ਵਧਾਈ 

    Spread the love

    Spread the love ਸਰਾਏ ਅਮਾਨਤ ਖਾਂ, 3  ਅਕਤੂਬਰ (ਗੁਰਸ਼ਰਨ ਸਿੰਘ ਔਲਖ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਵਿੰਦਰ ਸਿੰਘ ਲਾਲੀ ਢਾਲਾ ਅਤੇ ਮਨਜੋਤ ਸਿੰਘ ਯੋਧਾ ਹਵੇਲੀਆਂ ਨੇ ਪ੍ਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼…

    Leave a Reply

    Your email address will not be published. Required fields are marked *